ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟਿ੍ਰਕ ਟਨ ਤੋਂ ਪਾਰ-ਡੀ. ਸੀ

DC SBS Nawanshahr Dr. Shena Aggarwal.

Sorry, this news is not available in your requested language. Please see here.

*ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ
ਨਵਾਂਸ਼ਹਿਰ, 22 ਅਕਤੂਬਰ :
ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ ਵਿਚ 223479 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 82689 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 59232 ਮੀਟਿ੍ਰਕ ਟਨ, ਪਨਸਪ ਵੱਲੋਂ 61921 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 16545 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 1960 ਅਤੇ ਵਪਾਰੀਆਂ ਵੱਲੋਂ 1132 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਸੁਚਾਰੂ ਖ਼ਰੀਦ ਅਤੇ ਕੋਵਿਡ ਸਾਵਧਾਨੀਆਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ।