ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਪਾਰਟੀ ‘ਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ : ਜਗਦੀਪ ਚੀਮਾ  

ਅਕਾਲੀ ਦਲ
ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਪਾਰਟੀ 'ਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ : ਜਗਦੀਪ ਚੀਮਾ  

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ  
ਫਤਹਿਗਡ਼੍ਹ ਸਾਹਿਬ 12 ਦਸੰਬਰ 2021
ਪੰਜਾਬ ਦੀ ਜਨਤਾ ਨੂੰ ਲੁਭਾਵਨੇ ਸੁਪਨੇ ਦਿਖਾਉਣ ਵਾਲੀ ਆਮ ਆਦਮੀ ਪਾਰਟੀ ਦੇ ਆਗੂ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਸਾਰੇ ਵਰਗਾਂ ਦੀ ਨੁਮਾਇੰਦਗੀ ਕਰਨ ਦੇ ਯੋਗ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ  ਜਗਦੀਪ ਸਿੰਘ ਚੀਮਾ ਨੇ ਪਿੰਡ  ਪਿੰਡ ਸਲੇਮਪੁਰ ਸੇਖਾਂ ਵਿੱਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਸਨਮਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ  ।

ਹੋਰ ਪੜ੍ਹੋ :-ਮੁੱਖ ਮੰਤਰੀ ਚੰਨੀ ਦੱਸਣ ਕਿਸਾਨੀ ਕਰਜ਼ਿਆਂ ਦਾ ਮਸਲਾ ਹੱਲ ਕਰਨਗੇ ਜਾਂ ਨਹੀਂ: ਹਰਪਾਲ ਸਿੰਘ ਚੀਮਾ

ਜਥੇਦਾਰ ਚੀਮਾ ਨੇ ਕਿਹਾ ਕਿ  ਨੌਜਵਾਨ ਆਗੂ ਜਗਦੀਪ ਸਿੰਘ, ਸਤਵੀਰ ਸਿੰਘ, ਗੁਰਮੀਤ ਸਿੰਘ, ਰਜਿੰਦਰ ਕੁਮਾਰ, ਸੁਦਾਗਰ ਸਿੰਘ, ਬਲਵੰਤ ਸਿੰਘ, ਸੱਜਣ ਸਿੰਘ, ਅਮਰਿੰਦਰ ਸਿੰਘ, ਕਮਲਪ੍ਰੀਤ ਸਿੰਘ,  ਹਰਬੰਸ ਸਿੰਘ, ਹਰਮੀਤ ਸਿੰਘ, ਗੁਰਚਰਨ ਸਿੰਘ, ਹਰਦੀਪ ਸਿੰਘ, ਜਗਦੀਸ਼ ਸਿੰਘ  ਜੋ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਹੈ  । ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਵਿਸ਼ੇਸ਼ ਨੁਮਾਇੰਦਗੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਇਨ੍ਹਾਂ ਦਾ ਹੋਰ ਪਾਰਟੀ ਵਿੱਚ ਕੱਦ ਉੱਚਾ ਹੋ ਸਕੇ  ।
ਜਥੇਦਾਰ ਚੀਮਾ ਨੇ ਕਿਹਾ ਕਿ ਹਲਕੇ ਵਿਚ ਹੋਰ ਵੀ ਆਗੂ ਵੱਖੋ ਵੱਖਰੀਆਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ  । ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਪੰਜਾਬ ਵਿਚ ਸਥਾਪਤ ਹੋਣ ਵਾਲੀ ਸਰਕਾਰ ਪੰਜਾਬ ਦੇ ਹਰੇਕ ਵਰਗ ਨੂੰ ਲੋੜੀਂਦੀਆਂ ਸੁਵਿਧਾਵਾਂ ਪ੍ਰਦਾਨ ਕਰੇਗੀ ਕਿਉਂਕਿ  ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਪੰਜਾਬ ਦੀ ਜਨਤਾ ਨੂੰ ਸਹੂਲਤਾਂ ਦਿੱਤੀਆਂ ਉਨ੍ਹਾਂ ਸਹੂਲਤਾਂ ਨੂੰ ਅੱਜ ਵੀ ਪੰਜਾਬ ਨੂੰ  ਯਾਦ ਕਰ ਰਹੇ ਹਨ  ।
ਇਸ ਮੌਕੇ ਹੋਰਨਾਂ ਤੋਂ ਇਲਾਵਾ  ਨਰਿੰਦਰ ਸਿੰਘ ਰਸੀਦਪੁਰ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਵਰਕਰ ਸਾਹਿਬਾਨ ਵੀ ਹਾਜ਼ਰ ਸਨ ।