ਬਰਨਾਲਾ, 10 ਅਕਤੂਬਰ :-
ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ, ਜਿਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹਨ, ਨੂੰ ਸਟੇਟ ਐਵਾਰਡ ਟੂ ਫਿਜ਼ੀਕਲੀ ਹੈਂਡੀਕੈਪਡ ਨਾਲ ਸਨਮਾਨਿਤ ਕੀਤੇ ਜਾਣ ਦੀ ਵਿਵਸਥਾ ਹੈ।
ਇਸ ਸਬੰਧੀ ਨਿਰਧਾਰਤ ਪ੍ਰਫਾਰਮੇ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਬਰਨਾਲਾ ਵਿਖੇ ਪ੍ਰਾਪਤ ਕੀਤੇ ਜਾ ਸਕਦੇ ਹਨ। ਹਰ ਪੱਖੋਂ ਮੁਕੰਮਲ ਪ੍ਰਫਾਰਮਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫ਼ਤਰ ਵਿੱਚ ਮਿਤੀ 26 ਅਕਤੂਬਰ 2022 ਤਕ ਦਿੱਤੇ ਜਾ ਸਕਦੇ ਹਨ। ਨਿਸ਼ਚਿਤ ਮਿਤੀ ਤੋਂ ਬਾਅਦ ਅਰਜ਼ੀ ਸਵੀਕਾਰ ਨਹੀਂ ਕੀਤੀ ਜਾ ਸਕੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਅਰਜ਼ੀਆਂ ‘ਤੇ ਵਿਚਾਰ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਸਕੀਮ ਅਧੀਨ ਚਾਰ ਤਰ੍ਹਾਂ ਦੇ ਐਵਾਰਡ ਦਿੱਤੇ ਜਾਣ ਦੀ ਵਿਵਸਥਾ ਹੈ। ਐਵਾਰਡ ਫਾਰ ਬੈਸਟ ਇੰਪਲਾਈ/ਸੈਲਫ ਐਂਪਲਾਈਡ ਵਿਦ ਡਿਸਾਬਿਲਟੀ, ਐਵਾਰਡ ਫਾਰ ਬੈਸਟ ਐਂਪਲਾਇਰ, ਐਵਾਰਡ ਫਾਰ ਬੈਸਟ ਇੰਡੀਵੀਜੁਅਲ ਐਂਡ ਇੰਸਟੀਚਿਊਸ਼ਨ, ਐਵਾਰਡ ਫਾਰ ਬੈਸਟ ਸਪੋਰਟਸ ਪਰਸਨ ਵਿਦ ਡਿਸਾਬਿਲਟੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਕੰਮਲ ਅਰਜ਼ੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫਤਰ ਵਿਖੇ ਜਮ੍ਹਾਂ ਕਰਵਾਈ ਜਾਵੇ।

English






