ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ : ਪੋਸਟਰ ਮੇਕਿੰਗ ਪ੍ਰਤੀਯੋਗਤਾ ਅੱਜ ਤੋਂ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ : ਪੋਸਟਰ ਮੇਕਿੰਗ ਪ੍ਰਤੀਯੋਗਤਾ ਅੱਜ ਤੋਂ

Sorry, this news is not available in your requested language. Please see here.

-ਹੁਣ ਤੱਕ ਹੋਈਆਂ ਪੰਜ ਪ੍ਰਤੀਯੋਗਤਾਵਾਂ ‘ਚ ਰਾਜ ਭਰ ਦੇ 1 ਲੱਖ 27 ਹਜ਼ਾਰ ਵਿਦਿਆਰਥੀਆਂ ਨੇ ਲਿਆ ਹਿੱਸਾ
ਪਟਿਆਲਾ, 13 ਸਤੰਬਰ:
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਛੇਵੀਂ ਪ੍ਰਤੀਯੋਗਤਾ ਪੋਸਟਰ ਮੇਕਿੰਗ ਕੱਲ੍ਹ 14 ਸਤੰਬਰ ਤੋਂ ਆਰੰਭ ਹੋਵੇਗੀ।

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ : ਪੋਸਟਰ ਮੇਕਿੰਗ ਪ੍ਰਤੀਯੋਗਤਾ ਅੱਜ ਤੋਂ

ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਆਯੋਜਿਤ ਇਨ੍ਹਾਂ ਮੁਕਾਬਲਿਆਂ ਦੀਆਂ ਹੁਣ ਤੱਕ ਪੰਜ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿਨ੍ਹਾਂ ‘ਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1 ਲੱਖ 27 ਹਜ਼ਾਰ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
ਇਨ੍ਹਾਂ ਮੁਕਾਬਲਿਆਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ. ਅਮਰਜੀਤ ਸਿੰਘ ਨੇ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 14 ਤੋਂ 19 ਸਤੰਬਰ ਰਾਤ 12 ਵਜੇ ਤੱਕ ਆਪਣੇ ਪੋਸਟਰਾਂ ਦੀਆਂ ਤਸਵੀਰਾਂ/ਵੀਡੀਓ ਸੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਫ਼ਲਸਫ਼ੇ ਨਾਲ ਸਬੰਧਤ ਪੋਸਟਰ ਬਣਾਉਣਗੇ। 20 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਤਸਵੀਰਾਂ/ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।
ਇਸ ਮੌਕੇ ਡਿਪਟੀ ਡੀ.ਈ.ਓ. (ਐਲੀ.) ਮਨਵਿੰਦਰ ਕੌਰ ਭੁੱਲਰ, ਜ਼ਿਲ੍ਹਾ ਨੋਡਲ ਅਫ਼ਸਰ (ਸੈ.) ਪ੍ਰਿੰ. ਰਜਨੀਸ਼ ਗੁਪਤਾ, ਜ਼ਿਲ੍ਹਾ ਨੋਡਲ ਅਫ਼ਸਰ (ਐਲੀ.) ਗੋਪਾਲ ਕ੍ਰਿਸ਼ਨ ਤੇ ਰਣਜੀਤ ਸਿੰਘ ਧਾਲੀਵਾਲ, ਮੀਡੀਆ ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲੇ ‘ਚ ਵੀ ਪਟਿਆਲਾ ਜ਼ਿਲ੍ਹੇ ਦੇ ਪ੍ਰਤੀਯੋਗੀ ਗਿਣਤੀ ਪੱਖੋਂ ਅੱਵਲ ਰਹਿਣਗੇ।