-ਹਰਪਾਲ ਸਿੰਘ ਚੀਮਾ, ਜੈ ਸਿੰਘ ਰੋੜੀ, ਹਰਚੰਦ ਸਿੰਘ ਬਰਸਟ ਸਮੇਤ ਸਮੂਹ ‘ਆਪ’ ਆਗੂਆਂ ਸ਼ਹੀਦ ਭਗਤ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਂਟ
– ਪੰਜਾਬ ਅੱਜ ਮਾੜੇ ਸੰਕਟਾਂ ਵਿਚੋਂ ਦੀ ਗੁਜ਼ਰ ਰਿਹਾ ਹੈ, ਪੰਜਾਬ ਵਿਚ ਕਾਲੇ ਕਾਨੂੰਨਾਂ ਦੇ ਬਦਲ ਛਾਏ
ਪ੍ਰਸ਼ਾਸਨ ਵੱਲੋਂ ਰੋਕੇ ਜਾਣ ‘ਤੇ ‘ਆਪ’ ਵਲੰਟੀਅਰਾਂ ਨੇ ਲਾਇਆ ਧਰਨਾ, ਚੀਮਾ ਨੇ ਕਰਵਾਈ ਐਂਟਰੀ
ਨਵਾਂ ਸ਼ਹਿਰ, 28 ਸਤੰਬਰ 2020
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸ਼ੁੱਭ ਮੌਕੇ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਆਪਣੀ ਸੋਚ ਅਤੇ ਮਜ਼ਬੂਤ ਇਰਾਦਿਆਂ ਨਾਲ ਬ੍ਰਿਟਿਸ਼ ਸ਼ਾਸਨ ਨੂੰ ਹਿਲਾ ਕੇ ਰੱਖ ਦੇਣ ਵਾਲੇ ਕ੍ਰਾਂਤੀਕਾਰੀ ਨੌਜਵਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਜ ਸਾਰਾ ਦੇਸ ਯਾਦ ਕਰ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਮੌਜੂਦ ਵਿਧਾਇਕ ਜੈ ਸਿੰਘ ਰੋੜੀ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸਥਾਨਕ ‘ਆਪ’ ਵਲੰਟੀਅਰਾਂ ਨੇ ਵੀ ਸ਼ਹੀਦ ਭਗਤ ਸਿੰਘ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਨਤਮਸਤਕ ਹੋਏ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਮਾੜੇ ਸੰਕਟਾਂ ਵਿਚੋਂ ਦੀ ਗੁਜਰ ਰਿਹਾ ਹੈ, ਪੰਜਾਬ ਵਿਚ ਕਾਲੇ ਕਾਨੂੰਨਾਂ ਦੇ ਬਦਲ ਛਾਏ ਹੋਏ ਹਨ, ਦੇਸ਼ ਵਿਰੋਧੀ ਕਾਲੇ ਕਾਨੂੰਨ ਪਾਸ ਕੀਤੇ ਜਾ ਰਹੇ ਹਨ। ਅਜਿਹੇ ਹਾਲਤਾਂ ਨੂੰ ਦੇਖਦਿਆਂ ਅੱਜ ਜ਼ਰੂਰਤ ਹੈ ਪੰਜਾਬ ਨੂੰ ਇੱਕਜੁੱਟ ਹੋ ਕੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਪਣਾ ਕੇ ਪੰਜਾਬ ਅਤੇ ਦੇਸ਼ ਨੂੰ ਬਚਾਇਆ ਜਾ ਜਾਵੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਪੰਜਾਬ ਦੇ ਹੱਕਾਂ ਦੀ ਗੱਲ ਕਰਨੀ ਸੀ ਤਾਂ ਉਸ ਸਮੇਂ ਰਾਜਾ ਅਮਰਿੰਦਰ ਸਿੰਘ ਮੋਦੀ ਦੀ ਗੋਦੀ ਵਿਚ ਬੈਠਾ ਸੀ ਅਤੇ ਕਾਂਗਰਸ ਮੋਦੀ ਦਾ ਗੁਣਗਾਨ ਕਰ ਵਿਚ ਰੁੱਝੀ ਹੋਈ ਸੀ। ਉਨ੍ਹਾਂ ਕਿਹਾ ਕਿ ਜਦੋਂ ਆਲ ਪਾਰਟੀ ਮੀਟਿੰਗ ਵਿਚ ਆਮ ਆਦਮੀ ਪਾਰਟੀ ਨੇ ਲਾਗੂ ਕੀਤੇ ਜਾ ਰਹੇ ਤਿੰਨਾਂ ਖੇਤੀ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰਦਿਆਂ ਕਿਹਾ ਕਿ ‘ਰਾਜਾ ਅਮਰਿੰਦਰ ਸਿੰਘ ਜੀ’ ਸਾਰੀ ਸਿਆਸੀ ਪਾਰਟੀਆਂ ਤੁਹਾਡੇ ਪਿੱਛੇ ਲੱਗਣ ਨੂੰ ਤਿਆਰ ਹਨ, ਤੁਸੀਂ ਪੰਜਾਬ ਦੇ ਲੋਕਾਂ ਦੀ ਅਗਵਾਈ ਕਰੋ ਅਤੇ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਮੋਦੀ ਦੇ ਘਰ ਦਾ ਘਿਰਾਓ ਕਰੋ ਤਾਂ ਰਾਜਾ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਅਤੇ ਸਿਆਸੀ ਪਾਰਟੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਮੋਦੀ ਦੇ ਘਰ ਦਾ ਘਿਰਾਓ ਕਰਨਗੇ, ਪਰੰਤੂ ਅਫ਼ਸੋਸ ਰਾਜਾ ਅਮਰਿੰਦਰ ਸਿੰਘ ਹਮੇਸ਼ਾ ਦੀ ਤਰਾਂ ਆਪਣੇ ਇਸ ਵਾਅਦੇ ਤੋਂ ਵੀ ਪਲਟ ਗਿਆ। ਜਦਕਿ ”ਮੇਰੇ (ਹਰਪਾਲ ਸਿੰਘ ਚੀਮਾ) ਵੱਲੋਂ ਮੁੱਖ ਮੰਤਰੀ ਰਾਜਾ ਅਮਰਿੰਦਰ ਸਿੰਘ ਨੂੰ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਰਾਜਾ ਅਮਰਿੰਦਰ ਸਿੰਘ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਲਈ ਮੋਦੀ ਦੀ ਗੋਦੀ ਤੋਂ ਨਹੀਂ ਉੱਤਰੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਬਿਆਨ ਦਿੱਤਾ ਕਿ ਤਿੰਨੋਂ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਬਿਲਕੁਲ ਵੀ ਨਹੀਂ ਹਨ, ਇਹ ਕਿਸਾਨਾਂ ਦੇ ਹੱਕ ‘ਚ ਹਨ ਅਤੇ ਜਦੋਂ ਤਿੰਨੋਂ ਬਿੱਲ ਪਾਸ ਹੋ ਜਾਂਦੇ ਹਨ ਤਾਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਕਿਸਾਨ ਦੇ ਹੱਕ ਵਿਚ ਧਰਨਾ ਪ੍ਰਦਰਸ਼ਨ ਕਰਨ ਦਾ ਡਰਾਮਾ ਕਰਦੀ ਹੋਈ ਪੰਜਾਬ ਦੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਨਾਕਾਮ ਕੋਸ਼ਿਸ਼ਾਂ ਕਰ ਰਹੀ ਹੈ, ਪਰੰਤੂ ਬਾਦਲ ਅਤੇ ਰਾਜਾ ਅਮਰਿੰਦਰ ਸਿੰਘ ਇਹ ਭੁੱਲ ਗਏ ਹਨ ਕਿ ਹੁਣ ਪੰਜਾਬ ਦੀ ਜਨਤਾ ਗੁਮਰਾਹ ਹੋਣ ਵਾਲੀ ਨਹੀਂ ਕਿਉਂਕਿ ਪੰਜਾਬ ਦੀ ਗਲੀ-ਗਲੀ ਵਿਚ ਇਹ ਨਾਅਰਾ ਗੂੰਜ ਰਿਹਾ ਹੈ ਕਿ ‘ਬਾਦਲ, ਕੈਪਟਨ ਤੇ ਮੋਦੀ-ਤਿੰਨੋ ਕਿਸਾਨ ਵਿਰੋਧੀ।’ ਜਦਕਿ ਸਚਾਈ ਇਹ ਹੈ ਕਿ ਤਿੰਨੋਂ ਕਾਲੇ ਕਾਨੂੰਨਾਂ ਨੂੰ ਪਾਸ ਕਰਵਾਉਣ ਵਿਚ ਬਾਦਲਾਂ ਅਤੇ ਰਾਜਾ ਅਮਰਿੰਦਰ ਸਿੰਘ ਦਾ ਬਹੁਤ ਵੱਡਾ ਯੋਗਦਾਨ ਹੈ।
ਬਾਕਸ ਲਈ
ਪ੍ਰਸ਼ਾਸਨ ਵੱਲੋਂ ਰੋਕੇ ਜਾਣ ‘ਤੇ ‘ਆਪ’ ਵਲੰਟੀਅਰਾਂ ਨੇ ਲਾਇਆ ਧਰਨਾ, ਚੀਮਾ ਨੇ ਕਰਵਾਈ ਐਂਟਰੀ
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਜਦੋਂ ਆਮ ਆਦਮੀ ਪਾਰਟੀ ਦੇ ਦਰਜਨਾਂ ਵਲੰਟੀਅਰ ਅਤੇ ਸਥਾਨਕ ਆਗੂਆਂ ਸਮੇਤ ਆਮ ਲੋਕਾਂ ਨੂੰ ਪੁਲਸ ਅਤੇ ਪ੍ਰਸ਼ਾਸਨ ਨੇ ਨਤਮਸਤਕ ਹੋਣ ਲਈ ਜਾਣ ਤੋਂ ਰੋਕ ਦਿੱਤਾ ਤਾਂ ‘ਆਪ’ ਆਗੂ ਸਾਰੇ ਵਲੰਟੀਅਰਾਂ ਸਮੇਤ ਧਰਨੇ ‘ਤੇ ਬੈਠ ਗਏ। ਉਨ੍ਹਾਂ ਪੁਲਿਸ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਬਾਅਦ ਵਿਚ ਜਦੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਉੱਥੇ ਪਹੁੰਚੇ ਤਾਂ ਉਨ੍ਹਾਂ ਪੁਲਸ ਪ੍ਰਸ਼ਾਸਨ ਦੀ ਇਸ ਕਾਰਵਾਈ ‘ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਕਿਹਾ ਕਿ ਸ਼ਹੀਦ ਕਿਸੇ ਇੱਕ ਸਰਕਾਰ ਜਾਂ ਪਾਰਟੀ ਦੇ ਨਹੀਂ। ਸ਼ਹੀਦ ਸਭ ਦੇ ਸਾਂਝੇ ਹੁੰਦੇ ਹਨ। ਇਸ ਉਪਰੰਤ ਉਹ ਧਰਨੇ ‘ਤੇ ਬੈਠੇ ਸਾਰੇ ‘ਆਪ’ ਵਲੰਟੀਅਰਾਂ ਅਤੇ ਆਮ ਲੋਕਾਂ ਨੂੰ ਨਤਮਸਤਕ ਹੋਣ ਲਈ ਅੰਦਰ ਲੈ ਗਏ।

English






