ਸਿਟਰਸ ਅਸਟੇਟ ਅਬੋਹਰ ਵੱਲੋਂ 22 ਫਰਵਰੀ ਨੂੰ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਲਈ ਹੋਵੇਗੀ ਮੀਟਿੰਗ

NEWS MAKHANI

Sorry, this news is not available in your requested language. Please see here.

ਫਾਜ਼ਿਲਕਾ 8 ਫਰਵਰੀ  :- 
ਬਾਗਬਾਨੀ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਸਿਟਰਸ ਅਸਟੇਟ ਅਬੋਹਰ ਵੱਲੋਂ 22 ਫਰਵਰੀ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਦਫਤਰ ਸਿਟਰਸ ਅਸਟੇਟ, ਨਵੀਂ ਦਾਣਾ ਮੰਡੀ, ਅਬੋਹਰ ਵਿਖੇ ਮੀਟਿੰਗ ਕੀਤੀ ਜਾਣੀ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਕਾਰਜਕਾਰੀ ਅਫਸਰ ਸਿਟਰਸ ਅਸਟੇਟ ਅਬੋਹਰ ਅਜੀਤਪਾਲ ਸਿੰਘ ਨੇ ਦੱਸਿਆ ਕਿ ਸਿਟਰਸ ਅਸਟੇਟ ਅਬੋਹਰ ਕਾਰਜਕਾਰਨੀ ਕਮੇਟੀ ਦੀ ਮਿਆਦ ਖਤਮ ਹੋ ਚੁੱਕੀ ਸੀ ਤੇ ਇਸ ਮੀਟਿੰਗ ਵਿੱਚ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾਵੇਗੀ।  ਉਨ੍ਹਾਂ ਸਿਟਰਸ ਅਸਟੇਟ ਅਬੋਹਰ ਵਿਖੇ ਸਾਰੇ ਮੈਂਬਰਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਉਹ ਮੀਟਿੰਗ ਵਿੱਚ ਸਮੇਂ ਸਿਰ ਪਹੁੰਚ ਕੇ ਨਵੇਂ ਮੈਂਬਰਾਂ ਦੀ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ।

ਹੋਰ ਪੜ੍ਹੋ :- ਜੂਟ ਬੈਗ ਬਣਾਉਣ ਸਬੰਧੀ ਸਿਖਲਾਈ ਪ੍ਰੋਗਰਾਮ