ਡੇਂਗੂ ਤੋਂ ਬਚਾਅ ਲਈ ਸਹਿਰੀ ਤੇ ਸਲੱਮ ਏਰੀਏ ਚ ਸਪੈਸਲ ਟੀਮਾਂ ਵੱਲੋਂ ਗਤੀਵਿਧੀਆਂ ਜਾਰੀ: ਸਿਵਲ ਸਰਜਨ ਬਰਨਾਲਾ

Sorry, this news is not available in your requested language. Please see here.

ਡੇਂਗੂ ਤੋਂ ਬਚਾਅ ਲਈ ਸਹਿਰੀ ਤੇ ਸਲੱਮ ਏਰੀਏ ਚ ਸਪੈਸਲ ਟੀਮਾਂ ਵੱਲੋਂ ਗਤੀਵਿਧੀਆਂ ਜਾਰੀ: ਸਿਵਲ ਸਰਜਨ ਬਰਨਾਲਾ
–ਡੇਂਗੂ ਤੋਂ ਬਚਾਅ ਲਈ ਜਿਲ੍ਹਾ ਨਿਵਾਸੀ ਅਤੇ ਵੱਖ-ਵੱਖ ਵਿਭਾਗਾਂ ਦਾ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ
ਬਰਨਾਲਾ, 11 ਨਵੰਬਰ:
ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਸਪੈਸਲ ਟੀਮਾਂ ਬਣਾ ਕੇ ਸਹਿਰੀ ਅਤੇ ਸਲੱਮ ਏਰੀਏ ਦਾ ਡੈਂਗੂ ਤੋਂ ਬਚਾਅ ਲਈ ਸਰਵੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਡੇਂਗੂ ਦੇ ਵਧ ਰਹੇ ਪ੍ਰਕੋਪ ਤੋਂ ਬਚਾਇਆ ਜਾ ਸਕੇ। ਇਹ ਜਾਨਕਾਰੀ ਸਿਵਲ ਸਰਜਨ ਬਰਨਾਲਾ ਡਾ.ਜਸਬੀਰ ਸਿੰਘ ਔਲਖ ਨੇ ਦਿੱਤੀ
ਡਾ. ਮੁਨੀਸ ਕੁਮਾਰ ਜਿਲ੍ਹਾ ਐਪੀਡਿਮਾਲੋਜਿਸਟ , ਗੁਰਮੇਲ ਸਿੰਘ ਅਤੇ ਭੁਪਿੰਦਰ ਸਿੰਘ ਸਿਹਤ ਸੁਪਰਵਾਇਜਰ ਨੇ ਦੱਸਿਆ ਕਿ ਜ਼ਿਲ੍ ਬਰਨਾਲਾ ਚ ਇਸ ਸੀਜਨ ਦੌਰਾਨ ਹੁਣ ਤੱਕ 97076 ਘਰਾਂ ਦਾ ਸਰਵੇ ਕੀਤਾ ਗਿਆ । ਇਨ੍ਹਾਂ ਘਰਾਂ ਅਤੇ ਬਾਹਰੀ 391 ਥਾਵਾਂ ਤੇ ਲਾਰਵਾ ਮਿਲਿਆ ਜਿਸ ਨੂੰ ਸਮੇਂ-ਸਮੇਂ ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਸਟ ਕਰਵਾ ਦਿੱਤਾ ਗਿਆ। ਪਾਣੀ ਗਲੀਆਂ ਨਾਲੀਆਂ ਵਿੱਚ ਇਕੱਠਾ ਹੋਣ ਕਾਰਨ ਅਤੇ ਘਰਾਂ ,ਦੁਕਾਨਾਂ , ਹੋਰ ਥਾਵਾਂ ਤੇ ਗਮਲੇ,ਕੂਲਰ, ਟਾਇਰ,ਘੜੇ ,ਫਰਿੱਜ ਦੀ ਬੈਕ ਟਰੇਅ, ਖੇਲਾਂ ਆਦਿ ਵਿੱਚ ਜਿਆਦਾ ਦਿਨ ਖੜ ਜਾਣ ਕਾਰਨ ਮੱਛਰ ਪੈਦਾ ਹੋ ਜਾਂਦਾ ਹੈ ਜਿਸ ਕਾਰਨ ਡੈਂਗੂ, ਮਲੇਰੀਆ ਫੈਲਦਾ ਹੈ।