ਵਿਜੀਲੈਂਸ ਵਲੋਂ ਵੇਅਰਹਾਉਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

VIGILANCE BEUREAU
VIGILANCE BEUREAU PUNJAB
ਚੰਡੀਗੜ 19 ਅਕਤੂਬਰ :-
ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਪੰਜਾਬ ਰਾਜ ਵੇਅਰਹਾਉਸਿੰਗ ਕਾਰਪੋਰੇਸ਼ਨ ਭੁਲੱਥ ਜਿਲਾ ਕਪੂਰਥਲਾ ਵਿਖੇ ਤਾਇਨਾਤ ਨਿਰੀਖਕ (ਇੰਸਪੈਕਟਰ) ਮੁਨੀਸ਼ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਨਿਰੀਖਕ ਮੁਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਪਟਿਆਲਾ ਨਿਵਾਸੀ ਜੋਹਨ ਗੁਪਤਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਮੰਡੀ ਵਿਚ ਅਲਾਟ ਹੋਏ ਝੋਨੇ ਨੂੰ ਚੁੱਕ ਕੇ ਆਪਣੀ ਚੌਲ ਮਿੱਲ ਵਿਚ ਮਿਲਿੰਗ ਲਈ ਲਿਜਾਣ ਖਾਤਰ  35,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਨਿਰੀਖਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
————–