ਸਿਵਲ ਸਰਜਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ 

· ਸਿਹਤ ਪ੍ਰੋਗਰਾਮਾਂ ਵਿਚ ਸਹਿਯੋਗ ਕਰਨ ਦੀ ਕੀਤੀ ਅਪੀਲ

ਫ਼ਿਰੋਜ਼ਪੁਰ, 6 ਅਕਤੂਬਰ (     ) ਸਿਵਲ ਸਰਜਨ ਡਾ.ਰਾਜਿੰਦਰ ਪਾਲ ਨੇ ਬਜ਼ੁਰਗ ਸਮਾਜ ਸੇਵੀ ਦੀਵਾਨ ਚੰਦ ਤੇ ਉਨ੍ਹਾਂ ਦੇ ਸਾਥੀਆਂ ਨਾਲ ਵੀਰਵਾਰ ਨੂੰ ਮੁਲਾਕਾਤ ਕੀਤੀ । ਇਸ ਮੌਕੇ ਸਿਵਲ ਸਰਜਨ ਨੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਫ਼ਿਰੋਜ਼ਪੁਰਜ਼ਿਲ੍ਹੇ ਦੇ ਅੰਦਰ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਅਤੇ ਸੁਝਾਵਾਂ ਨਾਲਸਿਹਤ ਸੇਵਾਵਾਂ ਦੀ ਬਿਹਤਰੀ ਲਈ ਲਗਾਤਾਰ ਕਾਰਜਸ਼ੀਲ ਹੈ।   ਇਸ ਦੌਰਾਨ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵਡਮੁੱਲੇ ਸਹਿਯੋਗ ਅਤੇ ਸੁਝਾਅ ਦੇਣ ਲਈ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਸਹਿਯੋਗ ਦੀ ਉਮੀਦ ਕੀਤੀ ਅਤੇ ਮਿਲਣ ਆਏ ਸਮਾਜ ਸੇਵੀਆਂ ਨੂੰ ਵਿਭਾਗ ਵੱਲੋਂ ਵੀ ਪੂਰਾ ਸਹਿਯੋਗ ਅਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ। ਇਸ ਅਫ਼ਸਰ ਤੇ ਪੀ.ਏ. ਵਿਕਾਸ ਕਾਲੜਾਡੀ.ਐਸ.ਏ. ਸੁਖਦੇਵ ਰਾਜ ਅਤੇ ਕਈ ਹੋਰ ਹਾਜ਼ਰ ਸਨ।

 

ਹੋਰ ਪੜ੍ਹੋ :-  ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

—-