ਮਲੇਰੀਆ ਡੈਂਗੂ ਤੋਂ ਬਚਾਅ ਲਈ ਖੜੇ ਪਾਣੀ ਦੇ ਸੋਮੇ ਨਸਟ ਕਰਕੇ ਜਾਂ ਕਾਲਾ ਤੇਲ ਪਾ ਕੇ ਹਫਤੇ ਚ ਇੱਕ ਦਿਨ ਸਿਹਤ ਵਿਭਾਗ ਵੱਲੋਂ ਸੁੱਕਰਵਾਰ ਨ੍ਹੰ ਖੁਸਕ ਦਿਨ (ਡਰਾਈ ਡੇ ਫਰਾਈ ਡੇ) ਵਜੋਂ ਮਨਾ ਕੇ ਸਾਰੇ ਪਾਣੀ ਵਾਲੇ ਬਰਤਨਾਂ ਨੂੰ ਸੁਕਾਉਣ ਬਾਰੇ ਜਾਗਰੂਕ ਕੀਤਾ ਜਾਂਦਾ ਹੈ।ਜੇਕਰ ਕਿਸੇ ਨੂੰ ਕਾਂਬੇ ਨਾਲ ਬੁਖਾਰ,ਸਿਰ ਦਰਦ,ਅੱਖਾਂ ਦੇ ਪਿਛਲੇ ਹਿੱਸੇ ਚ ਦਰਦ,ਮਾਸ ਪੇਸੀਆਂ ਚ ਦਰਦ,ਸਰੀਰ ਤੇ ਲਾਲ ਰੰਗ ਦੇ ਧੱਫੜ,ਨੱਕ ਜਾਂ ਮੂੰਹ ਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ।ਸਿਹਤ ਵਿਭਾਗ ਦੀਆਂ ਟੀਮਾਂ ਗਣੇਸ ਦੱਤ ,ਸੁਰਿੰਦਰ ਸਿੰਘ,ਜਗਜੀਤ ਸਿੰਘ ਬਲਜਿੰਦਰ ਸਿੰਘ,ਬੂਟਾ ਸਿੰਘ ਅਤੇ ਗੁਲਾਬ ਸਿੰਘ ਸਿਹਤ ਕਰਮਚਾਰੀਆਂ ਵੱਲੋਂ ਸਹਿਰ ਚ ਥਾਣਾ ਸਦਰ,ਪਸੂ ਪਾਲਣ ਵਿਭਾਗ,ਖੇਤੀਬਾੜੀ ਵਿਭਾਗ,ਟੈਲੀਫੋਨ ਐਕਸਚੇਂਜ,ਸਲੱਮ ਏਰੀਆ,ਸੇਖਾ ਰੋਡ ਆਦਿ ਥਾਵਾਂ ਤੇ ਲਾਰਵਾ ਚੈੱਕ ਕੀਤਾ ਗਿਆ ਅਤੇ ਜਿਸ ਜਗ੍ਹਾ ਤੇ ਲਾਰਵਾ ਮਿਲਦਾ ਹੈ ਤਾਂ ਤੁਰੰਤ ਲਾਰਵੀਸਾਈਡ ਦਾ ਸਪਰੇਅ ਕਰਵਾ ਕੇ ਨਸਟ ਕਰਵਾ ਦਿੱਤਾ ਗਿਆ।ਘਰ-ਘਰ ਜਾ ਕੇ, ਸਲੱਮ ਏਰੀਆ, ਸੱਥਾਂ ਆਦਿ ਚ ਗਰੁੱਪ ਮੀਟਿੰਗਾਂ, ਪੈਂਫਲੈਟ ਵੰਡ ਕੇ ਅਤੇ ਮਾਸ ਮੀਡੀਆ ਵਿੰਗ ਵੱਲੋਂ ਪ੍ਰੈਸ ਕਵਰੇਜ ਕਰਵਾ ਕੇ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਗਿਆ।