ਫਾਜ਼ਿਲਕਾ, 22 ਅਗਸਤ 2022
ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਫਾਜਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜਿਲੇ ਦੇ ਨੌਜਵਾਨਾਂ ਨੂੰ ਮਹੀਨਾ ਨਵੰਬਰ 2022 ਨੂੰ ਫਿਰੋਜ਼ਪੁਰ ਵਿਖੇ ਹੋ ਰਹੀ ਆਰਮੀ ਦੀ ਭਰਤੀ ਰੈਲੀ ਲਈ ਮੁਫਤ ਪੂਰਵ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਕੈਂਪ ਇੰਚਾਰਜ਼ ਸ੍ਰੀ ਹਰਜੀਤ ਸਿੰਘ ਸੰਧੂ ਨੇ ਦਿੱਤੀ।
ਹੋਰ ਪੜ੍ਹੋ -ਪੀ.ਸੀ.ਪੀ.ਐਨ.ਡੀ.ਟੀ. ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਆਯੋਜਿਤ
ਉਨ੍ਹਾਂ ਦੱਸਿਆ ਕਿ ਉਕਤ ਜਿਲਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਜਿਨ੍ਹਾਂ ਨੇ ਦਸਵੀ ਘੱਟੋਂ-ਘੱਟ 45 ਨੰਬਰਾਂ ਨਾਲ, ਕੱਦ 170 ਸੈ:ਮੀ: ਛਾਤੀ 77 ਸੈ:ਮੀ: (ਬਿਨ੍ਹਾ ਫੁਲਾਏ), 82 ਸੈ:ਮੀ: (ਫੁਲਾਕੇ) ਹੋਵੇ। ਉਨ੍ਹਾਂ ਕਿਹਾ ਕਿ 24, 25 ਅਤੇ 26 ਅਗਸਤ, 2022 ਨੂੰ ਸਵੇਰੇ 09:00 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵਿਖੇ ਦਸਤਾਵੇਜ਼ ਸਮੇਤ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹ ਕਿਹਾ ਕਿ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਕਰੋਨਾ ਵੈਕਸੀਨ ਸਰਟੀਫਿਕੇਟ ਦੀ ਫੋਟੋ ਕਾਪੀ, ਆਰਮੀ ਲਈ ਆਨ-ਲਾਈਨ ਅਪਲਾਈ ਕੀਤੇ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜਾ ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ ਆਉਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਪੂਰਵ ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਿਹਾਇਸ਼ ਅਤੇ ਖਾਣਾ ਵੀ ਮੁਫਤ ਦਿੱਤਾ ਜਾਵੇਗਾ। ਰਜਿਸਟ੍ਰੇਸ਼ਨ ਕਰਾਉਣ ਵਾਲੇ ਚਾਹਵਾਨ ਯੁਵਕ ਲਈ ਰਜਿਸਟ੍ਰੇਸ਼ਨ ਵਾਸਤੇ ਆਉਣ ਤੋਂ ਪਹਿਲਾ ਆਰਮੀ ਦੀ ਵੈਬਸਾਈਟ www.joinindianarmy.nic.in ਤੇ ਆਨ-ਲਾਈਨ ਅਪਲਾਈ ਕਰਨਾ ਜਰੂਰੀ ਹੈ।

English






