ਬਰਨਾਲਾ, 21 ਅਕਤੂਬਰ ;-
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅਤੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਫਲਿੱਪਕਾਰਟ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 22 ਅਕਤੂਬਰ (ਸ਼ੁੱਕਰਵਾਰ) ਨੂੰ ਸਵੇਰੇ 11 ਵਜੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਦੂਜ਼ੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਡਿਲਿਵਰੀ ਬੁਆਏ ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜ਼ਿਲ੍ਹਾ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ,ਸ਼੍ਰੀ ਗੁਰਤੇਜ ਸਿੰਘ,ਨੇ ਜਾਂਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਲਿਵਰੀ ਬੁਆਏ ਦੀ ਅਸਾਮੀ ਲਈ ਯੋਗਤਾ ਘੱਟੋਂ-ਘੱਟ ਦਸਵੀਂ ਅਤੇ ਬਾਰਵੀਂ ਅਤੇ ਉਮਰ 18 ਤੋਂ 35 ਸਾਲ ਹੋਣੀ ਚਾਹੀਦੀ ਹੈ । ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜੂਅਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜ਼ਮੀ ਹੈ।
ਹੋਰ ਪੜ੍ਹੋ :-ਦੁਕਾਨਾਂ ਦਾ ਸਮਾਨ ਮਾਲਕੀ ਦੀ ਹੱਦ ਅੰਦਰ ਹੀ ਰੱਖਿਆ ਜਾਵੇ : ਜ਼ਿਲ੍ਹਾ ਮੈਜਿਸਟ੍ਰੇਟ
ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ ਪਹੁੰਚ ਕੇ ਆਪਣੀ ਇੰਟਰਵਿਊ ਦੇ ਸਕਦੇ ਹਨ। ਇਸ ਸਬੰਧੀ ਕਿਸੇ ਵੀ ਕਿਸਮ ਦਾ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 94170-39072 ਤੇ ਸੰਪਰਕ ਕੀਤਾ ਜਾ ਸਕਦਾ ਹੈ।

हिंदी






