ਲੋੜਵੰਦ ਲਾਭਪਾਤਰੀਆਂ ਤਕ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼

Minister of State Som Prakash
ਲੋੜਵੰਦ ਲਾਭਪਾਤਰੀਆਂ ਤਕ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼

Sorry, this news is not available in your requested language. Please see here.

ਕੇਂਦਰੀ ਰਾਜ ਮੰਤਰੀ ਵਲੋਂ ‘ਡਿ੍ਰਸਟ੍ਰਿਕ ਡਿਵਲਪਮੈਂਟ ਕੁਆਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ’ ਤਹਿਤ ਅਧਿਕਾਰੀਆਂ ਨਾਲ  ਮੀਟਿੰਗ
ਮਗਨਰੇਗਾ ਤਹਿਤ ਕੰਮ ਕਰਵਾਉਣ ਵਿਚ ਗੁਰਦਾਸਪੁਰ ਜ਼ਿਲ੍ਹਾ, ਪੰਜਾਬ ਭਰ ਵਿਚੋਂ ਪਹਿਲੇ ਸਥਾਨ ’ਤੇ

ਗੁਰਦਾਸਪੁਰ, 29 ਅਪ੍ਰੈਲ 2022

ਸ੍ਰੀ ਸੋਮ ਪ੍ਰਕਾਸ਼, ਕੇਂਦਰੀ ਰਾਜ ਮੰਤਰੀ ਕਾਮਰਸ ਅਤੇ ਉਦਯੋਗ ਵਿਭਾਗ ਭਾਰਤ ਸਰਕਾਰ-ਕਮ-ਚੇਅਰਮੈਨ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ‘ਜ਼ਿਲਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਗੁਰਦਾਸਪੁਰ ’(ਡਿ੍ਰਸਟ੍ਰਿਕ ਡਿਵਲਪਮੈਂਟ ਕੁਆਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ-49S81) ਦੀ ਮੀਟਿੰਗ ਹੋਈ, ਜਿਸ ਵਿਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸ੍ਰੀ ਹਰਜੀਤ ਸਿੰਘ ਐਸ.ਐਸ.ਪੀ ਗੁਰਦਾਸਪੁਰ ਵੀ ਮੋਜੂਦ ਸਨ।

ਹੋਰ ਪੜ੍ਹੋ :-ਕਲੱਸਟਰ ਸ਼ੇਖਾ ਵੱਲੋ ਡੀ.ਈ.ਓ. ਐਲੀਃ ਨੂੰ ਵਿਦਾਇਗੀ ਪਾਰਟੀ ਦਿੱਤੀ

ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਵਲੋਂ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਰਿਵੀਊ ਕੀਤਾ ਗਿਆ ਤੇ  ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਲੋੜਵੰਦ ਲੋਕਾਂ ਨੂੰ ਸਕੀਮਾਂ ਦਾ ਲਾਭ ਨਿਸ਼ਚਿਤ ਸਮੇਂ ਦੇ ਅੰਦਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਲੋੜਵੰਦ ਲਾਭਪਾਤਰੀ ਆਪਣੇ ਲਾਭ ਪ੍ਰਾਪਤ ਕਰਨ ਤੋਂ ਵਾਝਾਂ ਨਾ ਰਹੇ। ਉਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਿਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਿਨਾਂ-ਜਿਨਾਂ ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ ਉਸ ਸਬੰਧੀ ਸੂਚੀ ਤਿਆਰ ਕਰਨ ਯਕੀਨੀ ਬਣਾਉਣ।

ਇਸ ਮੌਕੇ ਉਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਦਾਸਪੁਰ ਜਿਲੇ ਅੰਦਰ ਕਰੀਬ 1150 ਕਰੋੜ ਰੁਪਏ  ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਖਰਚ ਕੀਤੇ ਜਾ ਚੁੱਕੇ ਹਨ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪ੍ਰਾਪਤ ਹੋਏ ਫੰਡਾਂ ਨੂੰ ਲੋਕਹਿੱਤ ਲਈ ਪਹਿਲ ਦੇ ਆਧਾਰ ’ਤੇ ਵਰਤਣ। ਉਨਾਂ ਅੱਗੇ ਦੱਸਿਆ ਕਿ 75ਵੇਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ’ ਨੂੰ ਸਮਰਪਿਰਤ ਦੇਸ਼ ਦੇ ਹਰ ਜ਼ਿਲੇ ਵਿਚ ਘੱਟੋ ਤੋਂ ਘੱਟ 75 ਛੱਪੜਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ ਦਿੱਤੇ ਜਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਰੇਹੜੀਆਂ ਤੇ ਫੜ੍ਹੀਆਂ ਵਾਲਿਆਂ ਦੀ ਸਹਲੂਤ ਲਈ 10,000 ਰੁਪਏ ਤਕ ਬਿਨਾਂ ਵਿਆਜ ਤੋਂ ਪ੍ਰਦਾਨ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣਾ ਕਾਰੋਬਾਰ ਚਲਾ ਸਕਣ, ਇਸ ਸਬੰਧੀ ਉਨਾਂ ਨੇ ਐਲ.ਡੀ.ਐਮ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਰੇਹੜੀਆਂ ਵਾਲਿਆਂ ਨੂੰ ਪਹਿਲ ਦੇ ਆਧਾਰ ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ। ਉਨਾਂ ਦੱਸਿਆ ਕਿ ਜੇਕਰ ਰੇਹੜੀ ਵਾਲਾ 10,000 ਰੁਪਏ  ਨਿਰਧਾਰਤ ਸਮੇ ਅੰਦਰ ਵਾਪਸ ਕਰ ਦਿੰਦਾ ਹੈ ਤਾਂ ਉਹ ਫਿਰ 20,000 ਰੁਪਏ ਤੇ ਜੇਕਰ 20,000 ਰੁਪਏ ਵਾਪਸ ਕਰ ਦਿੰਦਾ ਹੈ ਤਾਂ 50,000 ਰੁਪਏ ਤਕ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ।

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਚੱਲ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕੀਤੀ  ਗਈ। ਸਿਹਤ ਵਿਭਾਗ ਤੋਂ ਡਾ. ਵਿਜੇ ਕੁਮਾਰ ਸਿਵਲ ਸਰਜਨ ਨੇ ਦੱਸਿਆ ਕਿ ਆਯੂਸਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਜਿਲੇ ਅੰਦਰ ਕਰੀਬ 2 ਲੱਖ 50 ਹਜਾਰ ਲਾਭਪਾਤਰੀਆਂ ਦੇ ਕਾਰਡ ਬਣਾ ਦਿੱਤੇ ਗਏ ਹਨ ਅਤੇ ਬਾਕੀ ਲਾਭਪਾਤਰੀਆਂ ਦੇ ਕਾਰਡ ਵੀ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਕਰੀਬ 28 ਲੱਖ 74 ਲੱਖ ਰੁਪਏ ਦਾ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ। ਮੀਟਿੰਗ ਦੌਰਾਨ ਜਿਲਾ ਪ੍ਰੋਗਰਾਮ ਵਿਭਾਗ ਦੇ ਅਧਿਕਾਰੀ ਵਰਿੰਦਰ ਸਿੰਘ ਨੇ ਦੱਸਿਆ ਕਿ ਜਿਲੇ ਅੰਦਰ ਸੰਗਠਿਤ ਬਾਲ ਵਿਕਾਸ ਸੇਵਾਵਾਂ ਤਹਿਤ ਗਰਭਵਤੀ ਅੋਰਤਾਂ ਅਤੇ ਨਵ ਜਨਮੇ ਬੱਚਿਆਂ ਦੀ ਮਾਵਾਂ ਆਦਿ ਨੂੰ ਸਿਹਤ ਸੇਵਾਵਾ ਦਿੱਤੀਆਂ ਜਾ ਰਹੀਆਂ ਹਨ। ਨਿਊਟ੍ਰੀਸ਼ਨ ਪ੍ਰੋਗਰਾਮ ਤਹਿਤ ਕਰੀਬ 6 ਕਰੋੜ 79 ਲੱਖ ਰੁਪਏ ਖਰਚ ਕੀਤੇ ਗਏ ਹਨ।

ਮੀਟਿੰਗ ਦੌਰਾਨ ਬਲਬੀਰ ਸਿੰਘ ਉੱਪ ਜਿਲਾ ਸਿੱਖਿਆ ਅਫਸਰ (ਪ) ਨੇ ਦੱਸਿਆ ਕਿ ਮਿੱਡ ਡੇ ਮੀਲ ਤਹਿਤ  ਕਰੀਬ  15 ਕਰੋੜ 70 ਲੱਖ  ਕਰੋੜ ਰੁਪਏ 1572 ਸਕੂਲਾਂ ਵਿਚ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ 8 ਸਪੈਸ਼ਲ ਬੱਚਿਆਂ ਦਾ ਇਲਾਜ ਅਮਨਦੀਪ ਹਸਪਤਾਲ ਸ੍ਰੀ ਅੰਮ੍ਰਿਤਸਰ ਤੋਂ ਕਰਵਾਇਆ ਗਿਆ ਤੇ 71 ਬੱਚਿਆਂ ਨੂੰ ਸੁਣਨ ਵਾਲੀਆਂ ਮਸ਼ੀਨਾਂ ਵੰਡੀਆਂ ਗਈਆਂ। ਦੀਨ ਦਿਆਲ ਉਪਾਅਦਿਆਏ ਗ੍ਰਾਮ ਜੋਤੀ ਯੋਜਨਾ ਤਹਤਿ 10 ਕਰੋੜ 52 ਲੱਖ ਰੁਪਏ ਦਾ ਲਾਭਪਾਤਰੀਆਂ ਨੂੰ ਲਾਭ ਮੁਹੱਈਆ ਕਰਵਾਇਆ ਗਿਆ।

ਮਗਨਰੇਗਾ ਸਬੰਧੀ ਜਾਣਕਾਰੀ ਦਿੰਦਿਆਂ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਡਿਪਟੀ  ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਗੁਰਦਾਸਪੁਰ ਜਿਲਾ ਪੰਜਾਬ ਭਰ ਵਿਚੋਂ ਮਗਨਰੇਗਾ ਤਹਿਤ ਕੰਮ ਕਰਵਾਉਣ ਲਈ ਪਹਿਲੇ ਨੰਬਰ ਉੱਤੇ ਹੈ ਤੇ ਵਿਕਾਸ ਕਾਰਜਾਂ ’ਤੇ ਕਰੀਬ 100 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲੇ ਅੰਦਰ 82 ਛੱਪੜਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਬਾਕੀ ਰਹਿੰਦੇ ਛੱਪੜਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ।

ਜਿਲਾ ਫੂਡ ਸਪਲਾਈ ਤੇ ਕੰਟਰੋਲਰ ਅਫਸ਼ਰ