ਜ਼ਿਲ੍ਹਾ ਪੱਧਰੀ ਅੰਗਰੇਜ਼ੀ ਭਾਸ਼ਾ ਦੇ `ਸ਼ੋਅ ਐਂਡ ਟੈੱਲ` ਦੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜ਼ਿਲ੍ਹਾ ਪੱਧਰੀ ਅੰਗਰੇਜ਼ੀ ਭਾਸ਼ਾ ਦੇ `ਸ਼ੋਅ ਐਂਡ ਟੈੱਲ` ਦੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਰੂਪਨਗਰ, 27 ਅਕਤੂਬਰ:
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਬੱਚਿਆਂ ਦੀ ਅੰਗਰੇਜ਼ੀ ਭਾਸ਼ਾ ਬੋਲਣ ਦੀ ਝਿਜਕ ਦੂਰ ਕਰਨ ਲਈ “ਸ਼ੋ ਐਂਡ ਟੈੱਲ” ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੂਪਨਗਰ ਵਿਖੇ  ਕਰਵਾਏ ਗਏ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅੰਗੇਰਜੀ ਅਤੇ ਸਮਾਜਿਕ ਵਿਗਿਆਨ ਵਿਸ਼ੇ ਦੇ ਡੀਐਮ ਸ.ਰੁਪਿੰਦਰ ਸਿੰਘ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਦੱਸ ਬਲਾਕਾਂ ਦੇ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਅੰਗਰੇਜ਼ੀ ਵਿਸ਼ੇ ਪ੍ਰਤੀ ਬੱਚਿਆਂ ਦੀ ਰੌਚਕਤਾ ਵਧਾਉਣ, ਸਟੇਜ ਤੇ ਖੜ ਕੇ ਬੋਲਣ ਅਤੇ ਆਪਣੀ ਗੱਲ ਰੱਖਣ ਅਤੇ ਉਹਨਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨ ਲਈ ਵਿਭਾਗ ਵੱਲੋਂ ਇਹ ਮੁਕਾਬਲੇ ਕਰਵਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਛੇਵੀਂ ਤੋਂ ਅੱਠਵੀਂ ਵਿੰਗ ਵਿੱਚੋਂ ਸਰਕਾਰੀ ਮਿਡਲ ਸਕੂਲ ਰਾਏਪੁਰ ਸਾਹਨੀ ਨੇ ਪਹਿਲਾ, ਸਰਕਾਰੀ ਮਿਡਲ ਬੜਵਾ ਨੇ ਦੂਜਾ, ਸਰਕਾਰੀ ਮਿਡਲ ਸਕੂਲ ਬੱਲਾਂ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਸੀਨੀਅਰ ਵਿੰਗ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਨ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੜਵਾ ਨੇ ਤੀਜਾ  ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਜਰਨੈਲ ਸਿੰਘ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ। ਉਨ੍ਹਾਂ ਬੱਚਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਇਹ ਮੁਕਾਬਲੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇਕ ਸਟੇਜ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਹੀ ਬੱਚਿਆਂ ਨੇ ਉਮਦਾ ਪ੍ਰਦਰਸ਼ਨ ਕੀਤਾ ਹੈ, ਇਸ ਲਈ ਉਹਨਾਂ ਅਧਿਆਪਕਾਂ ਦੀ ਮਿਹਨਤ ਨੂੰ ਵੀ ਸਲਾਮ ਕੀਤਾ। ਉਨ੍ਹਾਂ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਹੋਰ ਵੀ ਜ਼ਿਆਦਾ ਮਿਹਨਤ ਕਰ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ।
 ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਜਰਨੈਲ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਬਲਾਕ ਨੋਡਲ ਅਫ਼ਸਰ ਸ਼੍ਰੀਮਤੀ ਪੂਜਾ ਗੋਇਲ ਉਚੇਚੇ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਜੱਜ ਦੀ ਭੂਮਿਕਾ ਲੈਕਚਰਾਰ ਸ਼੍ਰੀਮਤੀ ਹਰਮਿੰਦਰ ਕੌਰ ਵਾਲੀਆ ਅਤੇ ਸ਼੍ਰੀਮਤੀ ਕਮਲਜੀਤ ਕੌਰ ਨੇ ਬੜੇ ਨਿਰਪੱਖ ਹੋ ਕੇ ਕੀਤੀ। ਇਸ ਮੌਕੇ ਜ਼ਿਲ੍ਹਾ ਮੈਂਟਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਸ.ਰੁਪਿੰਦਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਅਤੇ ਭਾਗੀਦਾਰੀ ਲਈ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਸੀਮਾ ਰਾਣੀ ਬਲਾਕ ਮੈਂਟਰ ਨੇ  ਸਟੇਜ ਸਕੱਤਰ ਦੀ ਭੂਮਿਕਾ ਬਾਖ਼ੂਬੀ ਨਿਭਾਈ।
 ਇਸ ਮੌਕੇ ਸਕੂਲ ਮੁਖੀ ਪ੍ਰਿੰਸੀਪਲ ਸ਼੍ਰੀਮਤੀ ਜਸਵਿੰਦਰ ਕੌਰ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸ.ਮਨਜਿੰਦਰ ਸਿੰਘ ਚੱਕਲ, ਬੀ.ਐਮ. ਸ਼੍ਰੀਮਤੀ ਅਨੀਤਾ ਕੁਮਾਰੀ, ਸ਼੍ਰੀ ਇੰਦਰ ਦੇਵ, ਸ.ਗੁਰਵਿੰਦਰ ਸਿੰਘ, ਸ਼੍ਰੀ ਅਜੇ ਕੁਮਾਰ ਬੈਂਸ, ਜਸਬੀਰ ਸਿੰਘ ਸ਼ਾਂਤਪੁਰੀ ਤੋਂ ਇਲਾਵਾ ਵਿਦਿਆਰਥੀ ਅਤੇ ਉਨ੍ਹਾਂ ਦੇ ਗਾਈਡ ਅਧਿਆਪਕ ਹਾਜ਼ਰ ਸਨ।