ਜ਼ਿਲ੍ਹੇ ਵਿੱਚ ਡੇਂਗੂ ਦੀ ਸਥਿਤੀ ਕੰਟਰੋਲ ਹੇਠ, ਕੇਸ ਲਗਾਤਾਰ ਘਟ ਰਹੇ ਹਨ : ਸਿਵਲ ਸਰਜਨ

Sorry, this news is not available in your requested language. Please see here.

ਜ਼ਿਲ੍ਹੇ ਵਿੱਚ ਡੇਂਗੂ ਦੀ ਸਥਿਤੀ ਕੰਟਰੋਲ ਹੇਠ, ਕੇਸ ਲਗਾਤਾਰ ਘਟ ਰਹੇ ਹਨ : ਸਿਵਲ ਸਰਜਨ     
ਡੇਂਗੂ ਤੋਂ ਘਬਰਾਓ ਨਹੀਂ, ਸਾਵਧਾਨੀਆਂ ਵਰਤੋ : ਜ਼ਿਲ੍ਹਾ ਸਿਹਤ ਵਿਭਾਗ

ਡੇਂਗੂ ਤੋਂ ਬਚਾਅ ਲਈ ਜਿਲ੍ਹਾ ਸਿਹਤ ਵਿਭਾਗ ਯਤਨਸ਼ੀਲ,ਘਰ-ਘਰ ਜਾ ਕੇ ਚੱਕ ਕੀਤਾ ਜਾ ਰਿਹਾ ਹੈ ਡੇਂਗੂ ਦਾ ਲਾਰਵਾ

ਐਸ.ਏ.ਐਸ.ਨਗਰ,  2 ਨਵੰਬਰ :- 

ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆਂ ਕਰਾਉਂਣ ਲਈ ਲਗਾਤਾਰ ਯਤਨਸੀਲ ਹੈ । ਜਿਲ੍ਹੇ ਵਿੱਚ ਡੇਂਗੂ ਬੁਖਾਰ ਸਬੰਧੀ ਲੋਕਾ ਨੂੰ ਅਪੀਲ ਕਰਦਿਆ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਡੇਂਗੂ ਦੀ ਸਥਿਤੀ ਕੰਟਰੋਲ ਹੇਠ ਹੈ । ਉਨ੍ਹਾਂ ਕਿਹਾ ਕਿ ਡੇਂਗੂ ਦੇ ਕੇਸ ਲਗਾਤਾਰ ਘਟ ਰਹੇ ਹਨ । ਵੇਰਵੇ ਸਾਂਝੇ ਕਰਦਿਆਂ ਸਿਵਲ ਸਰਜਨ ਨੇ ਦਸਿਆ ਕਿ ਪਿਛਲੇ ਸਾਲ 1 ਜਨਵਰੀ ਤੋਂ 31 ਅਕਤੂਬਰ 2021 ਤਕ ਡੇਂਗੂ ਦੇ 2631 ਮਾਮਲੇ ਦਰਜ ਕੀਤੇ ਗਏ ਸਨ ਜਦਕਿ ਇਸ ਸਾਲ 1 ਜਨਵਰੀ ਤੋਂ 31 ਅਕਤੂਬਰ 2022 ਤਕ  ਕੇਵਲ 1071 ਮਾਮਲੇ ਦਰਜ ਹੋਏ ਹਨ। ਇਨ੍ਹਾਂ ਮਰੀਜਾ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਪਹਿਲਾ ਰੋਜਾਨਾ ਪੱਧਰ ਦੇ ਮੁਕਾਬਲੇ ਹੁਣ ਡੇਂਗੂ ਦੇ ਕੇਸ ਬਹੁਤ ਘੱਟ ਗਏ ਹਨ ।

