ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ  ਸਕੂਲਾਂ ਦੇ ਬੱਚਿਆਂ ਨਾਲ ਜੂਮ ਐਪ ਰਾਹੀਂ ਗੱਲਬਾਤ

Patiala Webinar

ਪਟਿਆਲਾ, 7 ਸਤੰਬਰ
ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂਅਥਾਰਟੀ, ਪਟਿਆਲਾ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈਹੇਠ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਪਟਿਆਲਾ ਅਤੇ ਸਰਕਾਰੀ ਹਾਈ ਸਕੂਲ ਨਾਭਾ ਦੇ ਬੱਚਿਆਂ ਨਾਲ ਜੂਮ ਐਪ ਰਾਹੀਂ ਗੱਲਬਾਤ ਕੀਤੀ।ਇਸ ਸੈਸ਼ਨ ਦੌਰਾਨ ਉਨ੍ਹਾਂ ਨੂੰ ਸੰਵਿਧਾਨ ਦੀਆ ਮੁੱਖ ਵਿਸ਼ੇਸ਼ਤਾਵਾਂ ਅਤੇ ਮੂਲ ਅਧਿਕਾਰਾਂ ਸਮੇਤ ਨਾਗਰਿਕਾਂ ਦੀਆਂ ਜ਼ਿੰਮੇਵਾਰੀਆਂ ਪ੍ਰਤੀ, ਪੋਕਸੋ ਐਕਟ, ਚਾਇਲਡ ਮੈਰਿਜ ਐਕਟ, ਮੁਫਤ ਕਾਨੂੰਨੀ ਸਹਾਇਤਾ, ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸੈਂਟਰ, ਪਰਮਾਨੈਂਟ ਲੋਕ ਅਦਾਲਤਾਂ (ਪੀ.ਯੂ.ਐਸ) ਅਤੇ ਟੋਲ ਫਰੀ ਨੰਬਰ 1968, ਨਾਲਸਾ ਅਤੇ ਵਿਕਟਮ ਕੰਪਨਸੇਸ਼ਨ ਸਕੀਮ ਬਾਰੇ ਜਾਣਕਾਰੀ ਦਿੱਤੀ।
ਮਿਸ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੇ ਅਧਿਕਾਰਾਂ ਦਾ ਦਾਅਵਾ ਕਰਨ ਤੋਂ ਪਹਿਲਾਂ ਸਾਨੂੰ ਆਪਣੇ ਫਰਜ਼ ਨਿਭਾਉਣੇ ਚਾਹੀਦੇ ਹਨ ਅਤੇ ਹਰੇਕ ਨਾਗਰਿਕ ਤੋਂ ਸੰਵਿਧਾਨ ਵਿੱਚ ਬੁਨਿਆਦੀ ਫਰਜ਼ਾਂ ਦੀ ਪਾਲਣਾ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਪੋਕਸੋ ਐਕਟ ਤਹਿਤ ਵਿਦਿਆਰਥੀਆਂ ਨੂੰ ਐਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਤੋਂ ਇਲਾਵਾ ਕੋਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਜੋ ਦਿਸ਼ਾ ਨਿਰਦੇਸ਼ ਸਰਕਾਰ ਵੱਲੋਂ ਦਿੱਤੇ ਗਏ ਹਨ, ਬਾਰੇ ਵੀ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਇਹ ਸਲਾਹ ਵੀ ਦਿੱਤੀ ਗਈ ਕਿ ਉਹ ਸਾਬਣ ਨਾਲ ਸਮੇਂ ਸਮੇਂ ‘ਤੇ ਆਪਣੇ ਹੱਥ ਚੰਗੀ ਤਰਾਂ ਘੱਟੋ ਘੱਟ 20 ਸਕਿੰਟਾਂ ਤੱਕ ਜ਼ਰੂਰ ਧੋਣ ਅਤੇ ਮਾਸਕ ਪਹਿਨ ਕੇ ਰੱਖਣ ਤਾਂ ਜੋ ਆਪਣਾ ਅਤੇ ਦੂਜਿਆਂ ਦਾ ਕੋਰੋਨਾ ਵਾਇਰਸ ਤੋਂ ਬਚਾਅ ਕੀਤਾ ਜਾ ਸਕੇ।