ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ

ਗੁਰੂ ਤੇਗ ਬਹਾਦਰ ਸਾਹਿਬ
ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ

Sorry, this news is not available in your requested language. Please see here.

ਬਰਨਾਲਾ, 17 ਨਵੰਬਰ 2021

ਸਕੂਲ ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੈਸ਼ਨ 2020-21 ਦੌਰਾਨ ਕਰਵਾਏ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੇ ਜ਼ਿਲਾ ਪੱਧਰ ’ਤੇ ਜੇਤੂ ਵਿਦਿਆਰਥੀਆਂ ਨੂੰ   ਜ਼ਿਲਾ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।

ਸੁਰੱਖਿਆ ਅਤੇ ਸਿਹਤ ਸੰਭਾਲ ਹਰ ਨਵੇਂ ਜਨਮੇਂ ਬੱਚੇ ਦਾ ਅਧਿਕਾਰ- ਡਾ ਦਵਿੰਦਰ ਢਾਂਡਾ

ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ 11 ਵੰਨਗੀਆਂ ਦੇ ਕਰਵਾਏ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੌਰਾਨ ਜ਼ਿਲਾ ਪੱਧਰ ’ਤੇ 213 ਵਿਦਿਆਰਥੀਆਂ ਵੱਲੋਂ ਪਹਿਲੀਆਂ ਪੰਜ ਪੁਜ਼ੀਸ਼ਨ ਹਾਸਲ ਕੀਤੀਆਂ ਗਈਆਂ। ਜ਼ਿਲਾ ਪੱਧਰ ’ਤੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬਲਾਕ ਬਰਨਾਲਾ ਨਾਲ ਸਬੰਧਿਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਠੀਕਰੀਵਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ ਹੈ। ਹਰ ਵੰਨਗੀ ਵਿੱਚੋਂ ਪਹਿਲੀ, ਦੂਜੀ ਤੇ ਤੀਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 2000,1500 ਅਤੇ 1000 ਰੁਪਏ ਦੀ ਰਾਸ਼ੀ ਦੇ ਚੈੱਕਾਂ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਚੌਥੀ ਅਤੇ ਪੰਜਵੀਂ ਪੁਜੀਸ਼ਨ ਵਾਲੇ ਵਿਦਿਆਰਥੀਆਂ ਨੂੰ 500-500 ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

ਜੇਤੂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਮੁਕਾਬਲਿਆਂ ਪ੍ਰਤੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਉਤਸ਼ਾਹ ਬਦੌਲਤ ਜ਼ਿਲਾ ਬਰਨਾਲਾ ਛੋਟਾ ਜ਼ਿਲਾ ਹੋਣ ਦੇ ਬਾਵਜੂਦ ਸੂਬਾ ਪੱਧਰ ’ਤੇ ਮਾਣਮੱਤੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਿੱਚ ਕਾਮਯਾਬ ਰਿਹਾ ਹੈ। ਇਸ ਮੌਕੇ ਮੁਕਾਬਲਿਆਂ ਦੇ ਜ਼ਿਲਾ ਨੋਡਲ ਅਫ਼ਸਰ ਕੁਲਦੀਪ ਸਿੰਘ, ਬਲਾਕ ਨੋਡਲ ਅਫ਼ਸਰ ਸਰਬਜੀਤ ਸਿੰਘ ਪਿ੍ਰੰਸੀਪਲ, ਹਰਭਗਵਾਨ ਲਾਲ,ਜਿਲਾ ਮੀਡੀਆ ਕੋ-ਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂ, ਲੈਕਚਰਾਰ ਰਜਿੰਦਰ ਕੁਮਾਰ, ਲੈਕਚਰਾਰ ਪ੍ਰਵੀਨ ਕੁਮਾਰ ਅਤੇ ਵੱਖ ਵੱਖ ਸਕੂਲਾਂ ਤੋਂ ਜੇਤੂ ਵਿਦਿਆਰਥੀਆਂ ਦੇ ਅਧਿਆਪਕਾਂ ਨੇ ਸਮਾਗਮ ’ਚ ਸ਼ਿਰਕਤ ਕੀਤੀ।

ਕੈਪਸ਼ਨ: ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ।