ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਨ ਇੰਡੀਆਂ ਜਾਗਰੂਕਤਾ ਤੇ ਆਊਟਰੀਚ ਪ੍ਰੋਗਰਾਮ  ਤਹਿਤ   ਮੁਹਿੰਮ ਸੁਰੂ

LOK ADALAT
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਨ ਇੰਡੀਆਂ ਜਾਗਰੂਕਤਾ ਤੇ ਆਊਟਰੀਚ ਪ੍ਰੋਗਰਾਮ  ਤਹਿਤ   ਮੁਹਿੰਮ ਸੁਰੂ

Sorry, this news is not available in your requested language. Please see here.

-ਅੱਜ 2 ਅਕਤੂਰ ਤੋਂ 14 ਨਵੰਬਰ ਤੱਕ ਰਹੇਗੀ ਜਾਰੀ

ਲੁਧਿਆਣਾ, 02 ਅਕਤੂਬਰ 2021

ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ  ਦੀ ਅਗਵਾਈ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਲੁਧਿਆਣਾ ਅਧੀਨ 2 ਅਕਤੂਬਰ ਤੋਂ 14 ਨਵੰਬਰ, 2021 ਤੱਕ PAN India Awareness and outreach Programme’ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਹੋਰ ਪੜ੍ਹੋ :-ਬਸਪਾ ਨੇ ਗੁਰਮੀਤ ਸਿੰਘ ਬਾਖਰਪੁਰ ਨੂੰ ਮੋਹਾਲੀ ਵਿਧਾਨਸਭਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ: ਬੈਨੀਵਾਲ

ਇਸ ਮੁਹਿੰਮ  ਤਹਿਤ ਜਿਲ੍ਹਾ ਲੁਧਿਆਣਾ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਮੁਫਤ ਕਾਨੁੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਐਡਵੋਕੇਟਸ, ਪੈਰਾ ਲੀਗਲ ਵਲੰਟੀਅਰਜ਼ ਅਤੇ ਲਾਅ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ।  ਇਹ ਟੀਮਾਂ 2 ਅਕਤੂਬਰ ਤੋਂ 14 ਨਵੰਬਰ, 2021 ਤੱਕ ਰੋਜ਼ਾਨਾ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੱਖ-ਵੱਖ ਕਾਨੂੰਨੀ ਸੇਵਾਵਾਂ ਸਕੀਮਾਂ ਬਾਰੇ ਜਾਗਰੂਕ ਕਰਨਗੀਆਂ।

ਇਸ ਲੀਗਲ ਜਾਗਰੂਕਤ ਮੁਹਿੰਮ ਦਾ ਉਦਘਾਟਨ ਅੱਜ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਲੁਧਿਆਣਾ ਦੇ ਬਲਾਕ ਲੁਧਿਆਣਾ-1 ਅਧੀਨ ਪੈਂਦੇ ਪਿੰਡਾਂ ਠੱਕਰਵਾਲ ਅਤੇ ਸਾਇਆਂ ਖੁਰਦ ਵਿਖੇ ਕੀਤਾ ਗਿਆ।

ਇਸ ਮੌਕੇ ਤੇ ਪਿੰਡ ਠੱਕਰਵਾਲ ਅਤੇ ਸਾਇਆਂ ਖੁਰਦ ਵਿੱਚ ਕਾਨੂੰਨੀ ਸਾਖਰਤਾ ਸੈਮੀਨਾਰਾਂ (Legal Awareness Seminars) ਦਾ ਆਯੋਜਨ ਕਰਵਾਇਆ ਗਿਆ।  ਇਨ੍ਹਾਂ ਸੈਮੀਨਾਰਾਂ ਵਿੱਚ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਇਕੱਤਰਿਤ ਲੋਕਾਂ ਨੂ਼ੰ ਵੱਖ-ਵੱਖ ਕਾਨੂੰਨੀ ਸੇਵਾਵਾਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।  ਇਸ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਪੈਨਲ ਦੀ ਐਡਵੋਕੇਟ ਮੈਡਮ ਵਿਜੇ ਸ਼ਰਮਾ ਅਤੇ ਸ੍ਰੀ ਕੁਲਤਾਰ ਸਿੰਘ, ਪੈਰਾ ਲੀਗਲ ਵਲੰਟੀਅਰ ਵੀ ਮੌਜ਼ੂਦ ਸਨ ।

ਇਸ ਮੌਕੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਨਿਰਦੇਸ਼ਾਂ ਮੁਤਾਬਕ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਅਤੇ ਉਪ ਮੰਡਲ ਪੱਧਰ ‘ਤੇ ਵੱਖ-ਵੱਖ ਥਾਵਾਂ ਦੇ ਪ੍ਰਭਾਤ ਫੇਰੀਆਂ ਵੀ ਕੱਢੀਆਂ ਗਈਆਂ ਅਤੇ ਲੋਕਾਂ ਨੂੰ ਮੁਫਤ ਕਾਨੁੰਨੀ ਸੇਵਾਵਾਂ ਸਕੀਮ ਬਾਰੇ ਜਾਗਰੂਕ ਕੀਤਾ ਗਿਆ ।