ਜ਼ਿਲੇ ਦੇ ਸਰਕਾਰੀ/ਗ਼ੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਵਿਖੇ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਹੋਵੇਗੀ: ਜ਼ਿਲਾ ਚੋਣ ਅਫ਼ਸਰ

SAURABH
ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ

ਬਰਨਾਲਾ, 11 ਫਰਵਰੀ 2022

20 ਫਰਵਰੀ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਜ਼ਿਲਾ ਬਰਨਾਲਾ ’ਚ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਖੇ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਹ ਛੁੱਟੀ ਨੈਗੋਸ਼ਿਏਬਲ ਇਨਸਟਰੂਮੈਂਟਸ ਐਕਟ 1881 ਦੀ ਧਾਰਾ 25, ਰੀਪਰੈਸੈਂਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀ, ਦਿ ਪੰਜਾਬ ਸ਼ੌਪਸ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦਿ ਫੈਕਟਰੀਜ਼ ਐਕਟ 1948 ਤਹਿਤ ਕੀਤੀ ਗਈ ਹੈ।

ਹੋਰ ਪੜ੍ਹੋ :-ਪੋਸਟਲ ਬੈਲਟ ਪੇਪਰ ਵੋਟਾਂ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਿਤ