ਵਿਧਾਇਕ ਅਤੇ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਸਿਵਲ ਹਸਪਤਾਲ ਵਿਖੇ ਗੁਰੂ ਰਾਮਦਾਸ ਲੰਗਰ ਸੇਵਾ ਵੱਲੋਂ ਕੀਤੀ ਗਈ ਲੰਗਰ ਛਕਾਉਣ ਦੀ ਸ਼ੁਰੂਆਤ

GURU RAMDASH JI LANGAR SEWA
ਵਿਧਾਇਕ ਅਤੇ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਸਿਵਲ ਹਸਪਤਾਲ ਵਿਖੇ ਗੁਰੂ ਰਾਮਦਾਸ ਲੰਗਰ ਸੇਵਾ ਵੱਲੋਂ ਕੀਤੀ ਗਈ ਲੰਗਰ ਛਕਾਉਣ ਦੀ ਸ਼ੁਰੂਆਤ

Sorry, this news is not available in your requested language. Please see here.

ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਬਿਲਕੁਲ ਮੁਫਤ ਵਿੱਚ ਛਕਣਗੇ ਲੰਗਰ

ਫਾਜ਼ਿਲਕਾ, 24 ਮਾਰਚ 2022

ਵਿਧਾਇਕ ਫਾਜ਼ਿਲਕਾ ਸ੍ਰੀ ਨਰਿਦਰਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਲਕਾ ਸ੍ਰੀਮਤੀ ਬਬੀਤਾ ਕਲੇਰ ਦੀ ਹਾਜ਼ਰੀ ਵਿੱਚ ਸਿਵਲ ਹਸਪਤਾਲ ਦੀ ਨਵੀਂ ਬਿਲਡਿੰਗ ਵਿਖੇ ਗੁਰੂ ਰਾਮਦਾਸ ਲੰਗਰ ਸੇਵਾ ਸੁਸਾਇਟੀ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਲੰਗਰ ਛਕਾਉਣ ਦੀ ਸ਼ੁਰੂਆਤ ਕੀਤੀ ਗਈ ਹੈ।

ਹੋਰ ਪੜ੍ਹੋ :-ਪੋਸ਼ਣ ਅਭਿਆਨ ਤਹਿਤ ਪੋਸ਼ਣ ਪਖਵਾੜੇ ਦੀ ਸ਼ੁਰੂਆਤ  

ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਲੰਗਰ ਸੇਵਾ ਸਥਾਨ ਜ਼ਿਲ੍ਹਾ ਹੁਸ਼ਿਆਰਪੁਰ ਦਾ ਬਹੁਤ ਹੀ ਚੰਗਾ ਉਪਰਾਲਾ ਹੈ ਕਿ ਉਨ੍ਹਾਂ ਨੇ ਸਾਡੇ ਜ਼ਿਲ੍ਹੇ ਫਾਜ਼ਿਲਕਾ ਵਿੱਚ ਆਪਣਾ ਲੰਗਰ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਇਸ ਨਾਲ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਆਉਣ ਵਾਲੀ  ਗਰੀਬ ਜਨਤਾ ਨੂੰ ਕਾਫੀ ਫਾਇਦਾ ਹੋਵੇਗਾ।

ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਕਿਹਾ ਕਿ ਗੁਰੂ ਰਾਮ ਦਾਸ ਲੰਗਰ ਸੇਵਾ ਸੁਸਾਇਟੀ ਦਾ ਬਹੁਤ ਵਧੀਆ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਗਰੀਬ ਲੋਕਾਂ ਨੂੰ ਲੰਗਰ ਮਿਲੇਗਾ। ਉਨ੍ਹਾਂ ਕਿਹਾ ਕਿ ਕਈ ਵਾਰ ਮਰੀਜ਼ਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰ ਦੂਰੋਂ ਆਉਂਦੇ ਹਨ ਅਤੇ ਰੋਟੀ ਖਾਣ ਲਈ ਉਨ੍ਹਾਂ ਨੂੰ ਆਪਣੇ ਘਰ ਤੱਕ ਜਾਣਾ ਮੁਸ਼ਕਲ ਹੰੁਦਾ ਹੈ। ਉਨ੍ਹਾਂ ਕਿਹਾ ਕਿ ਇਹ ਧੰਨ ਗੁਰੂ ਰਾਮ ਦਾਸ ਸਾਹਿਬ ਜੀ ਲੰਗਰ ਸੇਵਾ ਸੁਸਾਇਟੀ ਵੱਲੋਂ ਰੋਜ਼ਾਨਾ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਲੰਗਰ ਛਕਾਇਆ ਜਾਵੇਗਾ।

ਲੰਗਰ ਸੇਵਾ ਸੁਸਾਇਟੀ ਤੋਂ ਸ. ਬੂਟਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧੰਨ ਗੁਰੂ ਰਾਮਦਾਸ ਲੰਗਰ ਸੇਵਾ ਸਥਾਨ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਫਰਵਰੀ 2019 ਵਿੱਚ ਇਹ ਲੰਗਰ ਸੇਵਾ ਆਰੰਭ ਹੋਈ, ਜਿਸ ਵਿੱਚ ਲੰਗਰ ਪ੍ਰਸ਼ਾਦਾ ਤਿਆਰ ਕਰਨ ਲਈ ਆਧੁਨਿਕ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੰਗਰ ਸੇਵਾ ਸਥਾਨ ਵੱਲੋਂ ਬੇਸਹਾਰਾ ਬਜ਼ੁਰਗਾਂ ਦੀ ਸਾਂਭ ਸੰਭਾਲ ਲਈ ਹੁਸ਼ਿਆਰਪੁਰ ਵਿਖੇ ਇਕ ਬਿਰਧ ਆਸ਼ਰਮ ਵੀ ਬਣਾਇਆ ਜਾ ਰਿਹਾ ਹੈ ਅਤੇ ਲੋੜਵੰਦਾਂ ਨੂੰ ਫ੍ਰੀ ਦਵਾਈਆਂ ਦੀ ਸੇਵਾ ਵੀ ਜਲਦੀ ਦੀ ਆਰੰਭ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀਰਵਾਰ ਨੂੰ ਇਸ ਲੰਗਰ ਹਾਲ ਤੋਂ ਮਾਲਵਾ ਖੇਤਰ ਦੇ ਸਾਰੇ ਸਿਵਲ ਹਸਪਤਾਲਾਂ ਅਤੇ ਹੋਰ ਲੋੜਵੰਦ ਸਥਾਨਾਂ ਤੇ ਲੰਗਰ ਸੇਵਾ ਆਰੰਭ ਕੀਤੀ ਜਾ ਰਹੀ ਹੈ।

ਇਸ ਮੌਕੇ ਲੰਗਰ ਸੇਵਾ ਸੁਸਾਇਟੀ ਸ. ਮੱਖਣ ਸਿੰਘ, ਬਾਬਾ ਮਨਜੀਤ ਸਿੰਘ, ਸ. ਗੁਰਲਿਆਕਤ ਸਿੰਘ, ਡਾ. ਰੋਹਿਤ, ਡਾ. ਐਰਿਕ, ਡਾ. ਅਰਪਿਤ, ਇੰਜੀਨੀਅਰ ਪਾਰਸ ਕਟਾਰੀਆ ਆਦਿ ਹਾਜ਼ਰ ਸਨ।