ਪਟਾਕਿਆਂ ਦੀ ਵਿਕਰੀ ਵਾਸਤੇ ਆਰਜੀ ਲਾਇੰਸਸ ਲਈ ਦਰਖਾਸਤਾਂ ਦੇਣ ਲਈ ਆਖਰੀ ਮਿਤੀ 7 ਅਕਤੂਬਰ

news makahni
news makhani

– ਆਰਜੀ ਲਾਇੰਸਸ ਧਾਰਕ ਹੀ ਵੇਚ ਸਕਣਗੇ ਪਟਾਕੇ

ਫ਼ਾਜ਼ਿਲਕਾ, 6 ਅਕਤੂਬਰ :-  

ਦੀਵਾਲੀ ਸਮੇਤ ਹੋਰ ਤਿਓਹਾਰਾਂ ਮੌਕੇ ਪਟਾਖਿਆਂ ਦੀ ਵਿਕਰੀ ਲਈ ਆਰਜੀ ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨਾਂ ਲਈ ਅਰਜੀਆਂ ਜਮਾਂ ਕਰਵਾਉਣ ਲਈ ਆਖਰੀ ਮਿਤੀ 7 ਅਕਤੂਬਰ 2022 ਹੈ। ਸੇਵਾ ਕੇਂਦਰ ਦੇ ਜਿ਼ਲ੍ਹਾ ਮੈਨੇਜਰ ਸ੍ਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ 7 ਅਕਤੂਬਰ ਤੱਕ ਦਫ਼ਤਰੀ ਸਮੇਂ ਅਨੁਸਾਰ ਅਰਜੀਆਂ ਜਮਾਂ ਕਰਵਾਈਆਂ ਜਾ ਸਕਦੀਆਂ ਹਨ। ਇਸ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਵਿਚਾਰੀਆਂ ਨਹੀਂ ਜਾਣਗੀਆਂ।

ਜਿਕਰਯੋਗ ਹੈ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ ਵੱਲੋਂ ਸਿਵਲ ਰਿਟ ਪਟੀਸ਼ਨ ਨੰ: 23548 ਆਫ 2017 ਵਿੱਚ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ ਵਾਲੇ ਦਿਨ 24 ਅਕਤੂਬਰ 2022 ਨੂੰ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਅਤੇ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਅਤੇ ਨਾਲ ਹੀ ਕ੍ਰਿਸਮਿਸ ਅਤੇ ਨਵੇ ਸਾਲ ਦੇ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਹੀ ਪਟਾਖੇ ਚਲਾਉਣ ਦੀ ਆਗਿਆ ਹੋਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਚਾਹਵਾਨ ਬਿਨੈਕਾਰ 18 ਸਾਲ ਤੋਂ ਵਧ ਉਮਰ ਦਾ ਹੋਣਾ ਲਾਜ਼ਮੀ ਹੈ। ਜ਼ਿਲ੍ਹੇ ਅੰਦਰ 67 ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ, ਜ਼ਿਨਾਂ ’ਚ ਫਾਜ਼ਿਲਕਾ `ਚ 18, ਅਬੋਹਰ `ਚ 25, ਜਲਾਲਾਬਾਦ `ਚ 18, ਅਰਨੀਵਾਲਾ ਸ਼ੇਖਸੁਭਾਨ `ਚ 6 ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਲਾਇਸੰਸ ਧਾਰਕਾਂ ਦਾ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 7:30 ਤੱਕ ਹੋਵੇਗਾ। ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਖਿਲਾਫ ਪੁਲਿਸ ਵਿਭਾਗ ਵੱਲੋਂ ਗਾਈਡਲਾਈਨਜ ਅੰਡਰ ਟੂ ਐਕਸਪਲੋਸਿਵ ਰੁਲਜ 2008 ਤਹਿਤ ਕਾਰਵਾਈ ਕੀਤੀ ਜਾਵੇਗੀ।

ਪਟਾਕਿਆਂ ਦੀ ਵਿਕਰੀ ਲਈ ਜ਼ਿਲੇ ’ਚ ਨਿਰਥਾਰਿਤ ਕੀਤੀਆਂ ਥਾਵਾਂ ਇਸ ਪ੍ਰਕਾਰ ਹਨ: ਫਾਜ਼ਿਲਕਾ ਲਈ ਬਹੁਮੰਤਵੀ ਖੇਡ ਸਟੇਡੀਅਮ ਐਮ.ਆਰ.ਕਾਲਜ ਰੋਡ ਫਾਜ਼ਿਲਕਾ (ਸਿਵਾਏ ਪਲੇਅ ਗਰਾਉਂਡ ਏਰੀਆ), ਅਬੋਹਰ ਲਈ ਪੁੱਡਾ ਕਲੋਨੀ ਫ਼ਾਜ਼ਿਲਕਾ ਰੋਡ ਅਬੋਹਰ, ਜਲਾਲਾਬਾਦ ਲਈ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ (ਸਿਵਾਏ ਪਲੇਅ ਗਰਾਉਂਡ ਏਰੀਆ) ਅਤੇ ਅਰਨੀਵਾਲਾ ਸ਼ੇਖਸੁਭਾਨ ਲਈ ਥਾਣਾ ਅਰਨੀਵਾਲਾ ਸ਼ੇਖਸੁਭਾਨ ਦੇ ਨਾਲ ਲੱਗਦੀ ਪੰਚਾਇਤੀ ਜਗਾਂ ਨਿਰਧਾਰਤ ਕੀਤੀ ਗਈ ਹੈ।