ਨੈਸ਼ਨਲ ਲੋਕ ਅਦਾਲਤ 12 ਮਾਰਚ ਨੂੰ ਲਗਾਈ ਜਾਏਗੀ : ਜਿਲ੍ਹਾ ਅਤੇ ਸੈਸ਼ਨ ਜ਼ੱਜ

TARSEM MANGLA
ਨੈਸ਼ਨਲ ਲੋਕ ਅਦਾਲਤ 12 ਮਾਰਚ ਨੂੰ ਲਗਾਈ ਜਾਏਗੀ : ਜਿਲ੍ਹਾ ਅਤੇ ਸੈਸ਼ਨ ਜ਼ੱਜ

Sorry, this news is not available in your requested language. Please see here.

ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ/ਸਲਾਹ ਲਈ ਡਾਇਲ ਕਰੋ 1968 : ਸੀ.ਜੇ.ਐਮ ਅਮਨਦੀਪ  ਸਿੰਘ

ਫਾਜ਼ਿਲਕਾ, 11 ਫਰਵਰੀ 2022

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਮਾਣਯੋਗ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਸ਼੍ਰੀ ਤਰਸੇਮ ਮੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਵੀਡੀਓ ਕਾਂਨਫਰੰਸ ਰਾਹੀਂ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਅਤੇ ਐਸ.ਐਸ.ਪੀ. ਫਾਜ਼ਿਲਕਾ ਸ੍ਰੀ ਸਚਿਨ ਗੁਪਤਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ ਨੇ ਦੱਸਿਆ ਕਿ  ਮਿਤੀ 12 ਮਾਰਚ 2022 ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ।

ਹੋਰ ਪੜ੍ਹੋ :-ਨਵੇਂ ਵੋਟਰਾਂ ਅਤੇ ਪੀ.ਡਬਲਿਉ.ਡੀ. ਵੋਟਰਾਂ ਨੂੰ ਉਤਸਾਹਿਕ ਕਰਨ ਲਈ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਸ਼੍ਰੀ ਤਰਸੇਮ ਮੰਗਲਾ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਮਾਣਯੋਗ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਓ।


ਸੀ.ਜੇ.ਐਮ ਅਮਨਦੀਪ  ਸਿੰਘ ਨੇ ਦੱਸਿਆ ਕਿ  ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕਰੋ ਜਾਂ ਡਾਇਲ ਕਰੋ 1968 ਜਾਂ 261500.