ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਸਬੰਧੀ ਪਿੰਡ ਗਾਗੇਵਾਲ ਤੇ ਟੱਲੇਵਾਲ ਵਿਖੇ ਕੈਂਪ ਲਗਾਏ ਗਏ

ਖੇਤੀਬਾੜੀ ਵਿਭਾਗ
ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਸਬੰਧੀ ਪਿੰਡ ਗਾਗੇਵਾਲ ਤੇ ਟੱਲੇਵਾਲ ਵਿਖੇ ਕੈਂਪ ਲਗਾਏ ਗਏ

Sorry, this news is not available in your requested language. Please see here.

ਸਹਿਣਾ/ਮਹਿਲ ਕਲਾਂ/ਬਰਨਾਲਾ, 14 ਅਕਤੂਬਰ 2021

ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਗਾਗੇਵਾਲ, ਬਲਾਕ ਮਹਿਲ ਕਲਾਂ ਤੇ ਪਿੰਡ ਟੱਲੇਵਾਲ  ਬਲਾਕ ਸਹਿਣਾ, ਜਿਲ੍ਹਾ ਬਰਨਾਲਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਸੀ.ਆਰ.ਐਮ ਸਕੀਮ ਅਧੀਨ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦੌਰਾਨ ਇਲਾਕੇ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

ਹੋਰ ਪੜ੍ਹੋ :-ਵਿਜੈ ਇੰਦਰ ਸਿੰਗਲਾ ਵੱਲੋਂ ਕੋਵਿਡ-19 ਤੋਂ ਸਕੂਲੀ ਵਿਦਿਆਰਥੀਆਂ ਨੂੰ ਬਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਇਸ ਕੈਂਪ ਦੌਰਾਨ ਡਾ. ਜਸਮੀਨ ਸਿੱਧੂ, ਖੇਤੀਬਾੜੀ ਵਿਕਾਸ ਅਫ਼ਸਰ, ਮਹਿਲ ਕਲਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਜਿੱਥੇ ਅਸੀਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹਕੇ ਹੀ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਬਾਸਮਤੀ ਦੀ ਗੁਣਵੱਤਾ ਨੂੰ ਮੁੱਖ ਰੱਖਦੇ ਹੋਏ 9 ਵੱਖ-ਵੱਖ ਜਹਿਰਾਂ ਨਾਂ ਪਾਉਣ ਬਾਰੇ ਅਪੀਲ ਕੀਤੀ।

ਇਸ ਮੌਕੇ ਡਾ. ਜਸਵਿੰਦਰ ਸਿੰਘ ਸਿੱਧੂ, ਖੇਤੀਬਾੜੀ ਵਿਕਾਸ ਅਫ਼ਸਰ ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਆਰਥਿਕ ਕਗਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤੀ ਵਿਗਿਆਨੀਆਂ ਵੱਲੋਂ ਸਿਫਾਰਿਸ਼ ਕੀਤੀ ਦਵਾਈ ਦੀ ਮਾਤਰਾ ਅਨੁਸਾਰ ਹੀ ਖੇਤਾਂ ਵਿੱਚ ਪਾਈ ਜਾਵੇ। ਇਸ ਮੌਕੇ ਸਨਵਿੰਦਰਪਾਲ ਸਿੰਘ ਬੀ.ਟੀ.ਐਮ, ਮਹਿਲ ਕਲਾਂ ਨੇ ਮੱਕੀ ਦੀ ਫਸਲ ਬਾਰੇ ਅਤੇ ਆਤਮਾ ਸਕੀਮ ਅਧੀਨ ਦਿੱਤੀ ਜਾਂਦੀ ਸਹਾਇਤਾ (ਪ੍ਰਦਰਸ਼ਨੀ ਪਲਾਟ, ਟਰੇਨਿੰਗਾਂ, ਪ੍ਰਭਾਵੀ ਦੌਰੇ ਆਦਿ) ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਵਿਭਾਗ ਵੱਲੋਂ ਇੰਨਸਿਟੂ ਸਕੀਮ ਅਧੀਨ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਬਾਰੇ ਦੱਸਿਆ । ਡਾ.ਸੁਖਦੀਪ ਸਿੰਘ ਨੇ ਕਿਸਾਨਾਂ ਨੂੰ ਐੱਮ- ਸੰਵਾਦ, ਆਈ- ਖੇਤ ਐੱਪ ਅਤੇ ਵਟਸਐੱਪ ਚੈਟ ਬੌਟ ਐੱਪ ਬਾਰੇ ਜਾਣੂ ਕਰਵਾਇਆ।

ਕੈਂਪ ਦੌਰਾਨ ਖੇਤੀਬਾੜੀ ਮਾਹਿਰਾਂ ਦੀ ਟੀਮ ਵਿੱਚ ਸ੍ਰੀ ਯਾਦਵਿੰਦਰ ਸਿੰਘ ਤੁੰਗ ਏ.ਈ.ਓ, ਸ੍ਰੀ ਚਰਨ ਰਾਮ ਏ.ਈ.ਓ, ਹਰਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ, ਜਸਵਿੰਦਰ ਸਿੰਘ, ਕੁਲਵੀਰ ਸਿੰਘ, ਸੁਖਪਾਲ ਸਿੰਘ (ਏ.ਟੀ.ਐੱਮ.) ਤੇ ਕਿਸਾਨ ਵਰਿੰਦਰ ਸਿੰਘ, ਜਗਸੀਰ ਸਿੰਘ, ਚਰਨਪਾਲ ਸਿੰਘ, ਮਹਿੰਦਰ ਸਿੰਘ, ਰਣਜੀਤ ਸਿੰਘ, ਰੂਪ ਸਿੰਘ ਆਦਿ ਹਾਜ਼ਰ ਸਨ।