ਡਾ. ਅੰਬੇਦਕਰ ਸਾਹਿਬ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਸਰੋਤ

Dr. Ambedkar Sahib
ਡਾ. ਅੰਬੇਦਕਰ ਸਾਹਿਬ ਦਾ ਜੀਵਨ ਸਾਰਿਆਂ ਲਈ ਪ੍ਰੇਰਨਾ ਸਰੋਤ

Sorry, this news is not available in your requested language. Please see here.

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 131ਵੇਂ ਜਨਮ ਦਿਹਾੜੇ ਮੋਕੇ ਸ਼ਰਧਾ ਦੇ ਫੁੱਲ ਅਰਪਨ
ਗੁਰਦਾਸਪੁਰ, 15 ਅਪ੍ਰੈਲ 2022
ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ 131ਵੇਂ ਜਨਮ ਦਿਹਾੜੇ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਾਪਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਤੇ ਫੁੱਲ ਮਲਾਵਾਂ ਭੇਂਟ ਕੀਤੀਆਂ ਗਈਆਂ ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ।
ਇਸ ਮੋਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ  ਡਾ. ਭੀਮ ਰਾਓ ਅੰਬੇਦਕਰ ਨੂੰ ਯਾਦ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਜੀ ਦਾ ਜੀਵਨ ਸਾਰਿਆਂ ਲਈ ਪ੍ਰੋਰਨਾ ਸਰੋਤ ਹੈ ਅਤੇ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਦੱਬੇ ਕੁੱਚਲੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਸਮਾਜਿਕ ਬਰਾਬਰਤਾ ਲਈ ਲਗਾ ਦਿੱਤਾ। ਉਨਾਂ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਉਨ੍ਹਾਂ ਨੂੰ ਸੰਵਿਧਾਨ ਨਿਰਮਾਤਾ ਵਜੋਂ ਯਾਦ ਕਰਦੀ ਹੈ ਅਤੇ ਡਾ. ਸਾਹਿਬ ਦੀਆਂ ਸਿੱਖਿਆਵਾਂ ਹਮੇਸ਼ਾਂ ਸਾਡਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ। ਉੁਨ੍ਹਾਂ ਕਿਹਾ ਕਿ ਬਾਬਾਜੀ ਸਾਹਿਬ ਜੀ ਨੇ ਜੋ ਵੀ ਆਪਣੇ ਜੀਵਨ ਦੇ ਤਜਰਬਿਆਂ ਤੋਂ ਸਿੱਖਿਆ ਉਸ ਨੂੰ ਸਹੀ ਰੂਪ ਵਿੱਚ ਲਾਗੂ ਕਰਨ ਲਈ ਸਭ ਨੂੰ ਇਕ ਸਮਾਨ ਅਧਿਕਾਰ ਦਿੱਤਾ ਅਤੇ ਉਸ ਸਮੇਂ ਤੇ ਸਮਾਜ ਵਿੱਚ ਫੈਲੀਆਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਵਿੱਚ ਵਿਸ਼ੇਸ ਭੂਮਿਕਾ ਨਿਭਾਈ।
ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀ ਸਾਰੇ ਪ੍ਰਣ ਕਰੀਏ ਕਿ ਬਾਬਾ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲ ਕੇ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਕਰੀਏ ਤੇ ਬਰਾਬਰਤਾ ਦਾ ਸੰਦੇਸ਼ ਵੰਡੀਏ।
 ਇਸ ਮੋਕੇ ਤੇ ਜਿਲੇ ਵਿੱਚ  ਵੱਖ—ਵੱਖ ਜੱਥੇਬੰਦੀਆਂ ਵੱਲੋ ਡਾ ਬੀ. ਆਰ.ਅੰਬਦੇਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ।
ਇਸ ਮੌਕੇ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਸ੍ਰੀ ਸੁਖਵਿੰਦਰ ਸਿੰਘ ਘੁੰਮਣ ਅਤੇ ਵੱਖ—ਵੱਖ ਆਧਿਕਾਰੀ/ਕਰਮਚਾਰੀ  ਵੱਲੋਂ ਡਾ.ਬੀ..ਆਰ ਅੰਬੇਦਕਰ ਜੀ ਦੀਆਂ ਸਿੱਖਿਆਨੂੰ ਯਾਦ ਕੀਤਾ ਗਿਆ।