ਸਿਵਲ ਸਰਜਨ ਨੇ ਅੱਗੇ ਦਸਿਆ ਕਿ ਪਿਛਲੇ ਸਾਲ ਇਕੱਲੇ ਅਕਤੂਬਰ ਮਹੀਨੇ ਵਿਚ 2260 ਮਾਮਲੇ ਦਰਜ ਕੀਤੇ ਗਏ ਸਨ ਜਦਕਿ ਇਸ ਸਾਲ ਇਕੱਲੇ ਅਕਤੂਬਰ ਮਹੀਨੇ ਵਿਚ 551 ਮਾਮਲੇ ਦਰਜ ਹੋਏ ਹਨ। ਜੇ ਡੇਂਗੂ ਮਾਮਲਿਆਂ ਦੇ ਅਕਤੂਬਰ ਮਹੀਨੇ ਦੇ ਹਫ਼ਤਾਵਾਰੀ ਰੁਝਾਨ ਦੀ ਗੱਲ ਕੀਤੀ ਜਾਵੇ ਤਾਂ ਪਹਿਲੇ ਹਫ਼ਤੇ ਵਿਚ ਜ਼ਿਲ੍ਹੇ ਵਿਚ ਕੁਲ 111 ਮਾਮਲੇ ਦਰਜ ਕੀਤੇ ਗਏੇ। ਦੂਜੇ ਹਫ਼ਤੇ 144, ਤੀਜੇ ਹਫ਼ਤੇ 180 ਅਤੇ ਚੌਥੇ ਹਫ਼ਤੇ 52 ਮਾਮਲੇ ਦਰਜ ਕੀਤੇ ਗਏ ਹਨ ਜਿਸ ਤੋਂ ਪਤਾ ਲਗਦਾ ਹੈ ਕਿ ਪਹਿਲਾਂ ਮੁਕਾਬਲੇ ਡੇਂਗੂ ਕੇਸਾਂ ਦਾ ਰੁਝਾਨ ਘੱਟ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਦੇ ਕੇਸ ਘੱਟ ਹੋਣ ਦੀ ਜਾਣਕਾਰੀ ਸਾਂਝੀ ਕਰਨ ਦਾ ਇਹ ਅਰਥ ਨਾ ਲਿਆ ਜਾਵੇ ਕਿ ਸਾਵਧਾਨੀਆਂ ਵਰਤਣੀਆਂ ਛੱਡ ਦਿਤੀਆਂ ਜਾਣ ਸਗੋਂ ਇਸ ਮਾਰੂ ਬੀਮਾਰੀ ਤੋਂ ਬਚਾਅ ਲਈ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦਿਤਾ ਜਾਵੇ ਅਤੇ ਹੋਰ ਸਾਵਧਾਨੀਆਂ ਵੀ ਵਰਤੀਆਂ ਜਾਣ।

ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਜਿਨ੍ਹਾਂ ਵਿਚ ਬਰੀਡਿੰਗ ਚੈਕਰ, ਮਲਟੀ-ਪਰਪਜ਼ ਹੈਲਥ ਵਰਕਰ ਅਤੇ ਹੈਲਥ ਸੁਪਰਵਾਈਜ਼ਰ ਸ਼ਾਮਲ ਹਨ, ਮਾਰਚ ਮਹੀਨੇ ਤੋਂ ਜਾਂਚ, ਜਾਗਰੂਕਤਾ ਅਤੇ ਸਪਰੇਅ ਦਾ ਕੰਮ ਲਗਾਤਾਰ ਕਰ ਰਹੀਆਂ ਹਨ। ਟੀਮਾਂ ਨੇ ਹੁਣ ਤਕ ਜ਼ਿਲ੍ਹੇ ਦੇ ਲਗਭਗ 3,65,956 ਘਰਾਂ ਵਿਚ ਜਾ ਕੇ ਜਾਂਚ ਕੀਤੀ ਹੈ ਅਤੇ 11950 ਘਰਾਂ ਵਿਚੋਂ ਡੇਂਗੂ ਦਾ ਲਾਰਵਾ ਮਿਲਿਆ ਹੈ। ਕੁਲ 1923 ਚਾਲਾਨ ਕੀਤੇ ਗਏ ਹਨ। ਲੋਕਾਂ ਨੂੰ ਚੇਤਾਵਨੀ ਦੇਣ ਦੇ ਨਾਲ-ਨਾਲ ਡੇਂਗੂ, ਚਿਕਨਗੁਨੀਆ ਤੇ ਹੋਰ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਜਾਣਕਾਰੀ ਦਿਤੀ ਜਾ ਰਹੀ ਹੈ।

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਨਵੰਬਰ ਅਤੇ ਦਸੰਬਰ ਮਹੀਨੇ ਦੌਰਾਨ ਵੀ ਸਾਵਧਾਨੀ ਅਤੇ ਚੌਕਸੀ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ ਜੇ ਡੇਂਗੂ ਬੁਖ਼ਾਰ ਹੋਣ ਦਾ ਸ਼ੱਕ ਪੈਂਦਾ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਅਪਣੇ ਘਰ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਣ ਤਾਂ ਇਹ ਮੱਛਰ ਪੈਦਾ ਹੀ ਨਹੀਂ ਹੋਵੇਗਾ। ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਫ਼ੋਨ ਕਰ ਕੇ ਵੀ ਜਾਣਕਾਰੀ ਲਈ ਜਾ ਸਕਦੀ ਹੈ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ

ਹੋਰ ਪੜੋ:-
ਮੀਡੀਆ ਇਸ਼ਤਿਹਾਰਾਂ ‘ਤੇ ਜਨਤਾ ਦੇ ਪੈਸੇ ਦੀ ਬਰਬਾਦੀ ਲਈ ‘ਆਪ’ ਨੇ ਕਾਂਗਰਸ ਨੂੰ ਘੇਰਿਆ