ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਨਵੇਂ ਸਾਲ ਦੇ ਦਿਨ ਮੋਡੀ ਖੇੜਾ ਵਿਚ ਕੀਤੀ ਜਨ ਸੁਣਵਾਈ

Sorry, this news is not available in your requested language. Please see here.

—ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਬੱਲੂਆਣਾ (ਫਾਜਿ਼ਲਕਾ), 1 ਜਨਵਰੀ :- 

ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਨਵੇਂ ਸਾਲ ਦੇ ਪਹਿਲੇ ਦਿਨ ਵੀ ਆਪਣੇ ਹਲਕੇ ਦੇ ਲੋਕਾਂ ਲਈ ਕੰਮ ਕਰਨ ਦੀ ਆਪਣੀ ਰਵਾਇਤ ਜਾਰੀ ਰੱਖੀ। ਉਨ੍ਹਾਂ ਨੇ ਐਤਵਾਰ ਨੂੰ ਹਲਕੇ ਦੇ ਪਿੰਡ ਮੋਡੀਖੇੜਾ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਓਪਨ ਜਿੰਮ, ਨਵੇਂ ਕਮਰੇ, ਚਾਰਦਿਵਾਰੀ ਦਾ ਉਦਘਾਟਨ ਕੀਤਾ ਅਤੇ ਇੰਟਰਲੋਕ ਗਲੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਨਵੇਂ ਸਾਲ ਦੀਆਂ ਸੁਭਕਾਮਨਾਵਾਂ ਦੇ ਨਾਲ ਵਿਸਵਾਸ਼ ਦੁਆਇਆ ਕਿ ਉਨ੍ਹਾਂ ਦੇ ਪਿੰਡ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਲੋਕਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਮੌਕੇ ਪਰ ਹੀ ਅਧਿਕਾਰੀਆਂ ਨੂੰ ਜਨ ਸਿ਼ਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਅਨੁਸਾਰ ਨਵੇਂ ਸਾਲ ਵਿਚ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਦ੍ਰਿੜਤਾ ਨਾਲ ਕੰਮ ਕਰੇ। ਇਸ ਮੌਕੇ ਇਲਾਕੇ ਤੇ ਪਤਵੰਤੇ ਅਤੇ ਹੋਰ ਅਹੁਦੇਦਾਰ ਵੀ ਹਾਜਰ ਸਨ

 

ਹੋਰ ਪੜ੍ਹੋ :-  ਨਵਾਂ ਸਾਲ ਨਵੀਆਂ ਆਸਾਂ, ਵਿਕਾਸ ਅਤੇ ਸ਼ਾਂਤੀ ਲੈ ਕੇ ਆਵੇਗਾ, ਪੂਨਮਦੀਪ ਕੌਰ