ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਂਆਂ ਸੇਵਾਵਾਂ-ਡਿਪਟੀ ਕਮਿਸਨਰ

GURPREET SINGH KHAIRA
ਚੋਣ ਕਮਿਸ਼ਨ ਵੱਲੋਂ 10 ਫਰਵਰੀ 07 ਮਾਰਚ ਤੱਕ ਐਗਜ਼ਿਟ ਪੋਲ ’ਤੇ ਪਾਬੰਦੀ- ਜ਼ਿਲ੍ਹਾ ਚੋਣ ਅਫ਼ਸਰ

Sorry, this news is not available in your requested language. Please see here.

ਅੰਮ੍ਰਿਤਸਰ, 30 ਅਕਤੂਬਰ 2021

ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ’ਚ  ਤਕਨੀਕੀ  ਸਿੱਖਿਆ ਨਾਲ ਸਬੰਧਤ 20 ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਿਰਧਾਰਿਤ ਸੇਵਾ ਫ਼ੀਸ ਦੇਣੀ ਹੋਵੇਗੀ। ਆਮ ਜਨਤਾ ਨੂੰ ਮਿਤੀ 01 ਨਵੰਬਰ 2021 ਤੋਂ ਇਨ੍ਹਾਂ ਸੇਵਾਵਾਂ ਦਾ ਲਾਭ ਮਿਲੇਗਾ।

ਹੋਰ ਪੜ੍ਹੋ :-ਸੌਰ ਬਿਜਲੀ ਪ੍ਰਾਜੈਕਟਾਂ ਦੀਆਂ ਮਹਿੰਗੀਆਂ ਦਰਾਂ ਘਟਾਉਣ ਲਈ ਠੋਸ ਕਾਰਵਾਈ ਕੀਤੀ ਜਾਵੇ: ਵੇਰਕਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਿਤ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸਬੰਧੀ ਜਿਵਂੇ ਕਿ ਬੈਕਲਾਗ ਸਰਟੀਫਿਕੇਟ, ਬੋਨਾਫਾਈਡ ਸਰਟੀਫਿਕੇਟ, ਟ੍ਰਾਂਸਕਿ੍ਰਪਟ ਅਤੇ ਸਾਰੇ ਡੀ.ਐਮ.ਸੀ ਅਤੇ ਡਿਗਰੀ ਸਬੰਧੀ, ਡੁਪਲੀਕੇਟ ਮਾਈਗ੍ਰੇਸ਼ਨ ਸਰਟੀਫਿਕੇਟ ਸਬੰਧੀ, ਡੁਪਲੀਕੇਟ ਡੀ.ਐਮ.ਸੀ ਸਬੰਧੀ, ਡੁਪਲੀਕੇਟ ਡਿੱਗਰੀ ਸਬੰਧੀ,  ਤਸਦੀਕਸ਼ੁਦਾ ਡੀ.ਐਮ.ਸੀ ਤੇ ਡਿਗਰੀ ਸਬੰਧੀ, ਐਪਲੀਕੇਸ਼ਨ ਟਰਾਂਸਕਿ੍ਰਪਟ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਿਤ ਡੁਪਲੀਕੇਟ ਸਰਟੀਫਿਕੇਟ, ਸਰਟੀਫਿਕੇਟ ਦੀ ਤਰੁੱਟੀ ਸਬੰਧੀ, ਦਸਤਾਵੇਜਾਂ ਦੀ ਵੈਰੀਫਿਕੇਸ਼ਨ, ਇਸੂ ਆਫ਼ ਆਫੀਸੀਅਲ ਟ੍ਰਾਂਸਕਿ੍ਰਪਟ, ਡੀ.ਐਮ.ਸੀ ਜਾਰੀ ਕਰਵਾਉਣ ਸਬੰਧੀ, ਯੋਗਤਾ ਸਰਟੀਫਿਕੇਟਾਂ ਦੀ ਤਸਦੀਕ ਸਬੰਧੀ, ਨਤੀਜੇ ਅਤੇ ਰੀਵੈਲੂਯਏਸ਼ਨ ਸਬੰਧੀ, ਡੀ.ਐਮ.ਸੀ./ਡਿਗਰੀ ਤਸਦੀਕ ਸਬੰਧੀ, ਮਾਈਗਰੇਸ਼ਨ ਸਰਟੀਫਿਕੇਟ ਅਤੇ ਪ੍ਰੋਵੇਜ਼ਨਲ ਡਿੱਗਰੀ ਆਦਿ ਵਰਗੀਆ ਸੁਵਿਧਾਵਾਂ ਹੁਣ ਸੇਵਾ ਕੇਂਦਰਾਂ ਤੋਂ ਮਿਲ ਸਕਣਗੀਆ।