ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ 

Education Minister Gurmeet Singh Meet Hair
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ 

Sorry, this news is not available in your requested language. Please see here.

ਰੂਪਨਗਰ, 7 ਮਈ 2022
ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਤੇ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹਦਾ ਅਚਨਚੇਤ ਦੌਰਾ ਕੀਤਾ ਗਿਆ । ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅੱਜ ਸਵੇਰੇ ਕਰੀਬ 9 ਵਜੇ ਸਭ ਤੋਂ ਪਹਿਲਾਂ ਸਰਕਾਰੀ ਪ੍ਰਾਇਮਰੀ ਸਕੂਲ ਪੁਰਖਾਲੀ ਵਿਖੇ ਚੈਕਿੰਗ ਲਈ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਸਕੂਲ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਹੋਰ ਪੜ੍ਹੋ :-ਮਈ ਦੇ ਦੂਜੇ ਐਤਵਾਰ ਨੂੰ ਭਾਰਤ ਵਿੱਚ “ਮਾਂ ਦਿਵਸ” ਵਜੋਂ ਮਨਾਇਆ ਜਾਂਦਾ ਹੈ

ਸਿੱਖਿਆ ਮੰਤਰੀ ਵੱਲੋਂ ਸਕੂਲ ਦੇ ਬੱਚਿਆਂ ਦੇ ਨਾਲ ਪੜ੍ਹਾਈ ਦੀ ਗੁਣਵੱਤਾ ਨੂੰ ਲੈ ਕੇ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਜਵਾਬ ਸਵਾਲ ਵੀ ਕੀਤੇ ਗਏ । ਉਨ੍ਹਾਂ ਵੱਲੋਂ ਸਕੂਲ ਦੇ ਸਟਾਫ ਦੇ ਨਾਲ ਗੱਲਬਾਤ ਵੀ ਕੀਤੀ ਗਈ ਤੇ ਸਕੂਲ ਸਟਾਫ ਨੂੰ ਹੋਣ ਵਾਲੀਆਂ ਮੁਸ਼ਕਲਾਂ ਸਬੰਧੀ ਵੀ ਜਾਣਕਾਰੀ ਲਈ ਗਈ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਮਿੱਡ ਡੇਅ ਮੀਲ ਦੀ ਜਾਂਚ ਵੀ ਕੀਤੀ ਗਈ ਅਤੇ ਮਿਡ ਡੇ ਮੀਲ ਦਾ ਖਾਣਾ ਵੀ ਖਾਧਾ। ਉਨ੍ਹਾਂ ਵੱਲੋਂ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕੀਤੀ ਗਈ । ਇਸ ਮੌਕੇ ਮਿੱਡ ਡੇਅ ਮੀਲ ਵਰਕਰਾਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਇੱਕ ਹਜ਼ਾਰ ਰੁਪਿਆ ਭੱਤਾ ਮਿਲਦਾ ਸੀ ਤੇ ਹੁਣ ਉਨ੍ਹਾਂ ਨੂੰ ਤਿੰਨ ਹਜ਼ਾਰ ਰੁਪਏ ਦਾ ਭੱਤਾ ਦਿੱਤਾ ਜਾਂਦਾ ਹੈ।
ਇਸ ਮੌਕੇ ਮਿਡ ਡੇ ਮੀਲ ਵਰਕਰਾਂ ਨੇ ਕਿਹਾ ਕਿ ਮਹਿੰਗਾਈ ਵੱਧ ਹੋਣ ਕਾਰਨ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਬਹੁਤ ਹੀ ਔਖਾ ਚੱਲ ਰਿਹਾ ਹੈ। ਇਸ ਮੌਕੇ ਸਿੱਖਿਆ ਮੰਤਰੀ ਨੇ ਕਿਹਾ ਕਿ ਮਿਡ ਡੇਅ ਮੀਲ ਵਰਕਰਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦਿੱਤਾ ਜਾਵੇਗ । ਇਸ ਤੋਂ ਉਪਰੰਤ ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਦਾ ਦੌਰਾ ਕੀਤਾ ਗਿਆ । ਜਿੱਥੇ ਕਿ ਉਨ੍ਹਾਂ ਵੱਲੋਂ ਸਕੂਲ ਦੇ ਖੰਡਰ ਪਏ ਖੇਡ ਵਿੰਗ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਵੱਲੋਂ ਸਕੂਲ ਦੇ ਪ੍ਰਿੰਸੀਪਲ ਨੂੰ ਨਿਰਦੇਸ਼ ਦਿੱਤੇ ਗਏ ਇਸ ਖੇਡ ਵਿੰਗ ਦੀ ਹਾਲਤ ਸੁਧਾਰੀ ਜਾਵੇ ਅਤੇ ਇਸ ਖੇਡ ਵਿੰਗ ਨੂੰ ਸਕੂਲ ਦੀ ਵਰਤੋਂ ਚ ਲਿਆਂਦਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਦੇ ਕਲਾਸ ਰੂਮਾਂ ਅਤੇ ਸਕੂਲ ਦੀ ਲੈਬ ਦਾ ਦੌਰਾ ਵੀ ਕੀਤਾ ਗਿਆ ਅਤੇ ਬੱਚਿਆਂ ਦੇ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਅੰਦਰ ਸਰਕਾਰੀ ਸਕੂਲਾਂ ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਲਈ ਸਰਕਾਰੀ ਸਕੂਲਾਂ ਦਾ ਖੁਦ ਦੌਰਾ ਕਰ ਰਹੇ ਹਨ ਅਤੇ ਸਕੂਲਾਂ ਦੀਆਂ ਕਮੀਆਂ ਬਾਰੇ ਖੁਦ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਚ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਪੂਰੇ ਦੇਸ਼ ਚੋਂ ਅੱਵਲ ਦਰਜੇ ਦੇ ਸਕੂਲ ਬਣਾਇਆ ਜਾਵੇਗਾ। ਜੋ ਕਿ ਪੂਰੇ ਦੇਸ਼ ਚ ਆਪਣੀ ਮਿਸਾਲ ਖ਼ੁਦ ਬਣਨਗੇ।
ਉਨ੍ਹਾਂ ਸਰਕਾਰੀ ਸਕੂਲਾਂ ਦੇ ਸਟਾਫ ਨੂੰ ਵੀ ਨਸੀਹਤ ਦਿੱਤੀ ਗਈ ਸਕੂਲਾਂ ਚ ਸਮੇਂ ਸਿਰ ਡਿਊਟੀ ਤੇ ਪੁੱਜਿਆ ਜਾਵੇ ਅਤੇ ਆਪਣੇ ਫਰਜ਼ਾਂ ਨੂੰ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਨਿਭਾਇਆ ਜਾਵੇ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੀ ਕਿਹਾ ਕਿ ਹਲਕੇ ਦੇ ਸਰਕਾਰੀ ਸਕੂਲਾਂ ਚ ਸਿੱਖਿਆ ਦੇ ਖੇਤਰ ਚ ਬਹੁਤ ਵੱਡੇ ਸੁਧਾਰ ਕੀਤੇ ਜਾਣਗੇ। ਜਿਸ ਤੇ ਸਰਕਾਰ ਨੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ । ਇਸ ਕੰਮ ਲਈ ਉਨ੍ਹਾਂ ਸਕੂਲਾਂ ਦੇ ਸਟਾਫ ਅਤੇ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ । ਇਸ ਮੌਕੇ ਪਰਮਜੀਤ ਸਿੰਘ ਪਿੰਕੀ, ਬਲਾਕ ਪ੍ਰਧਾਨ ਸੁਖਦੇਵ ਸਿੰਘ ਮੀਆਂਪੁਰੀ , ਪ੍ਰਿੰਸੀਪਲ ਰਜੇਸ਼ ਜੈਨ, ਜਸਪਾਲ ਸਿੰਘ ਬੌਬੀ ਪੰਜੋਲਾ, ਰਾਣਾ ਪੰਜੋਲਾ , ਬਹਾਦਰ ਸਿੰਘ ਪੰਜੋਲਾ, ਚੰਨੀ ਮਾਦਪੁਰ ,ਨੰਬਰਦਾਰ ਜੱਗਾ ਮਗਰੋੜ , ਹਰਭਾਗ ਸਿੰਘ ਬੜੀ ,ਕ੍ਰਿਸ਼ਨ ਸਿੰਘ ਬਿੰਦਰੱਖ , ਬਿੱਲਾ ਬਬਾਨੀ , ਲਾਡੀ ਬਿੰਦਰੱਖ ,ਸਤਨਾਮ ਸਿੰਘ ਖੇੜੀ ,ਬਿੰਦੀ ਪੜ੍ਹੀ ,ਤਰਸੇਮ ਸਿੰਘ ਬ੍ਰਾਹਮਣਵਾਲਾ , ਨਿਰਮਲ ਗਿਰ , ਗੁਰਨੈਬ ਸਿੰਘ ਬੜਵਾ, ਅਵਤਾਰ ਸਿੰਘ ਕੂਨਰ, ਕਸ਼ਮੀਰੀ ਲਾਲ ਬਜਰੂੜ, ਗੁਰਦੀਪ ਸਿੰਘ ਬੜਵਾ, ਮੋਨੂੰ ਪਾਬਲਾ, ਹਰਦਿਆਲ ਸਿੰਘ ਸਰਪੰਚ, ਬਲਕਾਰ ਸਿੰਘ ਬੱਬੀ, ਸਤਨਾਮ ਸਿੰਘ ਨਾਗਰਾ,ਸਤਨਾਮ ਸਿੰਘ ਗਿੱਲ ਪੀਏ, ਪਰਦੀਪ ਕਾਕੂ, ਸੁਖਜਿੰਦਰ ਸਿੰਘ, ਭਾਗ ਸਿੰਘ ਮਦਾਨ, ਸ਼ਿਵ ਕੁਮਾਰ ਲਾਲਪੁਰਾ, ਸਵੀਟੀ, ਗੌਰਵ ਕਪੂਰ, ਯੋਗੇਸ਼ ਕੱਕੜ, ਗੋਰਵ ਵਿਨਾਇਕ, ਮਲਕੀਤ ਸਿੰਘ ਭੰਗੂ, ਸੁੱਚਾ ਸਿੰਘ, ਭਜਨ ਲਾਲ ਸੋਢੀ, ਚਰਨਜੀਤ ਸੈਣੀ, ਰਮਨ ਕਪਿਲਾ ਰੋਮੀ, ਸਵਤੰਤਰ ਕੌਸ਼ਲ, ਮਲਕੀਤ ਸਿੰਘ ਵਕੀਲ, ਰਾਮ ਪ੍ਰਤਾਪ ਸਰਥਲੀ ਅਤੇ ਆਪ ਦੇ ਹੋਰ ਵਰਕਰ ਹਾਜ਼ਰ ਸਨ ।