ਬਗੀਚੀ ਲਗਾਉਣ ਅਤੇ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਈਆ ਗਿਆ।

ਬਗੀਚੀ ਲਗਾਉਣ ਅਤੇ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਈਆ ਗਿਆ।
ਬਗੀਚੀ ਲਗਾਉਣ ਅਤੇ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਈਆ ਗਿਆ।

Sorry, this news is not available in your requested language. Please see here.

ਰੂਪਨਗਰ 23 ਮਾਰਚ 2022
ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਸਹਾਇਕ ਡਾਇਰੈਕਟਰ ਬਾਗਬਾਨੀ, ਰੂਪਨਗਰ ਸ਼੍ਰੀ ਗੁਰਜੀਤ ਸਿੰਘ ਬੱਲ ਜੀ ਦੀ ਅਗਵਾਈ ਹੇਠ ਸ਼੍ਰੀ ਕੌਮਲਪ੍ਰੀਤ ਸਿੰਘ ਬਾਗਬਾਨੀ ਵਿਕਾਸ ਅਫਸਰ ਵਲੋਂ ਆਤਮਾ ਸਕੀਮ ਅਧੀਨ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਗੜ੍ਹੀ ਵਿਖੇ ਘਰੇਲੂ ਬਗੀਚੀ ਲਗਾਉਣ ਅਤੇ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਈਆ ਗਿਆ।

ਹੋਰ ਪੜ੍ਹੋ :-ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

ਕੈਂਪ ਦੌਰਾਨ ਬਲਾਕ ਮੋਰਿੰਡਾ ਦੇ ਬਾਗਬਾਨੀ ਵਿਕਾਸ ਅਫ਼ਸਰ ਸ਼੍ਰੀ ਤਰਲੋਚਨ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਦੇ ਹੋਏ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਬਾਗਬਾਨੀ ਨਾਲ ਜੁੜੇ ਕਿੱਤੇ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਸ਼੍ਰੀ ਕੌਮਲਪ੍ਰੀਤ ਸਿੰਘ ਬਾਗਬਾਨੀ ਵਿਕਾਸ ਅਫਸਰ ਬਲਾਕ ਸ਼੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ ਘਰੇਲੂ ਬਗੀਚੀ ਉਗਾਉਣ ਨਾਲ ਜਿੱਥੇ ਸਾਨੂੰ ਜ਼ਹਿਰਾਂ ਰਹਿਤ ਸਬਜੀਆਂ ਪ੍ਰਾਪਤ ਹੁੰਦੀਆਂ ਹਨ, ਉੱਥੇ ਸਾਨੂੰ ਆਰਥਿਕ ਲਾਭ ਵੀ ਪਹੁੰਚਦਾ ਹੈ।ਤਾਜੀਆਂ ਅਤੇ ਜ਼ਹਿਰ ਮੁਕਤ ਸਬਜੀਆਂ ਖਾਣ ਨਾਲ ਪੌਸ਼ਟਿਕ ਤੱਤ ਪ੍ਰਾਪਤ ਹੁੰਦੇ ਹਨ ਜਿਸ ਨਾਲ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ।ਉਨ੍ਹਾਂ ਵੱਲੋਂ ਘਰੇਲੂ ਪੱਧਰ ਤੇ ਉਗਾਏ ਜਾਣ ਵਾਲੇ ਫ਼ਲ-ਸਬਜੀਆਂ ਨੂੰ ਕੀੜਿਆਂ ਤੋਂ ਬਚਾਉਣ ਲਈ ਟਰੈਪ ਲਗਾਉਣ ਦੀ ਸਲਾਹ ਦਿੱਤੀ ਤਾਂ ਜੋ ਜ਼ਹਿਰਾਂ ਦੀ ਵਰਤੋਂ ਘਟਾਈ ਜਾ ਸਕੇ।ਉਹਨਾਂ ਵਲੋਂ ਦੱਸਿਆ ਗਿਆ ਕਿ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਬਾਗਬਾਨੀ ਦੇ ਵਿਕਾਸ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਬਾਗਬਾਨੀ ਨਾਲ ਜੋੜ੍ਹਨ ਲਈ ਵਿਤੀ ਸਹਾਇਤਾ ਵੀ ਦਿਤੀ ਜਾ ਰਹੀ ਹੈ।ਇਸ ਮੌਕੇ ਬਾਗਬਾਨੀ ਸਹਾਇਕ ਸ਼੍ਰੀ ਅਵਤਾਰ ਸਿੰਘ ਵੀ ਸ਼ਾਮਿਲ ਸਨ| ਇਸ ਕੈਂਪ ਦੌਰਾਨ ਆਤਮਾ ਸਕੀਮ ਅਧੀਨ ਗਰਮੀ ਰੁੱਤ ਦੀਆਂ ਸਬਜੀ ਬੀਜ ਮਿੰਨੀ ਕਿੱਟਾਂ ਦੀ ਵੰਡ ਵੀ ਕੀਤੀ ਗਈ।
ਖੇਤੀਬਾੜੀ ਵਿਭਾਗ ਦੇ ਜਿਲਾ ਟ੍ਰੇਨਿੰਗ ਅਫਸਰ ਸ਼੍ਰੀ ਨੰਦ ਜੀ ਵਲੋਂ ਵੀ ਹਾਜ਼ਰੀ ਲਵਾਈ ਗਈ ਅਤੇ ਕੈੰਪ ਵਿਚ ਮੌਜੂਦ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਢੁਕਵੀਂ ਜਾਣਕਾਰੀ ਦਿਤੀ ਗਈ|ਡੇਅਰੀ ਵਿਭਾਗ ਦੇ ਨੁਮਾਉਂਦਿਆਂ ਵਲੋਂ ਵੀ ਡੇਅਰੀ ਵਿਕਾਸ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ ।