ਫਿਰੋਜ਼ਪੁਰ 25 ਮਾਰਚ ( ) ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਂਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਵੱਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਅਜਾਈਲ, ਐਮਾਜੋਨ, ਸ਼ੇਅਰ ਟ੍ਰੇਡਿੰਗ ਕੰਪਨੀਆਂ ਵੱਲੋਂ ਇੰਟਰਵਿਊ ਰੱਖੀ ਗਈ। ਇਸ ਰੋਜ਼ਗਾਰ ਮੇਲੇ ਵਿੱਚ 98 ਪ੍ਰਾਰਥੀਆਂ ਨੇ ਭਾਗ ਲਿਆ ਗਿਆ, ਜਿਸ ਵਿਚੋਂ 47 ਪ੍ਰਾਰਥੀਆਂ ਨੂੰ ਸ਼ਾਰਟ ਲਿਸਟ ਕੀਤਾ ਗਿਆ। ਇਸ ਮੇਲੇ ਵਿੱਚ ਸ਼੍ਰੀ ਗੁਰਜੰਟ ਸਿੰਘ, ਪਲੇਸਮੈਂਟ ਅਫਸਰ, ਫਿਰੋਜ਼ਪੁਰ ਜੀ ਵੱਲੋਂ ਆਈ ਹੋਈ ਕੰਪਨੀਆਂ ਦੇ ਨਿਯੋਜਕਾਂ ਨਾਲ ਅਸਾਮੀਆਂ ਸਬੰਧੀ ਵਿਚਾਰ ਸਾਂਝੇ ਕਰਦਿਆਂ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਰੋਜ਼ਗਾਰ ਦੇ ਮੌਕੇ ਭੱਵਿਖ ਵਿੱਚ ਵੀ ਦਿੱਤੇ ਜਾਂਦੇ ਰਹਿਣਗੇ। ਇਸ ਤੋਂ ਇਲਾਵਾ ਉਹਨਾਂ ਵੱਲੋਂ ਮਹੀਨਾਵਾਰ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਵਿਗਆਪਤ ਅਸਾਮੀਆਂ ਸਬੰਧੀ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਬਿਲਕੁੱਲ ਮੁਫਤ ਦਿੱਤੀ ਜਾਣ ਵਾਲੀ ਕੋਚਿੰਗ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਸਰਬਜੀਤ ਸਿੰਘ, ਪੀ.ਐਸ.ਡੀ.ਐਮ, ਸ਼੍ਰੀ ਨਵਦੀਪ ਅਸੀਜਾ, ਪੀ.ਐਸ.ਡੀ.ਐਮ, ਫਿਰੋਜਪੁਰ ਹਾਜ਼ਰ ਸਨ।

हिंदी






