ਸਫ਼ਾਈ ਸੇਵਕਾਂ ਲਈ ਭਲਾਈ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ‘ਤੇ ਦਿੱਤਾ ਜ਼ੋਰ
ਸਫਾਈ ਸੇਵਕਾਂ ਤੇ ਅਧਿਕਾਰੀਆਂ ਨਾਲ ਅੱਜ ਸਰਕਟ ਹਾਊਸ ਵਿਖੇ ਕੀਤੀ ਮੀਟਿੰਗ
ਲੁਧਿਆਣਾ, 15 ਨਵੰਬਰ 2021
ਸਫ਼ਾਈ ਕਰਮਚਾਰੀਆਂ ਲਈ ਕੌਮੀ ਕਮਿਸ਼ਨ ਦੀ ਮੈਂਬਰ ਅੰਜਨਾ ਪੰਵਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿਲ੍ਹੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਢੁਕਵਾਂ ਪ੍ਰਬੰਧ ਤਿਆਰ ਕਰਨ ਲਈ ਕਿਹਾ।
ਹੋਰ ਪੜ੍ਹੋ :-ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਅਚਨਚੇਤ ਦੌਰਾ
ਜ਼ਿਲ੍ਹਾ ਪ੍ਰਸ਼ਾਸਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਵਾਰ ਨੇ ਕਿਹਾ ਕਿ ਸਮਾਜ ਦੇ ਇਨ੍ਹਾਂ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਫ਼ਾਈ ਕਰਮਚਾਰੀਆਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਉਹ ਸਵੱਛ ਭਾਰਤ ਦੇ ਮਿਸ਼ਨ ਨੂੰ ਪੂਰਾ ਕਰਨ ਵਾਲੇ ਅਸਲ ਹੀਰੋ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਜੁਆਇੰਟ ਕਮਿਸ਼ਨਰ ਪੁਲਿਸ ਸ੍ਰੀ ਹਰਸ਼ ਦਿਆਮਾ, ਨਿਗਮ ਦੇ ਵਧੀਕ ਕਮਿਸ਼ਨਰ ਸ੍ਰੀ ਆਦਿਤਿਆ ਡਚਲਵਾਲ, ਜੁਆਇੰਟ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਸਕਤਰ ਸਿੰਘ ਬੱਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੀ ਜ਼ਿੰਦਗੀ ਨੂੰ ਬਦਲਣ ਦਾ ਇਹ ਸਹੀ ਸਮਾਂ ਹੈ ਜਿਨ੍ਹਾਂ ਅਤੀਤ ਵਿੱਚ ਬਹੁਤ ਦੁੱਖ ਝੱਲੇ ਹਨ. ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਇਸ ਕਮਜ਼ੋਰ ਅਤੇ ਪਛੜੇ ਵਰਗ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਦੀ ਲੋੜ ਹੈ, ਜਿਸ ਲਈ ਕਮਿਸ਼ਨ ਪਹਿਲਾਂ ਹੀ ਸਮਰਪਿਤ ਹੋ ਕੇ ਕੰਮ ਕਰ ਰਿਹਾ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਸਫ਼ਾਈ ਸੇਵਕਾਂ ਦੇ ਸਰਪ੍ਰਸਤ ਵਜੋਂ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਫਾਈ ਸੇਵਕਾਂ ਦੇ ਹਿੱਤਾਂ ਦੀ ਰਾਖੀ ਲਈ ਅਧਿਕਾਰੀਆਂ ਨੂੰ ਆਪਣੇ ਜਾਗ੍ਰਿਤੀ ਲਿਆਉਣ ਦੀ ਲੋੜ ਹੈ।

English






