ਮੁੱਖ ਮੰਤਰੀ ਵੱਲੋਂ ਲਖੀਮਪੁਰ ਖੀਰੀ ਹਾਦਸੇ ਦੀ ਕਰੜੀ ਆਲੋਚਨਾ

CHARANJIT CHANNI
ਪੰਜਾਬ ਨੇ ਡਿਕਸਨ ਟੈਕਨਾਲੋਜੀ ਨੂੰ ਨਿਵੇਸ਼ ਲਈ ਕੀਤਾ ਆਕਰਸ਼ਿਤ

ਪੀੜਤ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ

ਚੰਡੀਗੜ੍ਹ, 3 ਅਕਤੂਬਰ 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਵਾਪਰੀ ਉਸ ਮੰਦਭਾਗੀ ਘਟਨਾ ਦੀ ਕਰੜੀ ਆਲੋਚਨਾ ਕੀਤੀ ਹੈ ਜਿਸ ਵਿਚ ਕਥਿਤ ਤੌਰ ‘ਤੇ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ਉੱਤੇ ਆਪਣੀ ਗੱਡੀ ਚੜ੍ਹਾ ਦਿੱਤੀ ਜੋ ਕਿ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ ਸ਼ਾਂਤਮਈ ਮੁਜ਼ਾਹਰਾ ਕਰ ਰਹੇ ਸਨ। ਇਸ ਹਾਦਸੇ ਵਿਚ ਦੋ ਕਿਸਾਨਾਂ ਦੀ ਮੌਤ ਹੋ ਗਈ ਅਤੇ 8 ਜ਼ਖਮੀ ਹੋ ਗਏ।

ਹੋਰ ਪੜ੍ਹੋ :-ਸਰਕਾਰ ਵੱਲੋਂ ਕਿਸਾਨਾਂ ਨੂੰ ਸੋਲਰ ਪਾਵਰ ਪਲਾਂਟ ਸਥਾਪਿਤ ਕਰਨ ਦੀ ਪੇਸ਼ਕਸ

ਸ. ਚੰਨੀ ਨੇ ਅੱਗੇ ਕਿਹਾ ਕਿ ਇਸ ਦਰਦਨਾਕ ਅਤੇ ਅਣਮਨੁੱਖੀ ਕਾਰੇ ਦੀ ਸਖਤ ਸ਼ਬਦਾਂ ਵਿੱਚ ਸਭਣਾ ਦੁਆਰਾ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਪਣੇ ਉੱਤਰ ਪ੍ਰਦੇਸ਼ ਦੇ ਹਮਰੁਤਬਾ ਯੋਗੀ ਆਦਿੱਤਿਆਨਾਥ ਨੂੰ ਇਸ ਹਾਦਸੇ ਦੇ ਜਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਤਾਂ ਜੋ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।

ਦੁਖੀ ਪਰਿਵਾਰਾਂ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰੇ ਜਾਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਣ।