ਵੋਟਾਂ ਦੀ ਗਿਣਤੀ ਉਪਰੰਤ ਜੇਤੂ ਉਮੀਦਵਾਰਾਂ ਵੱਲੋਂ ਜਲੂਸ ਆਦਿ ਕੱਢਣ ‘ਤੇ ਹੋਵੇਗੀ ਪਾਬੰਦੀ : ਜਿਲ੍ਹਾ ਮੈਜਿਸਟ੍ਰੇਟ

KUMAR SAURABH RAJ
ਅਕਾਲ ਅਕੈਡਮੀ ਮਨਾਲ ਵਿਖੇ ਟੀਚਿੰਗ ਸਟਾਫ਼ ਲਈ ਇੰਟਰਵਿਊ ਅੱਜ

Sorry, this news is not available in your requested language. Please see here.

ਬਰਨਾਲਾ, 9 ਮਾਰਚ 2022

ਜ਼ਿਲ੍ਹਾ ਮੈਜਿਸਟ੍ਰਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਭਲਕੇ 10 ਮਾਰਚ ਨੂੰ ਹੋਵੇਗੀ।

ਹੋਰ ਪੜ੍ਹੋ :- ਫਾਜ਼ਿਲਕਾ ਪੁਲੀਸ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿਚ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ  

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ  ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਾਂ ਦੀ ਗਿਣਤੀ ਉਪਰੰਤ ਜੇਤੂ ਉਮੀਦਵਾਰਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਜਲੂਸ ਵਗੈਰਾ ਕੱਢਣ ‘ਤੇ ਪਾਬੰਦੀ ਲਗਾਈ ਗਈ ਹੈ । ਇਸ ਤੋਂ ਇਲਾਵਾ ਰਿਟਰਨਿੰਗ ਅਫ਼ਸਰ ਤੋਂ ਚੋਣ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਜੇਤੂ ਉਮੀਦਵਾਰ ਜਾਂ ਉਸਦੇ ਅਧਿਕਾਰਤ ਪ੍ਰਤੀਨਿਧੀ ਦੇ ਨਾਲ ਦੋ ਤੋਂ ਵੱਧ ਵਿਅਕਤੀਆਂ ਨੂੰ ਜਾਣ ਦੀ ਇਜ਼ਾਜਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਆਈ.ਪੀ.ਸੀ. ਦੀ ਧਾਰਾ 188 ਅਧੀਨ ਅਪਰਾਧਯੋਗ ਹੈ। ਇਹ ਹੁਕਮ 10 ਮਾਰਚ ਤੋਂ 14 ਮਾਰਚ ਤੱਕ ਲਾਗੂ ਰਹਿਣਗੇ।