ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

_MLA Singh Kulwant Singh Sidhu
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 'ਚ ਨਵੇਂ ਟਿਊਬਵੈਲ ਦਾ ਉਦਘਾਟਨ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਲੁਧਿਆਣਾ, 06 ਮਈ 2022
ਹਲਕਾ ਆਤਮ ਨਗਰ ਤੋਂ ਵਿਧਾਇਕ ਸਿੰਘ ਸ. ਕੁਲਵੰਤ ਸਿੰਘ ਸਿੱਧੁ ਵੱਲੋਂ ਵਾਰਡ ਨੰਬਰ 45 ਅਧੀਨ ਸ਼ਹੀਦ ਕਰਨੈਲ ਸਿੰਘ ਨਗਰ ਫੇਸ 3 ਵਿੱਚ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਸ੍ਰੀਮਤੀ ਬਰਜਿੰਦਰ ਕੌਰ ਵੀ ਮੌਜੂਦ ਸਨ।ਵਿਧਾਇਕ ਸਿੱਧੂ ਨੇ ਦੱਸਿਆ ਕਿ ਇਲਾਕਾ ਨਿਵਾਸੀ ਪਾਣੀ ਦੀ ਸਮੱਸਿਆ ਕਾਰਨ ਕਾਫੀ ਲੰਬੇ ਸਮੇਂ ਤੋਂ ਜੱਦੋ-ਜਹਿਦ ਕਰ ਰਹੇ ਸਨ ਅਤੇ ਵਸਨੀਕਾਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਨਵਾਂ ਟਿਊਬਵੈੱਲ ਲਗਾਇਆ ਜਾ ਰਿਹਾ ਹੈ ਤਾਂ ਜੋ ਸਥਾਨਕ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਹੋਰ ਪੜ੍ਹੋ :-ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗਿਆ ਖੂਨਦਾਨ ਕੈਂਪ,ਨਿਸ਼ਾਨ ਸਿੰਘ ਨੇ 31ਵੀਂ ਵਾਰ ਕੀਤਾ ਖੂਨਦਾਨ

ਵਿਧਾਇਕ ਸ. ਕੁਲਵੰਤ ਸਿੰਘ ਸਿੱਧੁ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।
ਇਸ ਮੌਕੇ ਮਾਸਟਰ ਜਗਜੀਤ ਸਿੰਘ, ਨਛੱਤਰ ਸਿੰਘ, ਮੋਹਣ ਸਿੰਘ, ਖਜ਼ਾਨ ਸਿੰਘ, ਐਸ.ਪੀ. ਸਿੰਘ, ਨਵਦੀਪ ਸਿੰਘ, ਕੁਲਦੀਪ ਸਿੰਘ ਜਵੱਦੀ, ਤਰਸੇਮ ਸਿੰਘ ਜਵੱਦੀ, ਸ਼ਮਸ਼ੇਰ ਗਰੇਵਾਲ, ਪੰਡਿਤ ਸ਼ਿਵ ਕੁਮਾਰ, ਅਮਨਦੀਪ ਸਿੰਘ, ਭੁਪਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।