
ਬੰਦੀ ਸਿੰਘਾਂ ਦੀ ਛੇਤੀ ਰਿਹਾਈ ਲਈ ਸ੍ਰੀ ਆਖੰਡ ਪਾਠ ਆਰੰਭ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਪੁਲਿਸ ਕੋਲ ਉਹਨਾਂ ਕੁਝ ਆਗੂਆਂ ਖਿਲਾਫ ਸ਼ਿਕਾਇਤ ਕੀਤੀ ਜਿਹਨਾਂ ਨੇ ਪਾਰਟੀ ਨੂੰ ਧੋਖਾ ਦਿੱਤਾ ਤੇ ਹੁਣ ਇਸਦੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਦਫਤਰ ’ਤੇ ਕਬਜ਼ਾ ਕਰਨ ਦਾ ਯਤਨ ਕਰ ਰਹੇ ਹਨ ਤੇ ਪਾਰਟੀ ਨੇ ਮੰਗ ਕੀਤੀ ਕਿ ਇਹਨਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਹੋਰ ਪੜ੍ਹੋ :-ਟੀ ਬੀ ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਚਲਾਈ ਗਈ ਵਿਸ਼ੇਸ਼ ਵੈਨ
ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿਘੰ ਰੱਖੜਾ, ਵਿਰਸਾ ਸਿੰਘ ਵਲਟੋਹ, ਬੀਬੀ ਰਣਜੀਤ ਕੌਰ ਤੇ ਐਸ ਐਸ ਬੱਬਰ ਦੀ ਸ਼ਮੂਲੀਅਤ ਵਾਲੇ ਵਫਦ ਨੇ ਇਸ ਸੰਬਧ ਵਿਚ ਡੀ ਸੀ ਪੀ ਦਿੱਲੀ ਨਾਲ ਮੁਲਾਕਾਤ ਕੀਤੀ। ਵਫਦ ਨੇ ਕਿਹਾ ਕਿ ਕਾਨੁੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੁੰ ਬਣਦੀ ਕਾਰਵਾਈ ਕਰ ਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਕਾਲੀ ਦਲ ਦੇ ਦਫਤਰ ਦੇ ਕੰਮਕਾਜ ਵਿਚ ਕਿਸੇ ਤਰੀਕੇ ਦੀ ਰੁਕਾਵਟ ਨਾ ਆਵੇ।
ਇਸਦੇ ਨਾਲ ਹੀ ਅੱਜ ਅਕਾਲੀ ਦਲ ਦੇ ਦਫਤਰ ਵਿਚ ਬੰਦੀ ਸਿੰਘਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਹਨਾਂ ਦੀ ਛੇਤੀ ਰਿਹਾਈ ਲਈ ਸ੍ਰੀ ਆਖੰਡ ਪਾਠ ਵੀ ਆਰੰਭ ਕਰਵਾਇਆ ਗਿਆ। ਸਿੱਖ ਕੌਮ ਉਹਨਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਉਡੀਕ ਕਰ ਰਹੀ ਹੈ ਜਿਹਨਾਂ ਨੇ ਉਮਰ ਕੈਦ ਨਾਲੋਂ ਵੀ ਵੱਧ ਸਮਾਂ ਜੇਲ੍ਹਾਂ ਵਿਚ ਕੱਟਿਆ ਹੈ ਤੇ 2019 ਵਿਚ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਐਲਾਨ ਕਰਨ ਦੇ ਬਾਵਜੂਦ ਹਾਲੇ ਤੱਕ ਇਹਨਾਂ ਨੁੰ ਰਿਹਾਅ ਨਹੀਂ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ, ਜੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਹਨ, ਨੇ ਵੀ ਇਸ ਮੌਕੇ ਮੱਥਾ ਟੇਕਿਆ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿਚ ਡਟਵੀਂ ਹਮਾਇਤ ਦਾ ਐਲਾਨ ਕੀਤਾ।

English





