ਜ਼ਿਲੇ ’ਚ ਬਿਨਾਂ ਮਨਜ਼ੂਰੀ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ

VISHESH SARANGAL
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ 'ਚ  ਰਾਜ 'ਚ ਸਭ ਤੋਂ ਅੱਗੇ

Sorry, this news is not available in your requested language. Please see here.

ਨਵਾਂਸ਼ਹਿਰ, 9 ਨਵੰਬਰ  2021
ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਜ਼ਿਲੇ ’ਚ ਬਿਨਾਂ ਮਨਜ਼ੂਰੀ ਪ੍ਰਾਪਤ ਕੀਤਿਆਂ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ ਲਾ ਦਿੱਤੀ ਹੈ। ਅਜਿਹਾ ਜ਼ਿਲੇ ਦੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹਤਿਆਤੀ ਤੌਰ ’ਤੇ ਕੀਤਾ ਗਿਆ ਹੈ। ਜ਼ਿਲਾ ਮੈਜਿਸਟ੍ਰੇਟ ਅਨੁਸਾਰ ਐਸ. ਐਸ. ਪੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅਤੇ ਖੁਫ਼ੀਆ ਏਜੰਸੀਆਂ ਵੱਲੋਂ ਪੰਜਾਬ ਰਾਜ ਦੇ ਸਰਹੱਦੀ ਜ਼ਿਲਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਅਸਫ਼ਲ ਕੋਸ਼ਿਸ਼ਾਂ ਬਾਰੇ ਧਿਆਨ ’ਚ ਲਿਆਏ ਜਾਣ ਬਾਅਦ ਇਹ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਇਸ ਪਾਬੰਦੀ ਤੋਂ ਬਾਅਦ ਵਿਆਹ ਸਮਾਗਮਾਂ, ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ’ਚ ਬਿਨਾਂ ਮਨਜੂਰੀ ਡਰੋਨ ਚਲਾਉਣ ’ਤੇ 20 ਦਸੰਬਰ 2021 ਤੱਕ ਪਾਬੰਦੀ ਰਹੇਗੀ।