-ਪਰਗਟ ਸਿੰਘ ਦੇ ਦਾਅਵੇ ਨੂੰ ਦਿੱਲੀ ਦੇ ਮੁੱਖ ਮੰਤਰੀ ਨੇ ਦਿੱਤੀ ਚੁਣੌਤੀ
ਚੰਡੀਗੜ, 25 ਨਵੰਬਰ 2021
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਨੂੰ ਦਿੱਲੀ ਨਾਲੋਂ ਬਿਹਤਰ ਦੱਸੇ ਜਾਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ (ਜਨਤਾ) ਪੰਜਾਬ ਦੇ ਸਕੂਲਾਂ ਅਤੇ ਸਿੱਖਿਆ ਵਿਵਸਥਾ ਤੋਂ ਸੱਚਮੁੱਚ ਖੁਸ਼ ਅਤੇ ਸੰਤੁਸ਼ਟ ਹਨ ਤਾਂ ਬੇਝਿਜਕ ਹੋ ਕੇ ਕਾਂਗਰਸ ਨੂੰ ਵੋਟਾਂ ਪਾ ਦੇਣ, ਪ੍ਰੰਤੂ ਜੇਕਰ ਉਹ (ਜਨਤਾ) ਦਿੱਲੀ ਵਰਗੇ ਸ਼ਾਨਦਾਰ ਸਕੂਲ ਅਤੇ ਸਿੱਖਿਆ ਪ੍ਰਬੰਧ ਚਾਹੁੰਦੇ ਹਨ ਤਾਂ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਅਤੇ ‘ਆਪ’ ਦੀ ਸਰਕਾਰ ਬਣਾਉਣ।
ਹੋਰ ਪੜ੍ਹੋ :-27 ਨਵੰਬਰ ਨੂੰ ਫਿਰ ਪੰਜਾਬ ਆਉਣਗੇ ਕੇਜਰੀਵਾਲ, ਅਧਿਆਪਕਾਂ ਦੇ ਧਰਨੇ ‘ਚ ਹੋਣਗੇ ਸ਼ਾਮਲ
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਅਰਵਿੰਦ ਕੇਜਰੀਵਾਲ ਵੱਲੋਂ ਪਰਗਟ ਸਿੰਘ ਨੂੰ ਟੈਗ ਕੀਤਾ ਟਵੀਟ ਜਾਰੀ ਕੀਤਾ ਗਿਆ। ਕੇਜਰੀਵਾਲ ਦਾ ਇਹ ਟਵੀਟ ਪਰਗਟ ਸਿੰਘ ਵੱਲੋਂ ਕੀਤੇ ਗਏ ਟਵੀਟ ਨੂੰ ਸਿੱਧੀ ਚੁਣੌਤੀ ਹੈ, ਜਿਸ ‘ਚ ਪਰਗਟ ਸਿੰਘ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਨੂੰ ਦਿੱਲੀ ਨਾਲੋਂ ਬਿਹਤਰ ਹੋਣ ਦਾ ਦਾਅਵਾ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਆਪਣੇ ਟਵੀਟ ਰਾਹੀਂ ਕਿਹਾ, ”ਪੰਜਾਬ ਦੇ ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਦੇ ਸਕੂਲ ਦੇਸ਼ ਭਰ ‘ਚੋਂ ਸਭ ਤੋਂ ਵਧੀਆ ਸਕੂਲ ਹਨ ਅਤੇ ਅਧਿਆਪਕ ਬਹੁਤ ਖੁਸ਼ ਹਨ। ਜਿਹੜੇ ਲੋਕ ਪੰਜਾਬ ਦੇ ਸਕੂਲਾਂ ਅਤੇ ਮੌਜ਼ੂਦਾ ਸਿੱਖਿਆ ਵਿਵਸਥਾ ਤੋਂ ਖੁਸ਼ ਹਨ ਉਹ ਕਾਂਗਰਸ ਨੂੰ ਵੋਟ ਦੇ ਦੇਣ। ਜਿਹੜੇ ਪੰਜਾਬ ਵਿੱਚ ਵੀ ਦਿੱਲੀ ਵਰਗੀ ਸ਼ਾਨਦਾਰ ਸਿੱਖਿਆ ਵਿਵਸਥਾ ਚਾਹੁੰਦੇ ਹਨ ਉਹ ਸਾਨੂੰ (ਆਮ ਆਦਮੀ ਪਾਰਟੀ) ਨੂੰ ਵੋਟ ਦੇ ਦੇਣ।”

English






