ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

ਰੂਪਨਗਰ, 31 ਅਗਸਤ :- ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰ ’ਤੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਕਵਿਤਾ ਰਚਨਾ, ਕਹਾਣੀ ਰਚਨਾ, ਲੇਖ ਰਚਨਾ ਅਤੇ ਕਵਿਤਾ ਗਾਇਨ ਦੇ ਮੁਕਾਬਲੇ ਸ਼ਾਮਿਲ ਸਨ।

ਇਨ੍ਹਾਂ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਲਈ ਮੁਲਾਂਕਣ ਵਾਸਤੇ ਮੈਡਮ ਯਤਿੰਦਰ ਮਾਹਲ ਵੱਲੋਂ ਬਤੌਰ ਜੱਜ ਬੜੀ ਸਾਰਥਕ ਭੂਮਿਕਾ ਨਿਭਾਈ ਗਈ।

ਪੰਜਾਬੀ ਸਾਹਿਤ ਸਿਰਜਣ ਮੁਕਾਬਲਿਆਂ ਵਿੱਚ ਲੇਖ ਰਚਨਾ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰੂਪਨਗਰ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ, ਦੂਜਾ ਸਥਾਨ ਡੀ.ਏ.ਵੀ. ਪਬਲਿਕ ਸਕੂਲ, ਰੂਪਨਗਰ ਦੀ ਵਿਦਿਆਰਥਣ ਨਵਰਾਜ ਕੌਰ ਅਤੇ ਤੀਜਾ ਸਥਾਨ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਦੀ ਵਿਦਿਆਰਥਣ ਮਹਿਕ ਨੇ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਕਹਾਣੀ ਰਚਨਾ ਵਿੱਚ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਪਹਿਲਾ ਸਥਾਨ, ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੰਘ ਭਗਵੰਤਪੁਰਾ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਅਤੇ ਤੀਜਾ ਸਥਾਨ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਦੀ ਵਿਦਿਆਰਥਣ ਯਾਸ਼ਮੀਨ ਕੌਰ ਨੇ ਪ੍ਰਾਪਤ ਕੀਤਾ।

ਕਵਿਤਾ ਰਚਨਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੁਰਖਾਲੀ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ, ਦੂਜਾ ਸਥਾਨ ਜੀ.ਐੱਮ.ਐੱਨ. ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਦੀ ਵਿਦਿਆਰਥਣ ਕੁਸ਼ੱਲਿਆ ਅਤੇ ਤੀਜਾ ਸਥਾਨ ਜੀ.ਐੱਮ.ਐੱਨ. ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਦੀ ਵਿਦਿਆਰਥਣ ਮੁਸਕਾਨ ਨੇ ਪ੍ਰਾਪਤ ਕੀਤਾ। ਪੰਜਾਬੀ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਦੀ ਵਿਦਿਆਰਥਣ ਹਰਜੋਤ ਕੌਰ ਨੇ ਪਹਿਲਾ ਸਥਾਨ, ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੰਘ ਭਗਵੰਤਪੁਰਾ ਦੀ ਵਿਦਿਆਰਥਣ ਸੁਖਮਨੀ ਅਤੇ ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੱਲੀਆਂ ਕਲਾਂ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ।

ਉਪਰੰਤ ਸ਼੍ਰੀਮਤੀ ਦਰਸ਼ਨ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਰੂਪਨਗਰ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਸ਼੍ਰੀ ਸੁਦਾਗਰ ਸਿੰਘ ਇੰਸਟ੍ਰਕਟਰ ਨੇ ਆਏ ਹੋਏ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ (ਸੀਨੀ. ਸਹਾ.) ਸ਼੍ਰੀਮਤੀ ਸਵਰਨਜੀਤ ਕੌਰ, ਸ਼੍ਰੀ ਕੁਲਵੰਤ ਸਿੰਘ ਅਤੇ ਸ਼੍ਰੀ ਪਰਦੀਪ ਕੁਮਾਰ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ।