ਵਿਧਾਇਕ ਭੋਲਾ ਵੱਲੋਂ ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਤਰਸੇਮ ਸਿੰਘ ਭਿੰਡਰ ਦਾ ਸਨਮਾਨ

Sorry, this news is not available in your requested language. Please see here.

ਵਿਧਾਇਕ ਭੋਲਾ ਵੱਲੋਂ ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਤਰਸੇਮ ਸਿੰਘ ਭਿੰਡਰ ਦਾ ਸਨਮਾਨ
– ਨਵੀਂ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਦਿੱਤੀਆਂ ਸੁ਼ਭਕਾਮਨਾਵਾਂ

ਲੁਧਿਆਣਾ, 09 ਸਤੰਬਰ –

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ, ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਸ. ਤਰੇਸਮ ਸਿੰਘ ਭਿੰਡਰ ਨੂੰ ਮੁਬਾਰਕਬਾਦ ਦੇਣ ਲਈ ਉਨ੍ਹਾਂ ਦੇ ਦਫ਼ਤਰ ਪਹੁੰਚੇ। ਵਿਧਾਇਕ ਭੋਲਾ ਵੱਲੋਂ ਵਧਾਈ ਦਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।

ਵਿਧਾਇਕ ਭੋਲਾ ਨੇ ਚੇਅਰਮੈਨ ਭਿੰਡਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਬੇਹੱਦ ਮਿਹਨਤੀ ਅਤੇ ਇਮਾਨਦਾਰ ਕਿਰਦਾਰ ਵਾਲੀ ਸਖ਼ਸ਼ੀਅਤ ਹਨ ਅਤੇ ਆਸ ਕਰਦੇ ਹਾਂ ਕਿ ਉਹ ਆਪਣੀ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਸ਼ਹਿਰ ਦੇ ਵਸਨੀਕਾਂ ਨੂੰ ਨਿਰਪੱਖ, ਪੂਰੀ ਜਵਾਬਦੇਹੀ ਤੇ ਪਾਰਦਰਸ਼ੀ ਢੰਗ ਨਾਲ  ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣਗੇ।

ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਨੇ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਅਣਥੱਕ, ਮਿਹਨਤੀ ਤੇ ਇਮਾਨਦਾਰ ਛਵੀ ਵਾਲੇ ਆਗੂ ਸ. ਤਰਸੇਮ ਸਿੰਘ ਭਿੰਡਰ ‘ਤੇ ਵਿਸ਼ਵਾਸ਼ ਜਤਾਉਂਦਿਆਂ, ਇੰਨੀ ਵੱਡੀ ਜਿੰਮੇਵਾਰੀ ਸੌਪੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਭੈਅ ਮੁਕਤ ਅਤੇ ਭ੍ਰਿਸ਼ਟਾਚਾਰ ਰਹਿਤ ਮਾਹੌਲ ਸਿਰਜਣ ਲਈ ਯਤਨਸ਼ੀਲ ਹੈ।