ਸਰਕਾਰੀ ਆਈ.ਟੀ.ਆਈ ਮੋਹਾਲੀ ਵਿਖੇ ਟੀਕਾਕਰਨ ਕੈਂਪ ਦਾ ਕੀਤਾ ਗਿਆ ਆਯੋਜਨ

ਸਰਕਾਰੀ ਆਈ.ਟੀ.ਆਈ ਮੋਹਾਲੀ ਵਿਖੇ ਟੀਕਾਕਰਨ ਕੈਂਪ ਦਾ ਕੀਤਾ ਗਿਆ ਆਯੋਜਨ
ਸਰਕਾਰੀ ਆਈ.ਟੀ.ਆਈ ਮੋਹਾਲੀ ਵਿਖੇ ਟੀਕਾਕਰਨ ਕੈਂਪ ਦਾ ਕੀਤਾ ਗਿਆ ਆਯੋਜਨ

Sorry, this news is not available in your requested language. Please see here.

100 ਵਿਅਕਤੀਆਂ ਨੂੰ ਕਰੋਨਾ ਵੈਕਸੀਨ ਦੀ ਪਹਿਲੀ ਅਤੇ ਦੂਜੀ ਡੋਜ਼ ਲਗਾਈ ਗਈ
ਐਸ.ਏ.ਐਸ. ਨਗਰ, 03 ਜਨਵਰੀ 2022
ਕਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਸਰੀ ਲਹਿਰ ਦੀ ਅਗੇਤੀ ਰੋਕਥਾਮ ਲਈ ਸਟਾਫ ਅਤੇ ਸਿਖਿਆਰਥਣਾਂ ਨੂੰ ਬਚਾ ਕੇ ਰੱਖਣ ਦੀ ਨੀਯਤ ਨਾਲ ਸਰਕਾਰੀ ਆਈ.ਟੀ.ਆਈ (ਇ) ਮੁਹਾਲੀ ਵਿਖੇ ਇੱਕ ਮੁਫਤ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਰੀਬ 100 ਲੋਕਾਂ ਨੂੰ ਕਰੋਨਾ ਵੈਕਸੀਨ ਦੀ ਪਹਿਲੀ ਅਤੇ ਦੂਜੀ ਡੋਜ ਲਗਾਈ ਗਈ। ਇਸ ਕੈਂਪ ਦਾ ਉਦਘਾਟਨ ਸੰਸਥਾ ਦੇ ਪ੍ਰਿੰਸੀਪਲ ਸ਼੍ਰੀ ਸ਼ਮਸ਼ੇਰ ਪੁਰਖਾਲਵੀ ਨੇ ਕੀਤਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਟ੍ਰੇਨਿੰਗ ਕੋਆਰਡੀਨੇਟਰ ਸ਼੍ਰੀ ਰਾਕੇਸ਼ ਕੁਮਾਰ ਅਤੇ ਪਲੇਸਮੈਂਟ ਅਫਸਰ ਸ਼੍ਰੀ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਸੰਸਥਾ ਨੂੰ 100 ਪ੍ਰਤੀਸ਼ਤ ਕਰੋਨਾ ਮੁਕਤ ਕਰਨ ਲਈ ਨਿਰਧਾਰਿਤ ਕੀਤੇ ਗਏ ਟੀਚੇ ਦੀ ਪ੍ਰਾਪਤੀ ਲਈ ਪਹਿਲਾਂ ਵੀ 2 ਟੀਕਾਕਰਨ ਕੈਂਪ ਲਗਵਾਏ ਜਾ ਚੁੱਕੇ ਹਨ ਜਿਸ ਦੌਰਾਨ ਸੈਂਕੜੇ ਸਿਖਿਆਰਥਣਾਂ, ਸਟਾਫ ਅਤੇ ਸਥਾਨਿਕ ਵਸਨੀਕਾਂ ਨੂੰ ਪਹਿਲੀ ਅਤੇ ਦੂਜੀ ਡੋਜ ਦਿੱਤੀ ਜਾ ਚੁੱਕੀ ਹੈ।
ਉਨ੍ਹਾਂ ਦਸਿਆ ਕਿ ਇਸ ਕੈਂਪ ਉਪਰੰਤ ਸੰਸਥਾ 100 ਪ੍ਰਤੀਸ਼ਤ ਵੈਕਸੀਨੇਟ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮੇਂ-ਸਮੇਂ ਸਿਰ ਲੋਕ ਹਿੱਤ ਵਿੱਚ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਸਿਖਿਆਰਥਣਾਂ ਨੂੰ ਮੌਜੂਦਾ ਚੁਣੌਤੀਆਂ, ਸੰਭਾਵਨਾਵਾਂ ਅਤੇ ਪ੍ਰਾਪਤੀਆਂ ਸੰਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਵੀ ਕੀਤੇ/ਉਲੀਕੇ ਜਾ ਰਹੇ ਹਨ ਜਿਨ੍ਹਾਂ ਦਾ ਸਿਖਿਆਰਥਣਾਂ ਨੂੰ ਭਰਪੂਰ ਲਾਹਾ ਵੀ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਾਓ ਲਈ ਮਾਸਕ ਪਹਿਨਣ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਸੰਸਥਾ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਬਾਰੇ ਸੰਸਥਾ ਵੱਲੋਂ ਸਥਾਨਿਕ ਵਸਨੀਕਾਂ ਨੂੰ ਜਾਗਰੂਕ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਥਾ ਦੇ ਗਰੁੱਪ ਇੰਸਟਰਕਟਰ ਸ਼੍ਰੀ ਸਤਨਾਮ ਸਿੰਘ, ਸ਼੍ਰੀ ਰਾਕੇਸ਼ ਕੁਮਾਰ ਡੱਲਾ, ਸ਼੍ਰੀ ਗੁਰਵਿੰਦਰ ਸਿੰਘ, ਸ਼੍ਰੀਮਤੀ ਉਪਾਸਨਾ ਅੱਤਰੀ, ਸ਼੍ਰੀਮਤੀ ਸ਼ਵੀ ਗੋਇਲ, ਸ਼੍ਰੀ ਅਮਨਦੀਪ ਸ਼ਰਮਾ, ਸ਼੍ਰੀਮਤੀ ਰਮਨਦੀਪ ਕੌਰ, ਸ਼੍ਰੀਮਤੀ ਪਰਮਿੰਦਰ ਕੌਰ, ਸ਼੍ਰੀਮਤੀ ਦਰਸ਼ਨਾ ਕੁਮਾਰੀ, ਸ਼੍ਰੀਮਤੀ ਜਸਵੀਰ ਕੌਰ ਅਤੇ ਸ਼੍ਰੀਮਤੀ ਪ੍ਰੀਤੀ ਸੈਣੀ ਹਾਜ਼ਰ ਸਨ।