ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਹੋਈ ਮੀਟਿੰਗ

Sorry, this news is not available in your requested language. Please see here.

ਫਾਜ਼ਿਲਕਾ, 15 ਦਸੰਬਰ :- 

ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਮਨਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਫੂਡ ਅਤੇ ਡਰੱਗਜ ਐਡਮਿਨੀਸਟੇਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਦੇ ਮੱਦੇਨਜਰ ਖਾਣ-ਪੀਣ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਸਾਫ-ਸਫਾਈ ਯਕੀਨੀ ਬਣਾਉਣ ਅਤੇ ਖਾਣ-ਪੀਣ ਦਾ ਸਮਾਨ ਵੇਚਣ ਵਾਲਿਆਂ ਨੂੰ ਲਾਇਸੰਸ/ਰਜਿਸਟਰੇਸ਼ਨ ਪ੍ਰਤੀ ਜਾਗਰੂਕ ਕਰਨ ਦੇ ਆਦੇਸ਼ ਜਾਰੀ ਕੀਤੇ।
ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਅਫਸਰ ਅਤੇ ਫੂਡ ਸੇਫਟੀ ਅਫਸਰ  ਇਹ ਯਕੀਨੀ ਬਣਾਉਣ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ ਖਾਣ ਪੀਣ ਦਾ ਸਮਾਨ ਵੇਚਣ ਵਾਲੇ ਕਾਰੋਬਾਰੀ ਚਾਹੇ ਉਹ ਦੁਕਾਨਦਾਰ ਜਾਂ ਰਹੇੜੀ ਵਾਲੇ ਆਪਦੇ ਆਲੇ-ਦੁਆਲੇ ਸਾਫ-ਸਫਾਈ ਜਰੂਰ ਬਣਾ ਕੇ ਰੱਖਣ ਅਤੇ ਲਾਇਸੰਸ/ਰਜਿਸਟਰੇਸ਼ਨ ਜਰੂਰ ਬਣਵਾਉਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਇਸ ਸਬੰਧੀ ਸਪੈਸ਼ਲ ਕੈਂਪ ਲਗਾ ਕੇ ਵੀ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਸਬਜੀ ਮੰਡੀ ਵਿਖੇ ਮੰਡੀ ਬੋਰਡ ਅਤੇ ਫੂਡ ਬਿਜਨਸ ਆਪ੍ਰੇਰੇਟਰ ਨਾਲ ਮੀਟਿੰਗ ਕਰਕੇ ਇਸ ਸਬੰਧੀ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਨਗਰ ਕੌਂਸਲ ਦਫਤਰ ਦੇ ਅਧਿਕਾਰੀਆਂ ਨੂੰ ਵੀ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਦੇਣ ਲਈ ਆਖਿਆ।
ਇਸ ਮੌਕੇ ਡਾ.ਹਰਕੀਰਤ ਸਿੰਘ ਜਿਲ੍ਹਾ ਸਿਹਤ ਅਫਸਰ, ਫਾਜ਼ਿਲਕਾ, ਸ਼੍ਰੀ ਇਸ਼ਾਨ ਬਾਂਸਲ ਫੂਡ ਸੇਫਟੀ ਅਫਸਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਹਨ।