ਕੁਲਤਾਰ ਸਿੰਘ ਸੰਧਵਾਂ ਵੱਲੋਂ ਈਦ-ਉਲ-ਫਿਤਰ ਦੀਆਂ ਮੁਬਾਰਕਾਂ

KULTAR SINGH SANDHWAN
KULTAR SINGH SANDHWAN
 ਚੰਡੀਗੜ੍ਹ, 2 ਮਈ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਈਦ-ਉਲ-ਫਿਤਰ ਮੌਕੇ ਪੰਜਾਬ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ।
ਆਪਣੇ ਸੁਨੇਹੇ ਵਿੱਚ ਸਪੀਕਰ ਨੇ ਆਸ ਪ੍ਰਗਟਾਈ ਕਿ ਇਹ ਸ਼ੁਭ ਅਵਸਰ ਸਾਰਿਆਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇਗਾ ਅਤੇ ਸਮਾਜ ਵਿਚ ਇਕਮਿਕਤਾ, ਭਾਈਚਾਰਕ ਸਾਂਝ ਅਤੇ ਮਨੁੱਖੀ ਕਦਰਾਂ-ਕੀਮਤਾਂ ਵਿਚ ਵਾਧਾ ਹੋਵੇਗਾ।
ਕੁਲਤਾਰ ਸਿੰਘ ਸੰਧਵਾਂ  ਨੇ ਕਿਹਾ ਕਿ ਸਭਨਾਂ ਨੂੰ ਈਦ-ਉਲ-ਫਿਤਰ ਸਰਲਤਾ ਨਾਲ ਮਿਲ-ਜੁਲ ਕੇ ਮਨਾਉਣੀ ਚਾਹੀਦੀ ਹੈ ਅਤੇ ਸਰਦੇ-ਪੁੱਜਦੇ ਲੋਕਾਂ ਨੂੰ ਗਰੀਬ, ਬੇਸਹਾਰਾ, ਲੋੜਵੰਦ ਅਤੇ ਯਤੀਮਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ।