ਚੋਣ ਸਾਖ਼ਰਤਾ ਕਲੱਬਾਂ ਦੇ ਮੈਂਬਰਾਂ ਵੱਲੋਂ ਬਾਲ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਰਿਲੇਅ ਦੌੜ 

ਰਿਲੇਅ ਦੌੜ 
ਚੋਣ ਸਾਖ਼ਰਤਾ ਕਲੱਬਾਂ ਦੇ ਮੈਂਬਰਾਂ ਵੱਲੋਂ ਬਾਲ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਰਿਲੇਅ ਦੌੜ 

Sorry, this news is not available in your requested language. Please see here.

ਨਵਾਂਸ਼ਹਿਰ, 14 ਨਵੰਬਰ 2021
ਭਾਰਤ ਚੋਣ ਕਮਿਸ਼ਨ ਦੀਆਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਦੀ ਚੱਲ ਰਹੀ ਸਰਸਰੀ ਸੁਧਾਈ-2022 ਅਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਅੱਜ ਬਾਲ ਦਿਵਸ ਮੌਕੇ ਚੋਣ ਸਾਖਰਤਾ ਕਲੱਬਾਂ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਰਿਲੇਅ ਦੌੜ ਕਰਵਾਈ ਗਈ।

ਹੋਰ ਪੜ੍ਹੋ :-ਦਿਮਾਗ ਦੀ ਨਾੜੀ ਫਟਣਾ ਉਮਰੋਂ ਪਹਿਲਾਂ ਮੌਤ ਦਾ ਵੱਡਾ ਕਾਰਨ : ਡਾ. ਗੌਰਵ ਜੈਨ
ਇਹ ਰਿਲੇਅ ਦੌੜ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ, ਰਾਹੋਂ ਰੋਡ, ਨਵਾਂਸ਼ਹਿਰ ਤੋਂ ਸ਼ੁਰੂ ਕੀਤੀ ਗਈ। ਫੱਟੀ ਬਸਤਾ ਚੌਕ ਤੋਂ ਇਸ ਵਿਚ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸ਼ਾਮਲ ਹੋਏ, ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੰਡੀਗੜ ਰੋਡ ਤੱਕ ਆਏ। ਇਥੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਡੀਗੜ ਰੋਡ ਦੇ ਵਿਦਿਆਰਥੀ ਜੇ. ਐਫ. ਐਸ. ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੱਕ ਗਏ ਅਤੇ ਇਥੋਂ ਜੇ. ਐਫ. ਐਸ. ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸ਼ਾਮਲ ਹੋ ਕੇ ਆਈ. ਟੀ. ਆਈ ਨਵਾਂਸ਼ਹਿਰ ਤੱਕ ਗਏ। ਇਨਾਂ ਵੱਖ-ਵੱਖ ਸਕੂਲਾਂ ਦੇ ਸਾਖਰਤਾ ਕਲੱਬ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਰਿਲੇਅ ਦੌੜ ਦੌਰਾਨ ਆਮ ਲੋਕਾਂ ਨੂੰ ‘ਵੋਟ ਬਣਵਾਓ ਵੀ ਤੇ ਵੋਟ ਪਾਓ ਵੀ’ ਦਾ ਸੱਦਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ,ਸਵੀਪ ਆਈਕਾਨ ਜਸਪਾਲ ਸਿੰਘ ਗਿੱਧਾ, ਸਹਾਇਕ ਨੋਡਲ ਅਫ਼ਸਰ ਸਵੀਪ ਸਤਨਾਮ ਸਿੰਘ ਅਤੇ ਜ਼ਿਲਾ ਚੋਣ ਦਫ਼ਤਰ ਦਾ ਸਟਾਫ ਹਾਜ਼ਰ ਸੀ।
ਕੈਪਸ਼ਨ :-ਚੋਣ ਸਾਖ਼ਰਤਾ ਕਲੱਬਾਂ ਦੇ ਮੈਂਬਰਾਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਰਿਲੇਅ ਦੌੜ ਦੇ ਦਿ੍ਰਸ਼।