ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਖਰੀਦ ਸੀਜ਼ਨ 2021-22 ਦੌਰਾਨ ਝੋਨੇ ਦੀ ਖਰੀਦ ਲਈ ਅਕਤੂਬਰ 2021 ਦੇ ਅੰਤ ਤੱਕ 35,712.73 ਕਰੋੜ ਰੁਪਏ ਦੀ ਸੀ.ਸੀ.ਐਲ. ਮਨਜ਼ੂਰ

CHARANJIT CHANNI
ਕੋਵਿਡ ਹਾਲਾਤਾਂ ਵਿੱਚ ਸੁਧਾਰ ਦੇ ਨਾਲ ਮੁੱਖ ਮੰਤਰੀ ਵੱਲੋਂ ਬੰਦਿਸ਼ਾਂ ਵਿੱਚ ਢਿੱਲ ਦਿੰਦਿਆਂ ਅੰਦਰੂਨੀ ਇਕੱਠ 150 ਤੋਂ ਵਧਾ ਕੇ 300 ਅਤੇ ਬਾਹਰੀ ਇਕੱਠ 300 ਤੋਂ ਵਧਾ ਕੇ 500 ਕਰਨ ਦੇ ਹੁਕਮ

ਚੰਡੀਗੜ੍ਹ, 29 ਸਤੰਬਰ 2021

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਨਿਰੰਤਰ ਅਤੇ ਨਿੱਜੀ ਯਤਨਾਂ ਸਦਕਾ ਸਾਉਣੀ ਖਰੀਦ ਸੀਜ਼ਨ 2021-22 ਦੌਰਾਨ ਝੋਨੇ ਦੀ ਖਰੀਦ ਲਈ ਅਕਤੂਬਰ 2021 ਦੇ ਅੰਤ ਤੱਕ 35,712.73 ਕਰੋੜ ਰੁਪਏ ਦੀ ਨਕਦ ਹੱਦ ਕਰਜ਼ਾ ਮਿਆਦ (ਸੀ.ਸੀ.ਐਲ.) ਦੀ ਮਨਜ਼ੂਰੀ ਮਿਲ ਗਈ ਹੈ ਅਤੇ ਹਾੜੀ ਖਰੀਦ ਸੀਜ਼ਨ ਨਾਲ ਸਬੰਧਤ ਫੂਡ ਕ੍ਰੈਡਿਟ ਖਾਤੇ ਦੀ ਨਕਦ ਨਿਕਾਸੀ ਦੀ ਸਮਾਂ ਸੀਮਾ ਜੁਲਾਈ 2022 ਦੇ ਅੰਤ ਤੱਕ ਵਧਾ ਦਿੱਤੀ ਗਈ ਹੈ।

ਹੋਰ ਪੜ੍ਹੋ :-2 ਅਕਤੂਬਰ ਤੋ 14 ਨਵੰਬਰ ਤਕ ਜਿਲ੍ਹੇ ਅੰਦਰ ਆਜਾਦੀ ਦਾ ਮਹਾਂਉਤਸਵ ਅਤੇ ਲੀਗਲ ਸਰਵਿਸ ਕੈਪ ਲਗਾਏ ਜਾਣਗੇ : ਮੈਡਮ ਗਿੱਲ

ਦੱਸਣਯੋਗ ਹੈ ਕਿ ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੀ ਖਰੀਦ ਲਈ ਸੂਬਾ ਸਰਕਾਰ ਵੱਲੋਂ ਮੰਗੀ ਗਈ 42,013 ਕਰੋੜ ਰੁਪਏ ਰਾਸ਼ੀ ਵਿਰੁੱਧ 35,713 ਕਰੋੜ ਰੁਪਏ ਦੀ ਸੀ.ਸੀ.ਐਲ. ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਬਾਕੀ ਰਹਿੰਦੀ 6300 ਕਰੋੜ ਰੁਪਏ ਦੀ ਰਾਸ਼ੀ ਨਵੰਬਰ 2021 ਦੇ ਨੇੜੇ ਉਸ ਮਹੀਨੇ ਦੌਰਾਨ ਝੋਨੇ ਦੀ ਖਰੀਦ ਲਈ ਜਾਰੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਸੂਬੇ ਨੂੰ ਨਿਰਵਿਘਨ ਖਰੀਦ ਲਈ ਸੀ.ਸੀ.ਐਲ. ਜਾਰੀ ਕਰਨ ਵਿੱਚ ਸਹਾਇਤਾ ਲਈ ਨਿੱਜੀ ਦਖਲ ਦੇਣ ਵਾਸਤੇ ਕੇਂਦਰੀ ਖੁਰਾਕ ਸਕੱਤਰ ਦਾ ਧੰਨਵਾਦ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸ. ਚੰਨੀ ਨੇ 24 ਸਤੰਬਰ ਨੂੰ ਇਹ ਮਾਮਲਾ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਸਕੱਤਰ ਸ੍ਰੀ ਸੁਧਾਂਸ਼ੂ ਪਾਂਡੇ ਨਾਲ ਮੁਲਾਕਾਤ ਦੌਰਾਨ ਉਠਾਇਆ ਸੀ। ਮੁੱਖ ਮੰਤਰੀ ਨੇ ਸ੍ਰੀ ਪਾਂਡੇ ਨੂੰ ਮੌਜੂਦਾ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਸੀ.ਸੀ.ਐਲ. ਦੀ ਛੇਤੀ ਮਨਜ਼ੂਰੀ ਲਈ ਆਰ.ਬੀ.ਆਈ. ਕੋਲ ਇਹ ਮਾਮਲਾ ਉਠਾਉਣ ਲਈ ਕਿਹਾ ਸੀ।

ਬੁਲਾਰੇ ਨੇ ਦੱਸਿਆ ਕਿ ਅਕਤੂਬਰ 2021 ਦੇ ਅੰਤ ਤੱਕ ਝੋਨੇ ਦੀ ਖਰੀਦ ਲਈ ਨਵੇਂ ਖਾਤਾ ਨੰ. 2 ਤਹਿਤ ਉਕਤ ਸੀ.ਸੀ.ਐਲ. ਦਾ ਅਧਿਕਾਰ, ਇਨ੍ਹਾਂ ਸ਼ਰਤਾਂ ‘ਤੇ ਨਿਰਭਰ ਕਰੇਗਾ ਕਿ ਪੰਜਾਬ ਸਰਕਾਰ ਭਾਰਤ ਦੇ ਸੰਵਿਧਾਨ ਦੇ ਆਰਟੀਕਲ 293 (3) ਅਧੀਨ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਸਹਿਮਤੀ ਪੱਤਰ ਹਾਸਲ ਕਰਕੇ ਦਾਖਲ ਕਰੇ ਅਤੇ ਇਹ ਸੂਬਾ ਸਰਕਾਰ ਦੇ ਸਾਰੇ ਅਨਾਜ ਕ੍ਰੈਡਿਟ ਖਾਤੇ ਸਟਾਕ ਸੀਮਤ ਦੇ ਮੁਕੰਮਲ ਭੁਗਤਾਨ ਦੀ ਤਸਦੀਕ ਕਰਨ ਨਾਲ ਜੋੜਿਆ ਗਿਆ।