ਭਿ੍ਰਸ਼ਟਾਚਾਰੀ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ
ਅੰਮਿ੍ਤਸਰ, 2 ਨਵੰਬਰ 2021
ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ ਨੇ ਮੁੱਖ ਮੰਤਰੀ ਵੱਲੋਂ ਸੂਬਾ ਭਰ ਵਿਚ ਨਸ਼ੇ, ਭਿ੍ਰਸਟਾਚਾਰ, ਨਜਾਇਜ ਮਾਈਨਿੰਗ ਅਤੇ ਹਰ ਤਰ੍ਹਾਂ ਦੇ ਮਾਫੀਏ ਦੇ ਖਾਤਮੇ ਲਈ ਸੁਰੂ ਕੀਤੇ ‘ਮਿਸ਼ਨ ਕਲੀਨ’ ਦੀ ਕਾਮਯਾਬੀ ਲਈ ਜਿਲਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਉਕਤ ਮੁੱਦਿਆਂ ਉਤੇ ਸਖਤੀ ਵਰਤਣ ਦੇ ਨਿਰਦੇਸ਼ ਦਿੱਤੇ ਹਨ।
ਹੋਰ ਪੜ੍ਹੋ :-ਕਰਮਚਾਰੀ ਰਾਜ ਬੀਮਾ ਨਿਗਮ ਵੱਲੋਂ ਵਿਜੀਲੈਂਸ ਜਾਗਰੂਕਤਾਹਫ਼ਤਾ ਆਯੋਜਿਤ
ਐਸ ਡੀ ਐਮ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਰੇਤਾ ਅਤੇ ਸ਼ਰਾਬ ਦੇ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਮਾੜੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ।ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਅਤੇ ਭਿ੍ਰਸ਼ਟ ਕੰਮਾਂ ਵਿਚ ਗਲਤਾਨ ਲੋਕਾਂ ਨਾਲ ਵੀ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੇ ਆਦੇਸ਼ ਦਿੱਤੇ ਹਨ। ਹਨ। ਉਨ੍ਹਾਂ ਕਿਹਾ, “ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਦੁਕਾਨਦਾਰਾਂ ਨੂੰ ਪਟਾਕੇ ਅਤੇ ਖਾਣ-ਪੀਣ ਵਾਲੀਆਂ ਵਸਤਾਂ ਸਮੇਤ ਆਪਣਾ ਸਾਮਾਨ ਵੇਚਣ ਹਰ ਸੰਭਵ ਸਹਿਯੋਗ ਦੇਣਾ ਚਾਹੀਦਾ ਹੈ।”
ਰੇਤ ਮਾਈਨਿੰਗ ਦੇ ਮੁੱਦੇ ਉਤੇ ਉਨ੍ਹਾਂ ਸਪੱਸਟ ਕੀਤਾ ਕਿ ਰੇਤ ਦੀਆਂ ਕੀਮਤਾਂ 9 ਰੁਪਏ ਤੈਅ ਕੀਤੀਆਂ ਗਈਆਂ ਹਨ ਅਤੇ ਉਕਤ ਨਿਰਧਾਰਤ ਕੀਮਤ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਪੇਸ ਆਇਆ ਜਾਵੇ।
ਉਨ੍ਹਾਂ ਨੇ ਕਿਹਾ ਕਿ ਰੇਤ ਦੀ ਆਵਾਜਾਈ ਵਿਚ ਸ਼ਾਮਲ ਲੋਕਾਂ ਨੂੰ ਵੱਧ ਵਸੂਲੀ ਨਹੀਂ ਕਰਨੀ ਚਾਹੀਦੀ ਅਤੇ ਇਸ ਸਬੰਧ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਭਿ੍ਰਸ਼ਟਾਚਾਰ ਵਿੱਚ ਸ਼ਾਮਲ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕਰਦਿਆਂ ’ਮਿਸਨ ਕਲੀਨ’ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਪੱਸਟ ਨਿਰਦੇਸ ਦਿੱਤੇ। ਉਨ੍ਹਾਂ ਨੇ ਕਿਹਾ, “ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇ ਅਤੇ ਇਨ੍ਹਾਂ ਨਿਰਦੇਸਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਐਸ:ਡੀ:ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਫੀਲਡ ਵਿੱਚ ਜਾ ਕੇ ਖੁਦ ਰਾਸ਼ਨ ਡਿਪੂਆਂ ਦਾ ਜਾਇਜਾ ਲੈਣ ਅਤੇ ਜੇਕਰ ਕੋਈ ਰਾਸ਼ਨ ਡਿਪੂਆਂ ਵਿੱਚ ਊਨਤਾਈ ਪਾਈ ਜਾਂਦੀ ਹੈ ਤਾਂ ਤੁਰੰਤ ਉਸ ਦਾ ਲਾਇਸੈਂਸ ਰੱਦ ਕਰਨ ਦੀ ਸਿਫਾਰਸ਼ ਕੀਤੀ ਜਾਵੇ ਅਤੇ ਨਾਲ ਹੀ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਜਾ ਕੇ ਪਬਲਿਕ ਡੀÇਲੰਗ ਵਾਲੇ ਸਾਰਕਾਰੀ ਦਫਤਰਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ। ਉਨ੍ਹਾਂ ਟ੍ਰੈਫਿਕ ਪੁਲਿਸ ਅਤੇ ਕਾਰਪੋਰੇਸਨ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਰਸਤੇ ਵਿੱਚ ਥਾਂ ਥਾਂ ਲੱਗਦੀਆਂ ਰੇਤ ਬੱਜਰੀ ਦੀਆਂ ਟਰਾਲੀਆਂ ਨੂੰ ਸਖਤੀ ਨਾਲ ਰੋਕਿਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਐਸ:ਡੀ:ਐਮ ਅੰਮ੍ਰਿਤਸਰ-1 ਟੀ ਬੈਨਿਕ, ਐਸ:ਡੀ:ਐਮ ਅੰÇ੍ਰਮਤਸਰ-2 ਸ੍ਰੀ ਰਾਜੇਸ਼ ਸ਼ਰਮਾ, ਰਿਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਅਰਸ਼ਦੀਪ ਸਿੰਘ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ ਰਾਜ ਰਿਸ਼ੀ ਮਹਿਰਾ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫਸਰ ਸ੍ਰੀ ਅਸੀਸ਼ ਇੰਦਰ ਸਿੰਘ, ਜਿਲ੍ਹਾ ਮੰਡੀ ਅਫਸਰ ਸ੍ਰ ਅਮਨਦੀਪ ਸਿੰਘ, ਜਿਲ੍ਹਾ ਮਾਈਨਿੰਗ ਅਫਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਕੈਪਸ਼ਨ :-ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ ਮਿਸ਼ਨ ਕਲੀਨ ਨੂੰ ਲੈ ਕੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

English






