ਜਿਲ੍ਹਾ ਜੇਲ੍ਹ ਬਰਨਾਲਾ ਵਿਖੇ ਮੈਡੀਕਲ ਚੈੱਕਅਪ ਕੈਂਪ ਅਤੇ ਕੈਦੀਆਂ ਦੀਆਂ ਮੁਸ਼ਕਿਲਾ ਸੁਣੀਆਂ

District Jail, Barnala
ਜਿਲ੍ਹਾ ਜੇਲ੍ਹ ਬਰਨਾਲਾ ਵਿਖੇ ਮੈਡੀਕਲ ਚੈੱਕਅਪ ਕੈਂਪ ਅਤੇ ਕੈਦੀਆਂ ਦੀਆਂ ਮੁਸ਼ਕਿਲਾ ਸੁਣੀਆਂ
ਬਰਨਾਲਾ, 31 ਜਨਵਰੀ 2023
ਅੱਜ ਮਿਤੀ 31.01.2023 ਨੂੰ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਹਾਜ਼ਰ ਸਨ। ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜੇਲ੍ਹ ਵਿਚ ਬੰਦ ਕੈਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ ਗਿਆ। ਉਹਨਾ ਵੱਲੋਂ ਕੈਦੀਆਂ ਦੀਆਂ ਬੈਰਕਾਂ ਅਤੇ ਰਸੋਈ ਘਰ ਦੀ ਵੀ ਚੈਕਿੰਗ ਕੀਤੀ ਗਈ ਅਤੇ ਸਾਫ—ਸਫਾਈ ਅਤੇ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਉਨ੍ਹਾਂ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ।
ਇਸਤੋਂ ਇਲਾਵਾ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਜੀ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸਿਹਤ ਵਿਭਾਗ, ਬਰਨਾਲਾ ਦੇ ਸਹਿਯੋਗ ਨਾਲ ਜਿਲ੍ਹਾ ਜੇਲ੍ਹ, ਬਰਨਾਲਾ ਵਿਖੇ ਮੈਡੀਕਲ ਚੱੈਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਇਸ ਮੈਡੀਕਲ ਕੈਂਪ ਵਿਚ ਸਿਵਲ ਹਸਪਤਾਲ ਬਰਨਾਲਾ ਵੱਲੋਂ ਭੇਜੀ ਗਈ ਮੈਡੀਕਲ ਅਫ਼ਸਰਾ ਦੀ ਟੀਮ, ਜਿਸ ਵਿੱਚ ਡਾ. ਕਾਕੁਲ ਅੱਗਰਵਾਲ (ਸਕਿੱਨ ਦੇ ਮਾਹਿਰ), ਡਾ. ਕਰਨ ਚੌਪੜਾ (ਆਰਥੋ), ਡਾ. ਪਰਨੀਤ ਕੌਰ (ਮੈਡੀਸਨ), ਡਾ. ਇੰਦੂ ਬਾਂਸਲ (ਅੱਖਾ ਦੇ ਮਾਹਿਰ) ਅਤੇ ਡਾ. ਵੰਧਨਾ (ਡੈਂਟਲ) ਪਹੁੰਚੇ ਅਤੇ ਉਨ੍ਹਾਂ ਵੱਲੋਂ 239 ਕੈਦੀਆਂ ਅਤੇ ਹਵਾਲਾਤੀਆਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।