ਡਿਪਟੀ ਕਮਿਸ਼ਨਰ ਨੇ ਅੰਤਰਰਾਸ਼ਟਰੀ ਕਿੱਕ ਬਾਕਸਿੰਗ ਮੁਕਾਬਲੇ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ 

ਫਿਰੋਜ਼ਪੁਰ, 9 ਨਵੰਬਰ :-  

            ਦਿੱਲੀ ਵਿਚ 2 ਨਵੰਬਰ ਤੋਂ 6 ਨਵੰਬਰ ਤੱਕ ਤਾਲਕਟੋਰਾ ਸਟੇਡੀਅਮ ਵਿਚ ਵਾਕੋ ਇੰਡੀਆ ਕਿੱਕ ਬਾਕਸਿੰਗ ਐਸੋਸੀਏਸ਼ਨ ਵੱਲੋਂ ਦੂਜਾ ਅੰਤਰਰਾਸ਼ਟਰੀ ਕਿੱਕ ਬਾਕਸਿੰਗ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ 5 ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਇਨ੍ਹਾਂ ਖਿਡਾਰੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਵੱਲੋਂ ਵਧਾਈ ਦਿੱਤੀ ਗਈ ਅਤੇ ਸਨਮਾਨਿਤ ਵੀ ਕੀਤਾ ਗਿਆ।

 

           ਇਨ੍ਹਾਂ ਖਿਡਾਰੀਆਂ ਵਿਚੋਂ  ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀ ਰੁਬਾਬ ਸ਼ਰਮਾ ਨੇ 2 ਗੋਲਡ ਮੈਡਲ, ਓਬਰਾਏਸ਼ੀਅਲ ਪਬਲਿਕ ਸਕੂਲ ਜ਼ੀਰਾ ਦੀ ਮਨਮੀਤ ਕੌਰ ਨੇ 1 ਗੋਲਡ ਮੈਡਲ ਅਤੇ ਪਵਨਦੀਪ ਨੇ 1 ਸਿਲਵਰ ਮੈਡਲ ਅਤੇ 1 ਕਾਂਸੀ ਦਾ ਮੈਡਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਦੇ ਮਨਪ੍ਰੀਤ ਸਿੰਘ ਨੇ 1 ਸਿਲਵਰ ਮੈਡਲ ਅਤੇ ਸਰਕਾਰੀ ਕਾਲਜ ਫਿਰੋਜ਼ਪੁਰ ਦੇ ਜਸ਼ਨਪ੍ਰੀਤ ਸਿੰਘ ਨੇ 1 ਗੋਲਡ ਮੈਡਲ ਹਾਸਿਲ ਕੀਤਾ ਹੈ।

            ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ  ਅਮ੍ਰਿਤ ਸਿੰਘ, ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ।  ਉਨ੍ਹਾਂ ਨੇ ਸਾਬਕਾ ਡਿਪਟੀ ਡਾਇਰੈਕਟਰ ਖੇਡ ਵਿਭਾਗ ਸ੍ਰੀ ਸੁਨੀਲ ਸ਼ਰਮਾ, ਜ਼ਿਲ੍ਹਾ ਕਿੱਕ ਬਾਕਸਿੰਗ ਐਸੋਸੀਏਸ਼ਨ, ਫ਼ਿਰੋਜ਼ਪੁਰ ਦੇ ਪ੍ਰਧਾਨ ਸ੍ਰੀ ਸੁਨੀਲ ਸ਼ਰਮਾ ਅਤੇ ਸਕੱਤਰ ਸ੍ਰੀ ਗੁਰਮੀਤ ਸ਼ਰਮਾ, ਫੈਂਸਿੰਗ ਕੋਚ ਸ੍ਰੀ ਤਜਿੰਦਰ ਸਿੰਘ ਅਤੇ ਜ਼ਿਲ੍ਹਾ ਖੇਡ ਅਫ਼ਸਰ, ਫ਼ਿਰੋਜ਼ਪੁਰ ਸ੍ਰੀ ਗਗਨ ਮਾਟਾ ਦੇ ਸਹਿਯੋਗ  ਦੀ ਵੀ  ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਖਿਡਾਰੀਆਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ।

 

ਹੋਰ ਪੜ੍ਹੋ :- ਨੌਜਵਾਨਾਂ ਨੂੰ ਵੋਟ ਬਨਵਾਉਣ, ਵਰਤੋਂ ਤੇ ਮਹੱਤਤਾ ਬਾਰੇ ਜਾਗਰੂਕਤਾ ਸਮਾਗਮ ਦਾ ਆਯੋਜਨ