ਬਰਨਾਲਾ, 7 ਸਤੰਬਰ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਘਰ-ਘਰ ਰੋਜ਼ਗਾਰ ਮੁਹਿੰਮ ਅਧੀਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਬਰਨਾਲਾ ਵਿਖੇ 9 ਸਤੰਬਰ 2020 ਨੂੰ ਸਵੇਰੇ 10 ਵਜੋ ਪੁੁਖਰਾਜ ਹੈਲਥ ਕੇਅਰ ਪ੍ਰਾਈਵੇਟ ਕੰਪਨੀ ਵੱਲੋਂ ਵੈਲਨੈਸ ਅਡਵਾਈਜ਼ਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਮਿਸ ਸੁਨਾਕਸ਼ੀ ਨੰਗਲਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਲਈ ਘੱਟੋ-ਘੱਟ ਯੋਗਤਾ ਦਸਵੀਂ ਅਤੇ ਉਮਰ 18 ਤੋਂ 25 ਸਾਲ ਹੋਣੀ ਚਾਹੀਦੀ ਹੈ। ਇੰਟਰਵਿਊ ਦਾ ਸਥਾਨ ਰੋਜ਼ਗਾਰ ਦਫ਼ਤਰ, ਕਮਰਾ ਨੰਬਰ 459-460, ਤੀਜੀ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਹੋਵੇਗਾ। ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

English






