ਰੂਪਨਗਰ, 25 ਦਸੰਬਰ 2021
ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰਿ ਨੇ ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿਚ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ।
ਹੋਰ ਪੜ੍ਹੋ :-ਕੇਂਦਰੀ ਵਿਧਾਇਕ ਸੁਰਿੰਦਰ ਕੁਮਾਰ ਡਾਵਰ ਜੀ ਨੇ ਵਾਰਡ ਨੰ 57 ਵਿੱਚ 3 ਓਪਨ ਜਿਮ ਦੇ ਉਦਘਾਟਨ ਕੀਤਾ।
ਇਸ ਮੌਕੇ ਸ਼੍ਰੀਮਤੀ ਸੋਨਾਲੀ ਗਿਰਿ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੋਟਰ ਸੂਚੀ ਸੁਧਾਈ ਦਾ ਪ੍ਰੋਗਰਾਮ ਦੀ ਫਾਇਨਲ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2022 ਨੂੰ ਕੀਤੀ ਜਾਵੇਗੀ ਜਦਕਿ 18-19 ਸਾਲ ਦੇ ਨੋਜੁਆਨਾਂ ਅਤੇ ਆਮ ਵਰਗ ਦੀਆਂ ਵੱਧ ਤੋ ਵੱਧ ਵੋਟਾਂ ਬਣਾਉਣ ਤਹਿਤ 1 ਜਨਵਰੀ 2022 ਤੱਕ ਭਾਰਤ ਚੋਣ ਕਮਿਸ਼ਨ ਦੇ ਵੈਬ ਪੋਰਟਲ ਜਾਂ ਫਿਰ ਵੋਟਰ ਹੈਲਪ ਲਾਈਨ ਐਪ ਉਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਰੂਪਨਗਰ ਦੇ ਕੁੱਲ ਤਿੰਨ ਵਿਧਾਨ ਸਭਾ ਹਲਕਿਆਂ ਦਾ ਕਾਊਂਟਿੰਗ ਸੈਂਟਰ ਅਤੇ ਸਟਰਾਂਗ ਰੂਮ ਸਰਕਾਰੀ ਕਾਲਜ ਰੂਪਨਗਰ ਵਿਖੇ ਬਣਾਇਆ ਗਿਆ ਹੈ ਜਿਸ ਦਾ ਹਰ ਪੱਖੋਂ ਤੱਸਲੀਬਖਸ਼ ਨਿਰੀਖਣ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦਾ ਡਿਸਪੈਚ ਸੈਂਟਰ ਬੱਸ ਰੂਟ ਨੂੰ ਧਿਆਨ ਵਿੱਚ ਰੱਖਦੇ ਹੋਏ ਬੇਲਾ ਕਾਲਜ ਵਿਖੇ ਬਣਾਇਆ ਗਿਆ ਹੈ।
ਉਨ੍ਹਾਂ ਅੱਗੇ ਮੀਟਿੰਗ ਵਿਚ ਹਾਜਰ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਖਰਚੇ ਦੀ ਜਾਂਚ ਪੜਤਾਲ ਹੈੱਡ ਕੁਆਰਟਰ/ਹਲਕੇ ਪੱਧਰ ਉਤੇ ਤੈਨਾਤ ਟੀਮਾਂ ਕਰਨਗੀਆਂ। ਉਨ੍ਹਾਂ ਕਿਹਾ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵਲੋਂ ਵਸਤੂਆਂ ਦੇ ਨਿਧਾਰਿਤ ਕੀਮਤਾਂ ਦੀ ਸੂਚੀ ਉਪਲੱਬਧ ਕਰਵਾ ਦਿੱਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਸ਼੍ਰੀਮਤੀ ਸੋਨਾਲੀ ਗਿਰਿ ਵਲੋਂ ਪੋਲਿੰਗ ਸਟੇਸ਼ਨਾਂ ਬਾਰੇ ਅਤੇ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਕੀਤੇ ਜਾਣ ਵਾਲੇ ਪ੍ਰਚਾਰ ਸਬੰਧੀ ਹਦਾਇਤਾਂ ਦੀ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਕੋਰੋਨਾ ਦੇ ਨਵੇਂ ਵਾਇਰਸ ਓਮੀਕਰੋਨ ਦੇ ਫੈਲਾਅ ਨੂੰ ਧਿਆਨ ਵਿਚ ਰੱਖਦੇ ਹੋਏ 54 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਚੋਣਾਂ ਦੌਰਾਨ ਪੰਜਾਬ ਸਰਕਾਰ ਵਲੋਂ ਜਾਰੀ ਕੋਵਿਡ ਸਬੰਧੀ ਹਦਾਇਤਾਂ ਨੂੰ ਯਕੀਨੀ ਬਣਾਇਆ ਜਾਵੇ ਜਿਸ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ।
ਇਸ ਮੀਟਿੰਗ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਵਾਈਸ ਪ੍ਰਧਾਨ ਮਿਉਂਸਿਪਲ ਕਾਉਂਸਿਲ ਰਾਜੇਸ਼ ਕੁਮਾਰ, ਬਹੁਜਨ ਸਮਾਜ ਪਾਰਟੀ ਦੇ ਜੋਨ ਇੰਚਾਰਜ ਐਡਵੋਕੇਟ ਚਰਨਜੀਤ ਸਿੰਘ ਘਈ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ. ਪਰਮਜੀਤ ਸਿੰਘ ਮੱਕੜ, ਆਮ ਆਦਮੀ ਪਾਰਟੀ ਦੇ ਸੰਦੀਪ ਜੋਸ਼ੀ, ਸੀ.ਪੀ.ਆਈ.ਐਮ. ਦੇ ਜਿਲ੍ਹਾ ਸਕੱਤਰ ਸ. ਗੁਰਦੇਵ ਸਿੰਘ, ਸੀ.ਪੀ.ਆਈ. ਦੇ ਸਕੱਤਰ ਸੁਖਵੀਰ ਸਿੰਘ ਅਤੇ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਨੁਮਾਇੰਦੇ ਮਲਕੀਅਤ ਸਿੰਘ ਆਦਿ ਹਾਜਰ ਸਨ।

English






