ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ‘ਚ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ

ISHA KALIYA
 ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ 'ਚ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ

Sorry, this news is not available in your requested language. Please see here.

ਵੋਟਾਂ ਦੀ ਗਿਣਤੀ ਲਈ ਚੋਣ ਅਮਲਾ ਪੱਬਾਂ ਭਾਰ
ਕਾਉਂਟਿੰਗ ਸਟਾਫ ਦੀ ਪਹਿਲੀ ਰਿਹਰਸਲ  5 ਮਾਰਚ ਨੂੰ ਹੋਵੇਗੀ- ਜ਼ਿਲ੍ਹਾ ਚੋਣ ਅਫ਼ਸਰ
ਐਸ.ਏ.ਐਸ ਨਗਰ, 3 ਮਾਰਚ 2022
ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਨ.ਆਈ.ਸੀ. ਦਫ਼ਤਰ ਵਿਖੇ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਾਮਾਈਜੇਸ਼ਨ ਕੀਤੀ ਗਈ ਅਤੇ ਡਿਊਟੀ ਆਰਡਰ ਪ੍ਰਿੰਟ ਕੀਤੇ ਗਏ। ਇਸ ਕਾਉਂਟਿੰਗ ਸਟਾਫ ਦੀ ਪਹਿਲੀ ਰਿਹਰਸਲ 5 ਮਾਰਚ ਨੂੰ ਕਰਵਾਈ ਜਾਵੇਗੀ।

ਹੋਰ ਪੜ੍ਹੋ :-ਜ਼ਿਲ੍ਹਾ ਵਾਤਾਵਰਣ ਪਲਾਂਟ ਦੀ ਸਮੀਖਿਆ ਲਈ ਬੈਠਕ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ  ਦੀ ਹਾਜ਼ਰੀ ਵਿੱਚ ਵਿਧਾਨ ਸਭਾ ਚੋਣਾਂ ਲਈ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ। ਇਸ ਮੌਕੇ ਉਨ੍ਹਾ ਦੇ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਕੋਮਲ ਮਿੱਤਲ ਤੇ ਹੋਰ ਸਟਾਫ ਵੀ ਮੌਜੂਦ ਸੀ।
ਰੈਂਡਮਾਈਜੇਸ਼ਨ ਦਾ ਮੰਤਵ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਟਾਫ਼ ਦੀਆਂ ਡਿਊਟੀਆਂ ਲਗਾਉਣਾ ਹੈ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹੇ ‘ਚ ਕਾਉਂਟਿੰਗ ਪਾਰਟੀਆਂ ਦੀ ਤਾਇਨਾਤੀ ਲਈ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ‘ਚ ਵਿੱਚ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।