ਸਹਾਇਕ ਕਮਿਸ਼ਨਰ ਜਨਰਲ ਵੱਲੋਂ ਸਰਕਾਰੀ ਦਫ਼ਤਰਾਂ ਦੀ ਚੈਕਿੰਗ

D
ਸਹਾਇਕ ਕਮਿਸ਼ਨਰ ਜਨਰਲ ਵੱਲੋਂ ਸਰਕਾਰੀ ਦਫ਼ਤਰਾਂ ਦੀ ਚੈਕਿੰਗ

Sorry, this news is not available in your requested language. Please see here.

ਫਾਜਿ਼ਲਕਾ, 22 ਸਤੰਬਰ  2021

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਦੀਆਂ ਹਦਾਇਤਾਂ ਤੇ ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਵੱਲੋਂ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ ਵੱਖ ਦਫ਼ਤਰਾਂ ਦੀ ਅਚਾਨਕ ਪੜਤਾਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਰਚਮਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਕਰਮਚਾਰੀ ਤੇ ਅਧਿਕਾਰੀ ਸਮੇਂ ਸਿਰ ਦਫ਼ਤਰ ਵਿਚ ਹਾਜਰ ਹੋਵੇ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਸਿਵਰੇਜ਼ ਟ੍ਰੀਟਮੈਂਟ ਪਲਾਂਟਾਂ ਤੇ ਡ੍ਰੇਨਾਂ ਦਾ ਦੌਰਾ

ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਵਿਚ ਦਿੱਕਤ ਨਾ ਆਵੇ ਅਤੇ ਦਫ਼ਤਰਾਂ ਵਿਚ ਲੋਕਾਂ ਦੇ ਬਕਾਇਆ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਵਿਭਾਗ ਸਰਕਾਰ ਦੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਕੰਮ ਕਰਨ।

ਇਸ ਮੌਕੇ ਉਨ੍ਹਾਂ ਨੇ ਦਫ਼ਤਰਾਂ ਵਿਚ ਸਫਾਈ, ਈ ਆਫਿਸ ਦੀ ਕਾਰਜਪ੍ਰਣਾਲੀ, ਕਰਮਚਾਰੀਆਂ ਦੀ ਹਾਜਰੀ, ਦਫ਼ਤਰਾਂ ਵਿਚ ਕੰਮ ਦੀ ਵੰਡ ਆਦਿ ਵੀ ਚੈਕ ਕੀਤੀ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕੋਈ ਵੀ ਦਫ਼ਤਰੀ ਸਮੇਂ ਦੌਰਾਨ ਗੈਰਹਾਜਰ ਪਾਇਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।