ਚੰਡੀਗੜ੍ਹ, 23 ਸਤੰਬਰ:
ਪੰਜਾਬ ਸਰਕਾਰ ਨੇ ਲੋਕ ਸੇਵਾ ਕਮਿਸ਼ਨ ਦੇ ਤਿੰਨ ਮੈਂਬਰਾਂ ਦੀਆਂ ਆਸਾਮੀਆਂ ਪੁਰ ਕਰਨ ਲਈ ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜਰਬੇ ਰੱਖਣ ਵਾਲੇ ਨਾਮਵਰ ਵਿਅਕਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ 2 ਮੈਂਬਰ (ਸਰਕਾਰੀ) ਅਤੇ 1 ਮੈਂਬਰ (ਗ਼ੈਰ-ਸਰਕਾਰੀ) ਦੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਖੋਜ ਕਮੇਟੀ ਨਾਵਾਂ ਦੀ ਸੂਚੀ ਤਿਆਰ ਕਰੇਗੀ, ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਾਲੀ ਉੱਚ ਤਾਕਤੀ ਕਮੇਟੀ ਵੱਲੋਂ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਿਨੈ ਪੱਤਰ ਜਮ੍ਹਾਂ ਕਰਨ ਦੀ ਆਖ਼ਰੀ ਮਿਤੀ 14 ਅਕਤੂਬਰ, 2020 ਨਿਰਧਾਰਤ ਕੀਤੀ ਗਈ ਹੈ।

English






